Punjab

ਨਹੀਂ ਰਹੇ ਭਾਰਤੀ ਓਲੰਪੀਅਨ ਹਰੀ ਚੰਦ , ਮੁੱਖ ਮੰਤਰੀ ਮਾਨ ਨੇ ਪ੍ਰਗਟਾਇਆ ਦੁੱਖ

ਦ ਖ਼ਾਲਸ ਬਿਊਰੋ : ਏਸ਼ੀਆਈ ਖੇਡਾਂ ਦੇ ਦੋਹਰੇ ਸੋਨ ਤਮਗਾ ਜੇਤੂ ਅਤੇ ਓਲੰਪੀਅਨ ਹਰੀ ਚੰਦ ਦਾ ਅੱਜ ਹੁਸ਼ਿਆਰਪੁਰ ਵਿਖੇ 69 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਜਨਮ 1 ਅਪ੍ਰੈਲ, 1953 ਨੂੰ ਹੋਇਆ ਸੀ ਅਤੇ ਉਹ ਸਾਬਕਾ ਲੰਬੀ ਦੂਰੀ ਦੇ ਦੌੜਾਕ ਹੁਸ਼ਿਆਰਪੁਰ, ਪੰਜਾਬ ਦੇ ਪਿੰਡ ਘੋੜੇਵਾਹ ਦਾ ਰਹਿਣ ਵਾਲੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਓਲੰਪੀਅਨ ਹਰੀ ਚੰਦ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਹੁਸ਼ਿਆਰਪੁਰ ਨਾਲ ਸਬੰਧਤ ਓਲੰਪੀਅਨ ਲਈ ਵਿਸ਼ੇਸ਼ ਤੌਰ ‘ਤੇ ਟਵੀਟ ਕੀਤਾ।

ਮੁੱਖ ਮੰਤਰੀ ਮਾਨ ਨੇ ਟਵਿਟ ਕਰਦਿਆਂ ਕਿਹਾ ਕਿ ਏਸ਼ਿਆਈ ਖੇਡਾਂ ਵਿੱਚ ਦੋਹਰਾ ਸੋਨ ਤਗ਼ਮਾ ਜੇਤੂ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਭਾਰਤੀ ਓਲੰਪੀਅਨ ਹਰੀ ਚੰਦ ਜੀ ਦੇ ਦੇਹਾਂਤ ਦੀ ਖ਼ਬਰ ਮਿਲੀ..ਭਾਰਤੀ ਅਥਲੈਟਿਕਸ ਦੀ ਸ਼ਾਨ ਰਹੇ ਹਮੇਸ਼ਾ ਆਪਣੇ ਖੇਡ ਲਈ ਯਾਦ ਕੀਤੇ ਜਾਣਗੇ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਪ੍ਰੇਰਿਤ ਕਰਨਗੇ..ਵਿੱਛੜੀ ਰੂਹ ਨੂੰ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਾ ਹਾਂ।

ਇਸ ਤੋਂ ਬਿਨਾਂ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਭਾਰਤੀ ਓਲੰਪੀਅਨ ਹਰੀ ਚੰਦ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵੜਿੰਗ ਨੇ ਟਵਿਟ ਕਰਕੇ ਕਿਹਾ ਕਿ ਭਾਰਤ ਦੇ ਓਲੰਪੀਅਨ ਦੂਰ-ਦੁਰਾਡੇ ਦੌੜਨ ਵਾਲੇ ਮਹਾਨ ਖਿਡਾਰੀ ਹਰੀ ਚੰਦ ਜੀ ਦੇ ਦੇਹਾਂਤ ਦੀ ਖ਼ਬਰ ਤੋਂ ਦੁਖੀ ਹਾਂ। ਹੁਸ਼ਿਆਰਪੁਰ ਦੇ ਪਿੰਡ ਘੋਰੇਵਾਲ ਦੇ ਰਹਿਣ ਵਾਲੇ, ਉਸਨੇ 1978 ਦੀਆਂ ਏਸ਼ੀਅਨ ਖੇਡਾਂ ਵਿੱਚ ਦੋ ਸੋਨ ਤਗਮੇ (5000m ਅਤੇ 10000m) ਨਾਲ ਵਿਸ਼ਵ ਪੱਧਰ ‘ਤੇ ਭਾਰਤ ਦਾ ਨਾਮ ਰੌਸ਼ਨ ਕੀਤਾ। ਉਸਦੀ ਆਤਮਾ ਨੂੰ ਸ਼ਾਂਤੀ ਮਿਲੇ।