India

ਮੂੰਗੀ ਦੀ ਫਸਲ ਦੀ ਖਰੀਦ ਸ਼ੁਰੂ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਵੱਡੀ ਪਹਿਲਕਦਮੀ ਕਰਦਿਆਂ ਪਹਿਲੀ ਵਾਰ ਸੂਬੇ ਵਿੱਚ ਮੂੰਗੀ ਦੀ ਫਸਲ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਿਸਾਨਾਂ ਪਾਸੋਂ ਸਿੱਧੇ ਤੌਰ ਉਤੇ ਖਰੀਦਣੀ ਸ਼ੁਰੂ ਕਰ ਦਿੱਤੀ ਹੈ। ਲੁਧਿਆਣਾ ਜ਼ਿਲ੍ਹੇ ਦੀ ਜਗਰਾਉਂ ਮੰਡੀ ਵਿਚ ਹੁਣ ਤੱਕ ਕੁੱਲ ਫਸਲ ਦੀ 58 ਫੀਸਦੀ ਆਮਦ ਹੋਈ ਹੈ, ਜਿਸ ਨਾਲ ਇਹ ਮੰਡੀ ਪੰਜਾਬ ਭਰ ਵਿੱਚੋਂ ਮੋਹਰੀ ਬਣ ਗਈ ਹੈ। ਮੂੰਗੀ 7275 ਰੁਪਏ ਪ੍ਰਤੀ ਕੁਇੰਟਲ ਦੇ ਸਮਰਥਨ ਮੁੱਲ ਉਤੇ ਖਰੀਦੀ ਜਾ ਰਹੀ ਹੈ।

ਇਸੇ ਸਬੰਧੀ ਮੁੱਖ ਮੰਤਰੀ ਮਾਨ ਨੇ ਟਵਿਟ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਲਈ ਇਕ ਹੋਰ ਖੁਸ਼ਖਬਰੀ.. ਪੰਜਾਬ ਸਰਕਾਰ ਦੁਆਰਾ ਮੂੰਗੀ ਦੀ ਖਰੀਦ MSP ‘ਤੇ ਸ਼ੁਰੂ ਹੋ ਚੁੱਕੀ ਹੈ.. ਕਿਸਾਨ ਭਰਾਵਾਂ ਨੂੰ ਰਕਮ ਦੀ ਖਾਤਿਆਂ ‘ਚ ਸਿੱਧੀ ਅਦਾਇਗੀ ਕੀਤੀ ਜਾਵੇਗੀ.. ਪਹਿਲੀ ਵਾਰ ਪੰਜਾਬ ਦੇ ਇਤਿਹਾਸ ‘ਚ 1 ਲੱਖ ਏਕੜ ਤੋਂ ਵੱਧ ਰਕਬੇ ‘ਚ ਮੂੰਗੀ ਦੀ ਬਿਜਾਈ ਹੋਈ ਹੈ..