‘ਦ ਖ਼ਾਲਸ ਬਿਊਰੋ : ਦਿੱਲੀ ਤੋਂ ਟਰਾਂਸਿਟ ਰਿ ਮਾਂਡ ‘ਤੇ ਪੰਜਾਬ ਲਿਆਂਦੇ ਗਏ ਗੈਂ ਗਸਟਰ ਲਾਰੈਂਸ ਬਿਸ਼ਨੋਈ ਦਾ ਰਿ ਮਾਂਡ ਕੱਲ ਨੂੰ ਖਤਮ ਹੋ ਰਿਹਾ ਹੈ ਅਤੇ ਇਸ ਗੱਲ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ ਕਿ ਅੱਜ ਰਾਤ ਨੂੰ ਉਸ ਨੂੰ ਮਾਨਸਾ ਲਿਜਾਇਆ ਜਾ ਸਕਦਾ ਹੈ। ਪੰਜਾਬ ਪੁਲਿ ਸ ਲਾਰੈਂਸ ਦਾ ਹੋਰ ਰਿਮਾਂ ਡ ਲੈਣ ਲਈ ਕੱਲ ਉਸ ਨੂੰ ਮਾਨਸਾ ਅਦਾਲਤ ਵਿੱਚ ਪੇਸ਼ ਕਰ ਸਕਦੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕ ਤਲ ਕਾਂ ਡ ਵਿੱਚ ਪੁਲਿ ਸ ਨੇ ਗੈਂ ਗਸਟਰ ਲਾਰੇਂਸ ਬਿਸ਼ਨੋਈ ਨੂੰ ਮੁੱਖ ਮੁਲ ਜ਼ਮ ਮੰਨਿਆ ਹੈ।
ਮਾਨਸਾ ਪੁਲਿ ਸ ਨੇ ਗੈਂ ਗਸਟਰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ 15 ਜੂਨ ਨੂੰ ਤੜਕੇ ਹੀ ਕੋਰਟ ‘ਚ ਪੇਸ਼ ਕਰ ਦਿੱਤਾ ਗਿਆ ਸੀ ਅਤੇ ਉਸ ਦਾ 21 ਜੂਨ ਤੱਕ ਦਾ ਪੁਲਿ ਸ ਰਿਮਾਂ ਡ ਲੈ ਲਿਆ ਗਿਆ ਸੀ ।ਜਿਸ ਤੋਂ ਬਾਅਦ ਉੱਥੇ ਸਰਕਾਰੀ ਹਸਪਤਾਲ ਵਿੱਚ ਉਸ ਦਾ ਮੈਡੀਕਲ ਕਰਵਾਇਆ ਗਿਆ ਤੇ ਫਿਰ ਉਸ ਨੂੰ ਭਾਰੀ ਸੁਰੱਖਿਆ ‘ਚ ਮਾਨਸਾ ਤੋਂ 15 ਜੂਨ ਨੂੰ ਸਵਾ 8 ਵਜੇ ਜ਼ਿਲ੍ਹਾ ਸੀਆਈਏ ਸਟਾਫ ਮੁਹਾਲੀ ਦੇ ਕੈਂਪਸ ਆਫਿਸ ਖਰੜ ਲਿਆਂਦਾ ਗਿਆ ਸੀ,ਜਿਥੇ ਉਸ ਕੋਲੋਂ ਪੁੱਛਗਿੱਛ ਕੀਤੀ ਜਾਂਦੀ ਰਹੀ ਹੈ । ਇੱਥੇ ਦੋ ਦਰਜਨ ਵਾਹਨਾਂ ਦੇ 50 ਪੁ ਲਿਸ ਮੁਲਾਜ਼ਮ ਲਾ ਰੈਂਸ ਦੀ ਸੁਰੱਖਿਆ ਵਿੱਚ ਲੱਗੇ ਹੋਏ ਸਨ। ਲਾਰੈਂਸ ਨੂੰ ਪੁ ਲਿਸ ਨੇ ਬੁਲੇਟ ਪਰੂਫ਼ ਗੱਡੀ ਵਿੱਚ ਬਿਠਾ ਕੇ ਇਥੇ ਲਿਆਂਦਾ ਗਿਆ ਸੀ।