Punjab

SAD ਪ੍ਰਧਾਨ ਸੁਖਬੀਰ ਬਾਦਲ ਨੇ ਲਿਆ MSP ਦੇ ਹੱਕ ‘ਚ ਸਟੈਂਡ, ਕਿਹਾ ਜਿੰਨਾ ਚਿਰ ਅਕਾਲੀ ਦਲ ਹੈ MSP ਜਾਰੀ ਰਹੇਗਾ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟ ਕੀਤਾ ਕਿ ਜਿੰਨਾ ਸਮਾਂ ਉਨ੍ਹਾਂ ਦੀ ਪਾਰਟੀ ਹੈ, ਉਦੋਂ ਤੱਕ ਘੱਟੋ-ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਨ ਜਾਰੀ ਰਹੇਗਾ।

 

ਇਹ ਬਿਆਨ ਸੁਖਬੀਰ ਬਾਦਲ ਨੇ ਜਲਾਲਾਬਾਦ ‘ਚ ਸ਼ੈਲਰਾਂ ਦੇ ਨੁਕਸਾਨ ਦਾ ਜਾਇਜ਼ਾ ਲਏ ਜਾਣ ਸਮੇਂ ਦਿੱਤਾ। ਇਥੇ ਕੁਝ ਦਿਨ ਪਹਿਲਾਂ ਤੇਜ਼ ਝੱਖੜ ਨਾਲ ਸ਼ੈਲਰ ਮਾਲਕਾਂ ਦਾ ਨੁਕਸਾਨ ਹੋਇਆ ਸੀ। ਉਨ੍ਹਾਂ ਸ਼ੈਲਰ ਮਾਲਕਾਂ ਨੂੰ ਡਿਜ਼ਾਸਟਰ ਮੈਨੇਜਮੈਂਟ ਫੰਡ ਵਿਚੋਂ ਮੁਆਵਜ਼ਾ ਦੇਣ ਲਈ ਕਿਹਾ।

 

 

ਬਾਦਲ ਨੇ ਆਮ ਆਦਮੀ ਪਾਰਟੀ (ਆਪ) ਅਤੇ ਕਿਸਾਨ ਯੂਨੀਅਨਾਂ ’ਤੇ ਪੰਜਾਬ ਦੀ ਕਾਂਗਰਸ ਸਰਕਾਰ ਨਾਲ ਮਿਲੇ ਹੋਣ ਦੇ ਦੋਸ਼ ਲਾਏ। ਅਕਾਲੀ ਦਲ ਪ੍ਰਧਾਨ ਨੇ ਸਪਸ਼ਟ ਕੀਤਾ ਕਿ ਜਿੰਨਾ ਚਿਰ ਤੱਕ ਉਨ੍ਹਾਂ ਦੀ ਪਾਰਟੀ ਹੈ, ਘੱਟੋ ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਨ ਜਾਰੀ ਰਹੇਗਾ।

 

ਮੰਡੀਕਰਨ ਚ ਵੀ ਕੋਈ ਤਬਦੀਲੀ ਨਹੀਂ ਹੋਵੇਗੀ: BJP

ਭਾਜਪਾ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਤਿੰਨ ਆਰਡੀਨੈਂਸਾਂ ਵਿੱਚ ਕਿਸਾਨਾਂ ਦੀ ਫਸਲ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਅਤੇ ਨਾ ਹੀ ਕੀਤੀ ਜਾਵੇਗੀ। ਖੰਨਾ ਨੇ ਆਰਡੀਨੈਂਸਾਂ ਬਾਰੇ ਦਾਅਵਾ ਕਰਦਿਆਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਜਿੱਥੇ ਉਪਜ ਦਾ ਸਹੀ ਮੁੱਲ ਮਿਲੇਗਾ, ਉਥੇ ਆਮਦਨ ਵਿੱਚ ਵੀ ਵਾਧਾ ਹੋਵੇਗਾ।