Punjab

ਸੰਗਰੂਰ ‘ਚ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਆਗੂ ਹੋਏ ਭਾਜਪਾ ‘ਚ ਸ਼ਾਮਲ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਨਹੀਂ ਰੁਕ ਰਿਹਾ ਪਾਰਟੀਆਂ ਛੱਡਣ ਵਾਲਿਆਂ ਦਾ ਸਿਲਸਿਲਾ । ਸੰਗਰੂਰ ਲੋਕ ਸਭਾ ਵਿਖੇ ਭਾਜਪਾ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ।  ਇੱਕ ਹੋਰ ਕਾਂਗਰਸੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਨੇ ਫੜ੍ਹਿਆ ਭਾਜਪਾ ਦਾ ਪੱਲਾ।  ਸੰਗਰੂਰ ਲੋਕ ਸਭਾ ਵਿਖੇ ਭਾਜਪਾ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ।  ਪਿੰਡ ਝਲੂਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਫੌਜੀ  ਆਪਣੇ ਸਾਥੀਆਂ ਸਮੇਤ ਭਾਜਪਾ ਵਿਚ  ਸ਼ਾਮਲ ਹੋਏ.। ਇਸ ਮੌਕੇ ਅਮਨਦੀਪ ਧਨੋਆ ਕਾਂਗਰਸੀ ਆਗੂ ਵੀ ਭਾਜਪਾ ਵਿਚ  ਸ਼ਾਮਲ ਹੋਏ।  ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਇਨ੍ਹਾਂ ਦਾ ਭਾਜਪਾ ਵਿਚ ਆਉਣ ਤੇ ਨਿੱਘਾ ਸਵਾਗਤ ਕੀਤਾ ਹੈ।

ਲੰਘੇ ਕੱਲ੍ਹ ਇੱਕ ਸਾਬਕਾ ਕਾਂਗਰਸੀ ਵਿਧਾਇਕ ਨੇ ਭਾਜਪਾ ਦਾ ਪੱਲਾ ਫੜਿਆ ਸੀ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਟਿਕਟ ਨਾ ਮਿਲਣ ਤੋਂ ਨਾਰਾਜ਼ ਚੱਲ ਰਹੀ ਕਾਂਗਰਸ ਪਾਰਟੀ ਦੀ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਨੇ ਵੀ ਬੀਤੇ ਕੱਲ੍ਹ ਭਾਜਪਾ ਦਾ ਪੱਲਾ ਫੜ ਲਿਆ ਸੀ। ਪੰਜਾਬ ਭਾਜਪਾ ਪ੍ਰਧਾਨ ਅਸ਼ਵਿਨੀ ਸ਼ਰਮਾ ਨੇ ਉਹਨਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਸੀ।