India

ਈਡੀ ਵੱਲੋਂ ਰਾਹੁਲ ਗਾਂਧੀ ਤੋਂ ਅੱਜ ਫਿਰ ਕੀਤੀ ਜਾਵੇਗੀ ਪੁੱਛਗਿੱਛ

‘ਦ ਖ਼ਾਲਸ ਬਿਊਰੋ : ਨੈਸ਼ਨਲ ਹੈਰਾਲਡ ਮਾਮਲੇ ‘ਚ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਤੋਂ ਅੱਜ ਲਗਾਤਾਰ ਦੂਜੇ ਦਿਨ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਪੁੱਛਗਿੱਛ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਰਾਹੁਲ ਗਾਂਧੀ ਤੋਂ ਸੋਮਵਾਰ ਨੂੰ 10 ਘੰਟੇ ਤੋਂ ਵੱਧ ਪੁੱਛਗਿੱਛ ਕਰਨ ਤੋਂ ਬਾਅਦ ਰਾਹੁਲ ਗਾਂਧੀ ਫਿਰ ਤੋਂ ਤਲਬ ਕੀਤਾ ਗਿਆ ਹੈ । ਦੱਸ ਦੇਈਏ ਕਿ ਭਾਜਪਾ ਨੇਤਾ ਸੁਬਰਾਮਨੀਅਮ ਸਵਾਮੀ ਨੇ ਇਸ ਮਾਮਲੇ ਦੀ ਸ਼ਿਕਾਇਤ ਕੀਤੀ ਸੀ । ਉਨ੍ਹਾਂ ਨੇ ਰਾਹੁਲ ਅਤੇ ਸੋਨੀਆ ਗਾਂਧੀ ‘ਤੇ ਨੈਸ਼ਨਲ ਹੈਰਾਲਡ ਦੀ ਜਾਇਦਾਦ ‘ਤੇ ਕਬ ਜ਼ਾ ਕਰਨ ਦਾ ਇਲ ਜ਼ਾਮ ਲਗਾਇਆ ਹੈ ।

ਲੰਘੇ ਕੱਲ੍ਹ ਈ.ਡੀ. ਦਫ਼ਤਰ ਪਹੁੰਚੇ ਰਾਹੁਲ ਗਾਂਧੀ ਤੋਂ ਏਜੰਸੀ ਦੇ ਅਧਿਕਾਰੀਆਂ ਨੇ ਸਵੇਰੇ ਕਰੀਬ 3 ਘੰਟੇ ਪੁੱਛਗਿੱਛ ਕੀਤੀ । ਜਿਸ ਤੋਂ ਬਾਅਦ ਉਹ ਲੰਚ ਬ੍ਰੇਕ ਲਈ ਰਵਾਨਾ ਹੋ ਗਏ । ਲੰਚ ਬ੍ਰੇਕ ਦੌਰਾਨ ਰਾਹੁਲ ਗਾਂਧੀ ਨੇ ਹਸਪਤਾਲ ਪਹੁੰਚ ਕੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀ ਸਿਹਤ ਬਾਰੇ ਸਾਰੀ ਜਾਣਕਾਰੀ ਲਈ । ਬ੍ਰੇਕ ਤੋਂ ਬਾਅਦ ਰਾਹੁਲ ਮੁੜ ਈ.ਡੀ. ਦਫ਼ਤਰ ਪਹੁੰਚੇ, ਜਿੱਥੇ ਈ.ਡੀ. ਨੇ ਰਾਤ ਕਰੀਬ 9 ਵਜੇ ਤੱਕ ਉਨ੍ਹਾਂ ਤੋਂ ਪੁੱਛਗਿੱਛ ਕੀਤੀ ।