‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਵੱਲੋਂ ਪਾਈ ਗਈ ਪਟੀਸ਼ਨ ਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਦੱਸ ਦਈਏ ਕਿ ਅਦਾਲਤ ਨੇ ਆਸ਼ੂ ਨੂੰ ਕਿਸੇ ਵੀ ਤਰ੍ਹਾਂ ਦੀ ਰਾਹਤ ਨਹੀਂ ਦਿੱਤੀ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਆਸ਼ੂ ਨੇ ਝੂਠੇ ਕੇਸ ਵਿੱ ਚਫਸਾਏ ਜਾਣ ਦੇ ਡਰ ਦਾ ਹਵਾਲਾ ਦਿੰਦੇ ਹੋਏ ਹਾਈਕੋਰਟ ਵਿੱਚ ਪਟੀਸ਼ਨ ਪਾਈ ਸੀ ਕਿ ਜੇਕਰ ਉਹਨਾਂ ਦੀ ਗ੍ਰਿਫਤਾਰੀ ਹੁੰਦੀ ਹੈ ਤਾਂ ਸਰਕਾਰ ਵੱਲੋਂ ਉਹਨਾਂ ਨੂੰਹਫਤੇ ਪਹਿਲਾਂ ਨੋਟਿਸ ਭੇਜਿਆ ਜਾਣਾ ਚਾਹੀਦਾ ਹੈ। ਜਿਸ ਤੇ ਹਾਈਕੋਰਟ ਨੇ ਸੁਣਵਾਈ ਅਗਲੀ ਤਰੀਕ ਤੱਕ ਟਾਲ ਦਿੱਤੀ ਹੈ ਹੁਣ ਸੁਣਵਾਈ 6 ਜੁਲਾਈ ਨੂੰ ਹੋਵੇਗੀ।