‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਿੱਤਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਅਸੀਂ ਬਾਦਲ, ਕਾਂਗਰਸ, ਬੀਜੇਪੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਲੋਕ ਮੇਰਾ ਮਖੌਲ ਉਡਾਉਂਦੇ ਸਨ ਕਿ ਮੈਨੂੰ ਕੋਈ ਵੋਟ ਨਹੀਂ ਦਿੰਦਾ ਪਰ ਹੁਣ ਇੰਨੇ ਵੱਡੇ ਬੰਦੇ ਹਰਾ ਦਿੱਤੇ ਹਨ। ਮਾਨ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਅਸਤੀਫ਼ਾ ਦੇਣ ਲਈ ਵੀ ਕਿਹਾ ਹੈ। ਮਾਨ ਨੇ ਕਿਹਾ ਕਿ ਦੀਪ ਸਿੱਧੂ, ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀਆਂ ਸ਼ਹਾਦਤਾਂ ਦੇ ਨਾਲ ਪੂਰੀ ਦੁਨੀਆ ਵਿੱਚ ਸਿੱਖ ਕੌਮ ਨੂੰ ਬਹੁਤ ਫਾਇਦਾ ਹੋਇਆ ਹੈ।