‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਅੱਜ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ। ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਅਤੇ ਪਰਿਵਾਰ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸੇ ਦੌਰਾਨ ਉਨ੍ਹਾਂ ਨੇ ਟਵਿਟ ਕਰਦਿਆਂ ਕਿਹਾ ਕਿ ਛੋਟੇ ਭਰਾ ਸ਼ੁੱਭਦੀਪ ਸਿੱਧੂ ਮੂਸੇਵਾਲਾ ਦੇ ਭੋਗ ’ਤੇ ਸੱਚੇ ਪਾਤਸ਼ਾਹ, ਸਿੱਧੂ ਪਰਿਵਾਰ ਨੂੰ ਵਿਛੋੜਾ ਸਹਿਣ ਦਾ ਬਲ ਬਖਸ਼ੇ।
ਇਸ ਤੋਂ ਬਾਅਦ ਰਾਜਾ ਵੜਿੰਗ ਨੇ ਇੱਕ ਹੋਰ ਟਵਿਟ ਕਰਦਿਆਂ ਕਿਹਾ ਕਿ ਅਲਵਿਦਾ ਮੇਰੇ ਭਰਾ! ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਭੋਗ ਅਤੇ ਅੰਤਮ ਅਰਦਾਸ ਸਮਾਗਮ ਵਿੱਚ। ਦੁਨੀਆਂ ਲਈ ਉਹ ਇੱਕ ਮਹਾਨ ਗਾਇਕ ਸੀ, ਮੇਰੇ ਲਈ ਉਹ ਇੱਕ ਛੋਟੇ ਭਰਾ ਵਰਗਾ ਸੀ। ਹਮੇਸ਼ਾ ਮੇਰੇ ਵਿਚਾਰਾਂ ਅਤੇ ਯਾਦਾਂ ਵਿੱਚ ਰਹੇਗਾ ਅਤੇ ਉਸਦੇ ਮਾਪਿਆਂ ਲਈ, ਮੈਂ ਹਮੇਸ਼ਾ ਉੱਥੇ ਰਹਾਂਗਾ।