‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਉੱਚ ਪੱਧਰੀ ਵਫ਼ਦ ਅਫ਼ਗਾਨਿਸਤਾਨ ਭੇਜਣ ਸਬੰਧੀ ਪੱਤਰ ਲਿਖ ਕੇ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਇਹ ਵਫ਼ਦ ਜੁਲਾਈ 2022 ਵਿਚ ਅਫ਼ਗਾਨਿਸਤਾਨ ਭੇਜਣਾ ਚਾਹੁੰਦੀ ਹੈ, ਤਾਂ ਜੋ ਉਥੋਂ ਦੇ ਸਿੱਖਾਂ ਦੇ ਹਾਲਾਤਾਂ ਬਾਰੇ ਜਾਣਿਆ ਜਾ ਸਕੇ ਅਤੇ ਸਰਕਾਰ ਦੇ ਅਧਿਕਾਰੀਆਂ ਨਾਲ ਸਿੱਖਾਂ ਤੇ ਹਿੰਦੂਆਂ ਦੀ ਸੁਰੱਖਿਆ ਬਾਰੇ ਗੱਲਬਾਤ ਕੀਤੀ ਜਾ ਸਕੇ
ਐਡਵੋਕੇਟ ਧਾਮੀ ਨੇ ਇਸ ਬਾਰੇ ਦੱਸਿਆ ਹੈ ਕਿ ਅਫ਼ਗਾਨਿਸਤਾਨ ਵਿਚ ਮੌਜੂਦਾ ਹਾਲਾਤਾਂ ਦੇ ਚੱਲਦਿਆਂ ਉਥੇ ਵੱਸਦੇ ਸਿੱਖ ਚਿੰਤਤ ਹਨ, ਲਿਹਾਜ਼ਾ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਉਨ੍ਹਾਂ ਦੀ ਮੁਸ਼ਕਲਾਂ ਜਾਣਨ ਲਈ ਅਫ਼ਗਾਨਿਸਤਾਨ ਜਾਣਾ ਚਾਹੁੰਦੀ ਹੈ। ਇਸ ਦੇ ਨਾਲ ਹੀ ਉਥੋਂ ਦੇ ਇਤਿਹਾਸਕ ਅਸਥਾਨਾਂ ਦੇ ਹਾਲਾਤਾਂ, ਲੋੜੀਂਦੀਆਂ ਕਾਰ ਸੇਵਾਵਾਂ ਅਤੇ ਸਾਂਭ-ਸੰਭਾਲ ਵੀ ਬੇਹੱਦ ਜ਼ਰੂਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਫ਼ਦ ਅਫ਼ਗਾਨਿਸਤਾਨ ਦੇ ਸਿੱਖ ਆਗੂਆਂ ਤੋਂ ਇਲਾਵਾ ਉਥੋਂ ਦੀ ਸਰਕਾਰ ਦੇ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਨੀ ਚਾਹੁੰਦਾ ਹੈ, ਤਾਂ ਜੋ ਉਥੇ ਵੱਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਸਿੱਖ ਵਿਰਾਸਤ ਅਤੇ ਗੁਰ-ਅਸਥਾਨਾਂ ਦੀ ਸਾਭ-ਸੰਭਾਲ ਦੀ ਜ਼ੁੰਮੇਵਾਰੀ ਵੀ ਸ਼੍ਰੋਮਣੀ ਕਮੇਟੀ ਨਿਭਾਉਣਾ ਚਾਹੁੰਦੀ ਹੈ ਅਤੇ ਇਸ ਦੇ ਨਾਲ ਹੀ ਬੀਤੇ ਦਿਨੀਂ ਅਫ਼ਗਾਨਿਸਤਾਨ ’ਚ ਆਏ ਭੂਚਾਲ ਦੇ ਪੀੜਤਾਂ ਦੀ ਮੱਦਦ ਲਈ ਵੀ ਤਿਆਰ ਹੈ। ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਭਾਰਤ ਸਰਕਾਰ ਨੇ ਬੇਸ਼ੱਕ ਸੰਕਟ ਦੇ ਸਮੇਂ ’ਤੇ ਸਿੱਖਾਂ ਅਤੇ ਹਿੰਦੂਆਂ ਨੂੰ ਭਾਰਤ ਲਿਆਉਣ ਲਈ ਚੰਗਾ ਯਤਨ ਕੀਤਾ ਹੈ, ਪਰ ਜ਼ੁੰਮੇਵਾਰ ਸਿੱਖ ਸੰਸਥਾ ਹੁੰਦਿਆਂ ਸ਼੍ਰੋਮਣੀ ਕਮੇਟੀ ਦਾ ਫ਼ਰਜ਼ ਹੈ ਕਿ ਉਹ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਸਹਾਇਤਾ ਅਤੇ ਗੁਰ-ਅਸਥਾਨਾਂ ਦੀ ਸੰਭਾਲ ਲਈ ਕਾਰਜ ਕਰੇ। ਐਡਵੋਕੇਟ ਧਾਮੀ ਅਨੁਸਾਰ ਜੇਕਰ ਭਾਰਤ ਸਰਕਾਰ ਜਲਦ ਪ੍ਰਬੰਧ ਕਰਦੀ ਹੈ ਤਾਂ ਸ਼੍ਰੋਮਣੀ ਕਮੇਟੀ ਦਾ ਵਫ਼ਦ ਜੁਲਾਈ ਮਹੀਨੇ ਵਿਚ ਜਾਣਾ ਯਕੀਨੀ ਹੈ।
ਇਸ ਤੋਂ ਪਹਿਲਾਂ ਵੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫਗਾ ਨਿਸਤਾਨ ਦੇ ਸਿੱਖਾਂ ਦੀ ਮੱਦਦ ਲਈ ਇੱਕ ਵੱਡਾ ਐਲਾਨ ਕੀਤਾ ਸੀ ਕਿ ਮੌਜੂਦਾ ਹਾਲਾਤ ਦੇ ਚੱਲਦਿਆਂ ਜਿਹੜੇ ਸਿੱਖ ਅਫਗਾ ਨਿਸਤਾਨ ਤੋਂ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਦੀਆਂ ਹਵਾਈ ਟਿਕਟਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਇਸ ਸਬੰਧ ਵਿਚ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਸੀ ਕਿ ਉਹ ਅਫਗਾ ਨਿਸਤਾਨ ’ਚ ਰਹਿ ਰਹੇ ਸਿੱਖਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਦੀ ਤੁਰੰਤ ਮਨਜ਼ੂਰੀ ਦੇਵੇ, ਤਾਂ ਕਿ ਉਹ ਡ ਰ ਭ ਰੇ ਮਾਹੌਲ ’ਚੋਂ ਨਿਕਲ ਸਕਣ। ਉਨ੍ਹਾਂ ਕਿਹਾ ਕਿ ਅਫਗਾ ਨਿਸ ਤਾਨ ’ਚ ਰਹਿੰਦੇ ਸਿੱਖਾਂ ਨੂੰ ਘਬਰਾ ਉਣ ਦੀ ਲੋੜ ਨਹੀਂ ਹੈ ਅਤੇ ਜਿੰਨਾ ਕੋਲ ਆਵਾਜਾਈ ਦੇ ਖਰਚਿਆਂ ਦਾ ਪ੍ਰਬੰਧ ਨਹੀਂ ਹੈ, ਉਨ੍ਹਾਂ ਲਈ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦਾ ਸਹਿਯੋਗ ਕਰੇਗੀ।
ਇਸ ਤੋਂ ਇਲਾਵਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਸੀ ਕਿ ਅਫਗਾਨਿਸਤਾਨ ਦੇ ਕਾਬੁਲ ਵਿਚ ਹੋਏ ਬੰ ਬ ਧ ਮਾਕੇ ਵਿਚ ਨੁਕਸਾਨੇ ਗਏ ਗੁਰਦੁਆਰਾ ਸਾਹਿਬ ਕਰਤੇ ਪਰਵਾਨ ਦੀ ਦੁਬਾਰਾ ਉਸਾਰੀ ਲਈ ਕਾਰ ਸੇਵਾ ਲਈ 10 ਲੱਖ ਰੁਪਏ ਦਾ ਸਹਿਯੋਗ ਦਿੱਤਾ ਜਾਵੇਗਾ।