‘ਦ ਖ਼ਾਲਸ ਬਿਊਰੋ : ਅੰਮ੍ਰਿਤਸਰ ਦੇ ਛੇਹਰਟਾ ਦੇ ਪਿੰਡ ਕਾਲਾ ਵਿੱਚ ਇਕ ਨੌਜਵਾਨ ਦਾ ਅਣਪਛਾਤੇ ਹਮ ਲਾਵਰਾਂ ਵੱਲੋਂ ਗੋ ਲੀਆਂ ਮਾ ਰ ਕੇ ਕਤ ਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਮ੍ਰਿ ਤਕ ਆਪਣੀ ਪਤਨੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਮੋਟਰਸਾਈਕਲ ਉਤੇ ਰਵਾਨਾ ਹੋਇਆ ਸੀ।
ਛੇਹਰਟਾ ਨੇੜੇ 2 ਮੋਟਰਸਾਈਕਲਾਂ ਉਤੇ ਸਵਾਰ 4 ਲੁਟੇ ਰਿਆਂ ਵੱਲੋਂ ਰਸਤਾ ਰੋਕ ਕੇ ਲੁੱਟ ਖੋ ਹ ਕੀਤੀ ਗਈ। ਵਿ ਰੋਧ ਕਰਨ ਉਤੇ ਲੁਟੇ ਰਿਆਂ ਨੇ ਪਤੀ ਨੂੰ ਗੋ ਲੀ ਮਾ ਰ ਦਿੱਤੀ ਤੇ ਪਤ ਨੀ ਦੀ ਕੁੱ ਟ ਮਾ ਰ ਕੀਤੀ ਗਈ। ਮ੍ਰਿਤਕ ਦੀ ਪਛਾਣ ਹਰਿੰਦਰ ਸਿੰਘ ਵਜੋਂ ਹੋਈ ਹੈ ਅਤੇ ਉਹ ਕੁਝ ਦਿਨ ਪਹਿਲਾਂ ਦੁਬਈ ਤੋਂ ਅੰਮ੍ਰਿਤਸਰ ਪਰਤਿਆ ਸੀ। ਹਰਿੰਦਰ ਸਿੰਘ ਆਪਣੀ ਪਤਨੀ ਸਮੇਤ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸਵੇਰੇ ਸਵਾ ਤਿੰਨ ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਿਹਾ ਸੀ।
ਕੁਝ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਹਮਲਾ ਕਰ ਦਿੱਤਾ ਗਿਆ। ਹਰਿੰਦਰ ਸਿੰਘ ਵੱਲੋਂ ਵਿਰੋਧ ਕਰਨ ‘ਤੇ ਉਕਤ ਹਮਲਾਵਰਾਂ ਨੇ ਉਸ ਨੂੰ ਗੋ ਲੀਆਂ ਮਾ ਰ ਦਿੱਤੀਆਂ। ਜਿਸ ਦੌਰਾਨ ਸਿਰ ਵਿਚ ਗੋ ਲੀ ਲੱਗਣ ‘ਤੇ ਉਸ ਦੀ ਮੌਕੇ ‘ਤੇ ਹੀ ਮੌ ਤ ਹੋ ਗਈ। ਥਾਣਾ ਛੇਹਰਟਾ ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਮ੍ਰਿ ਤਕ ਹਰਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤ ਕ ਨੌਜਵਾਨ ਅਜੇ ਕੁਝ ਦਿਨ ਪਹਿਲਾਂ ਹੀ ਦੁਬਈ ਤੋਂ ਵਾਪਸ ਆਇਆ ਹੈ ਅਤੇ ਅੱਜ ਸਵੇਰੇ ਉਹ ਆਪਣੇ ਪਰਿਵਾਰ ਨਾਲ ਆਪਣੀ ਪਤਨੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਮੋਟਰਸਾਈਕਲ ਉਤੇ ਰਵਾਨਾ ਹੋਇਆ ਸੀ ਤਾਂ ਪਿੱਛੇ ਤੋਂ ਆਏ ਕੁਝ ਨੌਜਵਾਨਾਂ ਨੇ ਉਸਦਾ ਕਤ ਲ ਕਰ ਦਿੱਤਾ। ਜਿਸ ਤੋਂ ਬਾਅਦ ਇਲਾਕੇ ਵਿੱਚ ਵੀ ਸਨਸਨੀ ਫੈਲ ਗਈ। ਮ੍ਰਿ ਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿ ਤਕ ਨੌਜਵਾਨ ਦੀ ਕਿਸੇ ਨਾਲ ਵੀ ਕਿਸੇ ਤਰੀਕੇ ਦੀ ਕੋਈ ਪੁਰਾਣੀ ਰੰਜਿਸ਼ ਨਹੀਂ ਸੀ ਤੇ ਕਾਫੀ ਲੰਬੇ ਸਮੇਂ ਤੋਂ ਦੁਬਈ ਵਿਚ ਹੀ ਰਹਿੰਦਾ ਸੀ । ਪਰਿਵਾਰ ਨੇ ਕਿਹਾ ਕਿ ਕਿਨ੍ਹਾਂ ਵਿਅਕਤੀਆਂ ਵੱਲੋਂ ਉਸ ਦਾ ਕਤ ਲ ਕੀਤਾ ਗਿਆ ਇਸ ਦਾ ਅਜੇ ਕਿਸੇ ਨੂੰ ਵੀ ਕੋਈ ਪਤਾ ਨਹੀਂ ਇਸਦੇ ਨਾਲ ਹੀ ਮ੍ਰਿਤ ਕ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।