‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ ਨੂੰ ਅਗਲੇ ਡੇਢ ਸਾਲ ਵਿੱਚ 10 ਲੱਖ ਲੋਕਾਂ ਦੀ ਭਰਤੀ ਲਈ “ਮਿਸ਼ਨ ਮੋਡ” ਵਿੱਚ ਕੰਮ ਕਰਨ ਲਈ ਕਿਹਾ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਇਹ ਨਿਰਦੇਸ਼ ਸਾਰੇ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ ਮਨੁੱਖੀ ਵਸੀਲਿਆਂ ਦੀ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਆਇਆ ਹੈ।
ਇਸ ਦੀ ਜਾਣਕਾਰੀ ਪੀਐਮਓ ਨੇ ਇੱਕ ਟਵਿਟ ਰਾਹੀਂ ਦਿੱਤੀ ਹੈ।ਜਿਸ ਵਿੱਚ ਇਹ ਐਲਾਨ ਕੀਤਾ ਗਿਆ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ ਮਨੁੱਖੀ ਵਸੀਲਿਆਂ ਦੀ ਸਥਿਤੀ ਦੀ ਸਮੀਖਿਆ ਕੀਤੀ ਹੈ ਅਤੇ ਹਦਾਇਤ ਕੀਤੀ ਹੈ ਕਿ ਅਗਲੇ ਡੇਢ ਸਾਲ ਵਿੱਚ ਸਰਕਾਰ ਵੱਲੋਂ 10 ਲੱਖ ਲੋਕਾਂ ਦੀ ਭਰਤੀ ਕੀਤੀ ਜਾਵੇ।
ਇਸ ਐਲਾਨ ਦੇ ਮੁਤਾਬਕ ਸਾਰੇ ਮੰਤਰਾਲਿਆਂ ‘ਚ ਭਰਤੀ ਹੋਵੇਗੀ। ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਵਿਭਾਗਾਂ ਅਤੇ ਮੰਤਰਾਲਿਆਂ ਦੀ ਸਮੀਖਿਆ ਕੀਤੀ ਹੈ ਤੇ ਰੀਵਿਊ ਤੋਂ ਬਾਅਦ ਭਰਤੀ ਦੇ ਨਿਰਦੇਸ਼ ਦਿੱਤੇ ਹਨ। ਇਸ ਸੰਬੰਧ ਵਿੱਚ ਟਵੀਟ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮੀਤ ਸ਼ਾਹ ਨੇ ਕਿਹਾ ਹੈ ਕਿ ਨਵੇਂ ਭਾਰਤ ਦਾ ਆਧਾਰ ਇਸਦੀ ਯੁਵਾ ਸ਼ਕਤੀ ਹੈ, ਜਿਸ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਮੋਦੀ ਜੀ ਲਗਾਤਾਰ ਕੰਮ ਕਰ ਰਹੇ ਹਨ।1.5 ਸਾਲ ਵਿੱਚ ਸਾਰੇ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ 10 ਲੱਖ ਦੀ ਭਰਤੀ ਕਰਨ ਦਾ ਮੋਦੀ ਜੀ ਦਾ ਨਿਰਦੇਸ਼ ਨੌਜਵਾਨਾਂ ਵਿੱਚ ਨਵੀਂ ਉਮੀਦ ਅਤੇ ਵਿਸ਼ਵਾਸ ਲਿਆਏਗਾ।
ਪੀਐੱਮਓ ਦੇ ਟਵੀਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਜਪਾ ਨੇਤਾ ਵਰੁਣ ਗਾਂਧੀ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ “ਬੇਰੋਜ਼ਗਾਰ ਨੌਜਵਾਨਾਂ ਦੇ ਦਰਦ ਅਤੇ ਦਿਲ ਨੂੰ ਸਮਝਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ। ਨਵੀਆਂ ਨੌਕਰੀਆਂ ਪੈਦਾ ਕਰਨ ਦੇ ਨਾਲ-ਨਾਲ ਸਾਨੂੰ 1 ਕਰੋੜ ਤੋਂ ਵੱਧ ‘ਪ੍ਰਵਾਨਿਤ ਪਰ ਖਾਲੀ’ ਅਸਾਮੀਆਂ ਨੂੰ ਭਰਨ ਲਈ ਸਾਰਥਕ ਯਤਨ ਕਰਨੇ ਪੈਣਗੇ। 2 ਕਰੋੜ ਨੌਕਰੀਆਂ ਦੇਣੀਆਂ ਹਨ। ਹਰ ਸਾਲ, ਵਾਅਦੇ ਨੂੰ ਪੂਰਾ ਕਰਨ ਲਈ, ਤੇਜ਼ੀ ਨਾਲ ਕਦਮ ਚੁੱਕਣੇ ਪੈਣਗੇ।”
ਬੇਰੁਜ਼ਗਾਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਲਗਾਤਾਰ ਵਿਰੋਧੀ ਧਿਰ ਵੱਲੋਂ ਆਲੋਚਨਾ ਹੋ ਰਹੀ ਸੀ।ਜਿਸ ਕਾਰਣ ਇਹ ਫ਼ੈਸਲਾ ਕੇਂਦਰ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ ।