‘ਦ ਖ਼ਾਲਸ ਬਿਊਰੋ : ਫਰੀਦਕੋਟ ‘ਚ ਸੈਸ਼ਨ ਜੱਜ ਦੀ ਕੋਠੀ ਦੇ ਬਾਹਰ ‘ਖਾ ਲਿ ਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਿਖੇ ਗਏ ਹਨ। ਹਾਲਾਂਕਿ ਇਸ ਦਾ ਪਤਾ ਲੱਗਦਿਆਂ ਹੀ ਪੁਲਿ ਸ ਨੇ ਕਾਲੇ ਰੰਗ ਨਾਲ ਨਾਅਰੇ ਮਿਟਾਏ ਹਨ। ਇਸ ਤੋਂ ਪਹਿਲਾਂ ਫਰੀਦਕੋਟ ਵਿੱਚ ਵੀ ਪਾਰਕ ਦੀ ਕੰਧ ’ਤੇ ਇਹੋ ਨਾਅਰੇ ਲਿਖੇ ਹੋਏ ਸਨ। ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਲਗਾਤਾਰ ਸਾਜ਼ਿ ਸ਼ਾਂ ਰਚੀਆਂ ਜਾ ਰਹੀਆਂ ਹਨ।
ਸੈਸ਼ਨ ਜੱਜ ਦੇ ਘਰ ਦੇ ਬਾਹਰ ਖਾ ਲਿ ਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਣ ਦਾ ਪਤਾ ਲੱਗਦੇ ਹੀ ਫਰੀਦਕੋਟ ਪੁਲਿਸ ਹਰਕਤ ਵਿੱਚ ਆ ਗਈ। ਤੁਰੰਤ ਪੂਰੇ ਸ਼ਹਿਰ ਵਿੱਚ ਨਾਕਾਬੰਦੀ ਕਰ ਦਿੱਤੀ ਗਈ। ਇਸ ਤੋਂ ਇਲਾਵਾ ਸੈਸ਼ਨ ਜੱਜ ਦੀ ਕੋਠੀ ਨੂੰ ਆਉਣ-ਜਾਣ ਵਾਲੇ ਰਸਤੇ ਦੀ ਸੀਸੀਟੀਵੀ ਫੁਟੇਜ ਨੂੰ ਖੰਗਾਲੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਪੁਲਿਸ ਨੂੰ ਕੋਈ ਠੋਸ ਸੁਰਾਗ ਨਹੀਂ ਮਿਲਿਆ ਹੈ।
ਇਸ ਤੋਂ ਪਹਿਲਾਂ ਫਰੀਦਕੋਟ ਦੀ ਬਾਜ਼ੀਗਰ ਬਸਤੀ ਦੇ ਪਾਰਕ ਵਿੱਚ ਖਾ ਲਿ ਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਮਿਲੇ ਸਨ। ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀ ਨੇ ਸਭ ਤੋਂ ਪਹਿਲਾਂ ਇਹ ਦੇਖਿਆ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।ਜਿਸ ਤੋਂ ਬਾਅਦ ਪੇਂਟ ਨਾਲ ਇਸਨੂੰ ਮਿਟਾਇਆ ਗਿਆ ਸੀ।