Punjab

ਪੰਜਾਬ ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਚੋਂ ਕੱਢਿਆ

ਦ ਖ਼ਾਲਸ ਬਿਊਰੋ : ਸੰਗਰੂਰ ਲੋਕ ਸਭਾ ਦੀ ਹੋਣ ਵਾਲੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ ਨੇ ਆਪਣੇ ਸਾਬਕਾ ਵਿਧਾਇਕ ਨੂੰ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ। ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲਿਆਂ ਖਿਲਾਫ ਕਾਂਗਰਸ ਵੱਲੋਂ ਲਏ ਜਾਂਦੇ ਐਕਸ਼ਨ ਦੀ ਕੜੀ ਵਿੱਚ ਇਹ ਸਖ਼ਤ ਕਦਮ ਚੁੱਕਿਆ ਗਿਆ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸੀ ਆਗੂ ਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ (ਰਿਜ਼ਰਵ) ਤੋਂ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਕਲਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਸਾਬਕਾ ਵਿਧਾਇਕ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕੱਢਿਆ ਗਿਆ ਹੈ। ਬੀਬੀ ਹਰਚੰਦ ਕੌਰ ਹਲਕਾ ਮਹਿਲਾ ਕਲਾਂ ਤੋਂ ਇਸ ਵਾਰ ਵਿਧਾਨ ਸਭਾ ਚੋਣ ਲੜੇ ਸਨ ਜੋ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਪੰਡੋਰੀ ਤੋਂ ਚੋਣ ਹਾਰ ਗਏ ਸਨ।

ਹਰਚੰਦ ਕੌਰ ਦੋ ਵਾਰ ਕਾਂਗਰਸ ਤੋਂ ਵਿਧਾਇਕ ਰਹਿ ਚੁੱਕੀ ਹੈ। ਇਸੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਨੇ ਉਨ੍ਹਾਂ ਨੂੰ ਮਹਿਲ ਕਲਾਂ ਰਿਜ਼ਰਵ ਸੀਟ ਤੋਂ ਟਿਕਟ ਦਿੱਤੀ ਸੀ। ਹਾਲਾਂਕਿ ਉਹ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਪੰਡੋਰੀ ਤੋਂ ਹਾਰ ਗਏ ਸਨ। ਮਹਿਲ ਕਲਾਂ ਵੀ ਸੰਗਰੂਰ ਲੋਕ ਸਭਾ ਸੀਟ ਅਧੀਨ ਆਉਂਦਾ ਹੈ।