India Punjab

15 ਜੂਨ ਨੂੰ ਪੰਜਾਬ ਦਾ ਦੌਰਾ ਕਰਨਗੇ ਅਰਵਿੰਦ ਕੇਜਰੀਵਾਲ

ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 15 ਜੂਨ ਨੂੰ ਇੱਕ ਬਾਰ ਫਿਰ ਤੋਂ ਪੰਜਾਬ ਦਾ ਦੌਰਾ ਕਰਨਗੇ। ਜਾਣਕਾਰੀ ਮੁਤਾਬਕ ਕੇਜਰੀਵਾਲ 15 ਜੂਨ ਨੂੰ ਜਲੰਧਰ ਆ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੋਂ ਨਵੀਂ ਦਿੱਲੀ ਦੇ ਹਵਾਈ ਅੱਡੇ ਤੱਕ 15 ਜੂਨ ਤੋਂ ਸੁਪਰ ਲਗਜ਼ਰੀ ਵੋਲਵੋ ਬੱਸਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। 15 ਜੂਨ ਨੂੰ ਦੁਪਹਿਰ 1.15 ਵਜੇ ਪਹਿਲੀ ਬੱਸ ਰਵਾਨਾ ਕੀਤੀ ਜਾਵੇਗੀ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। 

ਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਵੱਡੀ ਗਿਣਤੀ ਪਰਵਾਸੀ ਭਾਰਤੀ ਹਮੇਸ਼ਾ ਇਹ ਸ਼ਿਕਾਇਤ ਕਰਦੇ ਸਨ ਕਿ ਕਿਉਂ ਪੰਜਾਬ ਸਰਕਾਰ ਇਨ੍ਹਾਂ ਰੂਟਾਂ ਉਤੇ ਬੱਸਾਂ ਨਹੀਂ ਚਲਾ ਰਹੀ। ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਬੱਸਾਂ ਦੀ ਬੁਕਿੰਗ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਵੈੱਬਸਾਈਟਾਂ ਤੋਂ ਬਹੁਤ ਸੌਖੇ ਢੰਗ ਨਾਲ ਕੀਤੀ ਜਾ ਸਕਦੀ ਹੈ।

ਇਨ੍ਹਾਂ ਬੱਸਾਂ ਦੇ ਆਉਣ-ਜਾਣ ਦੀ ਸਮਾਂ ਸਾਰਣੀ ਵੀ ਵੈੱਬਸਾਈਟਾਂ ’ਤੇ ਉਪਲਬਧ ਹੋਵੇਗੀ। ਮੁੱਢਲੇ ਪੜਾਅ ’ਤੇ ਸਰਕਾਰੀ ਵੋਲਵੋ ਬੱਸਾਂ ਪੰਜਾਬ ਦੇ ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਪਠਾਨਕੋਟ, ਲੁਧਿਆਣਾ, ਪਟਿਆਲਾ, ਕਪੂਰਥਲਾ ਤੋਂ ਇਲਾਵਾ ਚੰਡੀਗੜ੍ਹ ਤੋਂ ਸ਼ੁਰੂ ਕੀਤੀਆਂ ਜਾਣਗੀਆਂ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਲੰਧਰ ਪਹੁੰਚਣਗੇ। ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਬੱਸ ਸੇਵਾ ਸ਼ੁਰੂ ਕਰਨ ਸਬੰਧੀ ਸਮਾਗਮ ਸ਼ਾਮਲ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਬੱਸਾਂ ਨੂੰ ਹਰੀ ਝੰਡੀ ਦਿਖਾਉਣਗੇ।