India International Punjab

ਡੂੰਘੇ ਦੁੱਖ ਵਿੱਚ ਡੁੱਬੇ ਵਿਸ਼ਵ ਭਰ ਵਿੱਚ ਵੱਸਦੇ ਸਿੱਖ

‘ਦ ਖ਼ਾਲਸ ਬਿਊਰੋ : ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਅੱਜ ਸਵੇਰ ਹੋਏ ਹ ਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਸ਼ਬਦਾਂ ਵਿੱਚ ਨਿੰ ਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਈਮੇਲ ਕਰਕੇ ਅਫ਼ਗਾ ਨਿਸਤਾਨ ਵਿਚ ਰਹਿੰਦੇ ਘੱਟ-ਗਿਣਤੀ ਸਿੱਖਾਂ ਦੀ ਸਰੁੱਖਿਆ ਲਈ ਤੁਰੰਤ ਠੋ ਸ ਕਦਮ ਚੁਕਣ ਅਤੇ ਉਨ੍ਹਾਂ ਨੂੰ ਭਾਰਤ ਲਿਆ ਕੇ ਵਸਾਉਣ ਲਈ ਯਤਨ ਤੇਜ਼ ਕਰਨ ਦੀ ਅਪੀਲ ਕੀਤੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਧਾਮੀ ਨੇ ਕਿਹਾ ਕਿ ਅਫ਼ਗਾ ਨਿਸਤਾਨ ਵਿਚ ਇਸ ਤੋਂ ਪਹਿਲਾਂ ਵੀ ਸਿੱਖਾਂ ’ਤੇ ਕਈ ਵਾਰ ਹਮ ਲੇ ਹੋ ਚੁੱਕੇ ਹਨ ਅਤੇ ਉੱਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਿਲਾਂ ਵਿੱਚ ਨਿਰੰਤਰ ਵਾਧਾ ਹੋ ਰਿਹਾ ਹੈ, ਜਿਸ ਕਰਕੇ ਸਿੱਖਾਂ ਅੰਦਰ ਚਿੰ ਤਾ ਅਤੇ ਡ ਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਵੀ ਦੇਸ਼ ਵਿਚ ਵਾਸਾ ਕੀਤਾ ਹੈ, ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿਰ ਤੋ ੜ ਯਤਨ ਕੀਤੇ ਹਨ। ਸਿੱਖਾਂ ਨੇ ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਹਰ ਇਕ ਨਾਲ ਮਿਲਵਰਤਨ ਦੀ ਰਵਾਇਤ ਕਾਇਮ ਰੱਖੀ ਹੈ।

ਧਾਮੀ ਨੇ ਕਿਹਾ ਕਿ ਅਫ਼ ਗਾਨਿ ਸਤਾਨ ਵਿਚ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਮੌਜੂਦ ਹਨ ਅਤੇ ਸਦੀਆਂ ਤੋਂ ਸਿੱਖ ਉਥੇ ਵੱਸ ਰਹੇ ਹਨ ਪਰ ਕੁਝ ਕੱ ਟ ੜ ਸੋਚ ਵਾਲੇ ਲੋਕ ਧਰਮ ਦੇ ਇਤਿਹਾਸ, ਰਵਾਇਤਾਂ, ਪ੍ਰੰਪਰਾਵਾਂ ਅਤੇ ਪ੍ਰੇਰਨਾਵਾਂ ਨੂੰ ਭੁੱਲ ਕੇ ਸਿੱਖਾਂ ਨੂੰ ਨਿ ਸ਼ਾਨਾ ਬਣਾ ਰਹੇ ਹਨ, ਜੋ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦੋ ਦਿਨ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਵਫਦ ਨੇ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ ਕਰਕੇ ਅਫ਼ ਗਾਨਿ ਸਤਾਨ ਵਿਚ ਫਸੇ ਸਿੱਖਾਂ ਨੂੰ ਭਾਰਤ ਲਿਆਉਣ ਅਤੇ ਪਹਿਲਾਂ ਆਏ ਸਿੱਖਾਂ ਨੂੰ ਇੱਥੇ ਪੱਕੇ ਤੌਰ ’ਤੇ ਵਸਾਉਣ ਲਈ ਕਿਹਾ ਹੈ।

ਧਾਮੀ ਨੇ ਕਿਹਾ ਕਿ ਅ ਫ਼ਗਾਨਿ ਸਤਾਨ ’ਚ ਵਸੇ ਸਿੱਖਾਂ ਪ੍ਰਤੀ ਪੂਰੀ ਸਿੱਖ ਕੌਮ ਚਿੰ ਤਾ ਵਿਚ ਹੈ ਅਤੇ ਸਰਕਾਰਾਂ ਨੂੰ ਵੀ ਸਿੱਖਾਂ ਦੀ ਸੁਰੱਖਿਆ ਲਈ ਠੋ ਸ ਕਦਮ ਚੁੱਕਣੇ ਚਾਹੀਦੇ ਹਨ। ਐਡਵੋਕੇਟ ਧਾਮੀ ਨੇ ਸੰਯੁਕਤ ਰਾਸ਼ਟਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਫ਼ ਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਨਾਉਣ ਲਈ ਪਹਿਲਕਦਮੀ ਕਰੇ।

ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਕਰਤੇ ਪਰਵਾਨ ਸਾਹਿਬ, ਕਾਬੁਲ ਵਿਖੇ ਹੋਏ ਹ ਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਅਫਗਾਨਿਸਤਾਨ ਵਿੱਚ ਅੱਜ ਸਵੇਰੇ ਦਹਿਸ਼ਤਗਰਦਾਂ ਵੱਲੋਂ ਗੁਰਦੁਆਰਾ ਸਾਹਿਬ ਉੱਤੇ ਕੀਤੇ ਹ ਮਲੇ ਦੌਰਾਨ ਦੋ ਲਾਪਤਾ ਸਿੱਖਾਂ ਵਿੱਚੋ ਇਕ ਸਿੱਖ ਦੀ ਗੋ ਲੀ ਲੱਗਣ ਕਾਰਨ ਮੌ ਤ ਹੋ ਗਈ ਹੈ। ਸੰਸਾਰ ਅੰਦਰ ਘਟੀਆ ਰਾਜਨੀਤੀ ਕਰ ਰਹੇ ਸੱਤਾਧਾਰੀਆਂ ਵਲੋਂ ਘੱਟ ਗਿਣਤੀਆਂ ਨੂੰ ਨਿ ਸ਼ਾਨਾ ਬਨਾਉਣਾ ਨਿਹਾਇਤ ਨੀਵੇਂ ਦਰਜੇ ਦਾ ਵਰਤਾਰਾ ਹੈ।

ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਜਥੇਦਾਰ ਨੇ ਕਿਹਾ ਕਿ ਇਸ ਘਟੀਆ ਤੇ ਨਫਰਤੀ ਵਰਤਾਰੇ ਨੂੰ ਰੋਕਣ ਲਈ ਵਿਸ਼ਵ ਦੀਆਂ ਸਮੂਹ ਮਨੁੱਖੀ ਅਧਿਕਾਰ ਲਈ ਲੜਾ ਈ ਲ ੜ ਰਹੀਆ ਧਿਰਾਂ ਨੂੰ ਇਕ ਪਲੇਟਫਾਰਮ ਉੱਤੇ ਇਕੱਠੇ ਹੋ ਕੇ ਲਾਮਬੰਦ ਹੋਣ ਦੀ ਜ਼ਰੂਰਤ ਹੈ। ਜਥੇਦਾਰ ਨੇ ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਉੱਥੋਂ ਦੀ ਸਰਕਾਰ ਦੇ ਨਾਲ ਰਾਬਤਾ ਕਰਕੇ ਉੱਥੇ ਰਹਿ ਰਹੇ ਸਿੱਖਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਸਾਰੀਆਂ ਸਿੱਖ ਸੰਸਥਾਵਾਂ ਨੂੰ ਆਪਣੇ-ਆਪਣੇ ਮੁਲਕਾਂ ਦੀਆਂ ਸਰਕਾਰਾਂ ਦੇ ਨਾਲ ਰਾਬਤਾ ਕਾਇਮ ਕਰਕੇ ਉੱਥੇ ਫਸੇ ਸਿੱਖਾਂ ਨੂੰ ਕੱਢਣ ਦਾ ਯਤਨ ਕਰਨ ਲਈ ਕਿਹਾ ਹੈ।

ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਵੀ ਇਸ ਘਟ ਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਗੋ ਲੀਆਂ ਚਲਾਉਣੀਆਂ, ਅੱਗਾਂ ਲਾਉਣੀਆਂ ਬਹੁਤ ਹੀ ਮੰ ਦਭਾ ਗੀ ਘਟ ਨਾ ਹੈ। ਉਹਨਾਂ ਨੇ ਪੰਜਾਬ ਅਤੇ ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਅਤੇ ਗੁਰ ਅਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਇਆ ਜਾਵੇ।

ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘ ਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਮੁੱਦੇ ਨੂੰ ਗੰਭੀ ਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਅਫ ਗਾਨਿ ਸਤਾਨ ਸਰਕਾਰ ਉੱਤੇ ਗੁਰੂ ਘਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਦਬਾਅ ਪਾਉਣਾ ਚਾਹੀਦਾ ਹੈ।

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ

ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਘਟ ਨਾ ਹੈ। ਉਨ੍ਹਾਂ ਨੇ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।

ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ