India

ਰਾਹੁਲ ਗਾਂਧੀ ਦੀ ਈਡੀ ਅੱਗੇ ਪੇਸ਼ੀ, ਕਾਂਗਰਸ ਆਗੂਆਂ ਵੱਲੋਂ ਸ਼ਕਤੀ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ‘ਨੈਸ਼ਨਲ ਹੈਰਾਲਡ’ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਈਡੀ ਅੱਗੇ ਪੇਸ਼ ਹੋਏ। ਇਸ ਮੌਕੇ ਰਾਹੁਲ ਨੂੰ ਸਮਰਥਨ ਦੇਣ ਲਈ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਸਮੇਤ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਵੱਡੀ ਵਿੱਚ ਗਿਣਤੀ ਵਿੱਚ ਵਰਕਰ ਵੀ ਈਡੀ ਦਫਤਰ ਪੁੱਜੇ। ਰਾਹੁਲ ਗਾਂਧੀ ਈਡੀ ਦਫ਼ਤਰ ਜਾਣ ਸਮੇਂ ਕਾਂਗਰਸ ਦਫ਼ਤਰ ਤੋਂ ਕੁਝ ਦੂਰ ਤਕ ਪੈਦਲ ਗਏ। ਪੁਲੀਸ ਨੇ ਇਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਰੋਕ ਦਿੱਤਾ।

ਰਾਹੁਲ ਦਾ ਕਾਫਲਾ ਸਵੇਰੇ 11 ਵਜੇ ਦੇ ਕਰੀਬ ਈਡੀ ਦਫ਼ਤਰ ਪੁੱਜਾ। ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਈਡੀ ਨੂੰ ਭਾਜਪਾ ਦਾ ‘ਚੋਣ ਮੈਨੇਜਮੈਂਟ ਵਿਭਾਗ’ ਕਰਾਰ ਦਿੰਦਿਆਂ ਦੋਸ਼ ਲਗਾਇਆ ਕਿ ਨਰਿੰਦਰ ਮੋਦੀ ਸਰਕਾਰ ਨੇ ਕਾਂਗਰਸ ਦੇ ‘ਸਤਿਆਗ੍ਰਹਿ’ ਨੂੰ ਰੋਕਣ ਲਈ ਨਵੀਂ ਦਿੱਲੀ ਇਲਾਕੇ ਵਿੱਚ ਅਣਐਲਾਨਿਆ ਆਪਾਤਕਾਲ ਲਗਾ ਦਿੱਤਾ ਹੈ। ਈਡੀ ਦਫਤਰ ਬਾਹਰ ਪ੍ਰਿਯੰਕਾ ਗਾਂਧੀ ਸਣੇ ਕਈ ਕਾਂਗਰਸੀ ਨੇਤਾ ਡਟੇ ਹੋਏ ਹਨ। ਸੈਂਟਰਲ ਦਿੱਲੀ ਵਿੱਚ ਪ੍ਰ ਦਰਸ਼ਨ ਕਰ ਰਹੇ ਕਈ ਕਾਂਗਰਸੀ ਵਰਕਰਾਂ ਨੂੰ ਪੁਲਿਸ ਨੇ ਹਿਰਾ ਸਤ ਵਿੱਚ ਲੈ ਲਿਆ ਹੈ। ਰਾਹੁਲ ਦੇ ਹੱਕ ਵਿੱਚ ਵਿਰੋਧ ਪ੍ਰ ਦ ਰਸ਼ਨ ਕਰ ਰਹੇ ਹਿਰਾਸਤ ਵਿੱਚ ਲਏ ਗਏ ਕਾਂਗਰਸੀ ਵਰਕਰਾਂ ਵਿੱਚ ਰਣਦੀਪ ਸੁਰਜੇਵਾਲਾ, ਰਜਨੀ ਪਾਟਿਲ, ਅਖਿਲੇਸ਼ ਪ੍ਰਸਾਦ ਸਿੰਘ ਤੇ ਹੋਰ ਕਈ ਸ਼ਾਮਲ ਹਨ।

ਪੇਸ਼ੀ ਤੋਂ ਪਹਿਲਾਂ ਰਾਹੁਲ ਗਾਂਧੀ ਪਾਰਟੀ ਨੇਤਾਵਾਂ ਤੇ ਵਰਕਰਾਂ ਨਾਲ ਦਿੱਲੀ ਦੇ ਈਡੀ ਦਫਤਰ ਵਿੱਚ ਪੇਸ਼ ਹੋਣ ਲਈ ਪੈਦਲ ਮਾਰਚ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰੋਕ ਦਿੱਤਾ ਗਿਆ। ਕਈ ਵੱਡੇ ਕਾਂਗਰਸੀ ਨੇਤਾ ਉਨ੍ਹਾਂ ਦੇ ਹੱਕ ਵਿੱਚ ਪ੍ਰ ਦਰ ਸ਼ਨ ਕਰ ਰਹੇ ਹਨ।

ਦੱਸ ਦੇਈਏ ਕਿ ਨੈਸ਼ਲ ਹੇਰਾਲਡ ਕਲੇਸ ਵਿੱਚ ਜੁੜੇ ਮਨੀ ਲਾਂਡ੍ਰਿੰਗ ਮਾਮਲੇ ਵਿੱਚ ਕਾਂਗਰਸ ਨੇ ਭਾਜਪਾ ‘ਤੇ ਬਦ ਲ ਖੋਰੀ ਸਿਆ ਸਤ ਦਾ ਦੋ ਸ਼ ਲਾਇਆ ਹੈ ਤੇ ਕਿਹਾ ਹੈ ਕਿ ਉਹ ‘ਪਿੱਛੇ ਨਹੀਂ ਹੱਟਣਗੇ’, ਤੇ ਇਸ ਦੇ ਖਿਲਾ ਫ ਵਿ ਰੋਧ ਮਾਰਚ ਕੱਢਣਗੇ।