Punjab

ਹਾਰ ਤੋਂ ਬਾਅਦ ‘ਆਪ’ ਦੀ ਪ੍ਰੈੱਸ ਕਾਨਫਰੰਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਗਰੂਰ ਜ਼ਿਮਨੀ ਚੋਣਾਂ ਹਾਰਨ ਤੋਂ ਬਾਅਦ ਆਪ ਨੇ ਪ੍ਰੈੱਸ ਕਾਨਫਰੰਸ ਕਰਕੇ ਲੋਕਾਂ ਦੇ ਫਤਵੇ ਨੂੰ ਸਵੀਕਾਰ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਲਈ ਵਧਾਈ ਦਿੱਤੀ। ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹਾਰ ਜਿੱਤ ਰਾਜਨੀਤੀ ਦਾ ਹਿੱਸਾ ਹੈ। ਕੰਗ ਨੇ ਕਿਹਾ ਕਿ ਸੰਗਰੂਰ ਚੋਣਾਂ ਵਿੱਚ ਪਿਛਲੀਆਂ ਵਿਧਾਨ ਸਭਾ ਨਾਲੋਂ ਕਰੀਬ 26 ਫ਼ੀਸਦੀ ਵੋਟਿੰਗ ਘੱਟ ਹੋਈ ਹੈ। ਇਸ ਵਾਰ ਆਪ ਨੂੰ 35 ਫ਼ੀਸਦੀ ਵੋਟਿੰਗ ਹੋਈ ਹੈ। ਇਸ ਵਾਰ ਫਿਰ ਅਕਾਲੀ ਦਲ, ਬੀਜੇਪੀ, ਕਾਂਗਰਸ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ ਹਨ। ਕੰਗ ਨੇ ਕਿਹਾ ਕਿ ਅਸੀਂ ਪਾਰਟੀ ਦੀ ਹਾਰ ਲਈ ਸਮੀਖਿਆ ਮੀਟਿੰਗ ਕਰਾਂਗੇ।