‘ਦ ਖਾਲਸ ਬਿਊਰੋ:- ਕੋਟਕਪੁਰਾ ਗੋਲੀ ਕਾਂਢ ਮਾਮਲੇ ਵਿੱਚ ਫਰੀਦਕੋਟ ਅਦਾਲਤ ਨੇ ਤਤਕਾਲੀ SHO ਗੁਰਦੀਪ ਸਿੰਘ ਪੰਧੇਰ ਨੂੰ ਤਿੰਨ ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਹਾਲਾਕਿ ਉਸ ਤੋਂ ਇੱਕ ਦਿਨ ਪਹਿਲਾਂ ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਵਿੱਚ ਅਰਜੀ ਪੇਸ਼ ਕੀਤੀ ਸੀ ਕਿ ਸਾਡੀ ਟੀਮ SHO ਗੁਰਦੀਪ ਪੰਧੇਰ ਤੋਂ ਪੁੱਛਗਿਛ ਕਰਨਾ ਚਾਹੁੰਦੀ ਹੈ। ਅਦਾਲਤ ਨੇ ਪੰਧੇਰ ਨੂੰ 5 ਜੁਲਾਈ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
3 ਜੁਲਾਈ ਨੂੰ SHO ਗੁਰਦੀਪ ਸਿੰਘ ਪੰਧੇਰ ਨੂੰ ਬਠਿੰਡਾ ਜੇਲ੍ਹ ਭੇਜੇ ਜਾਣ ਤੋਂ ਬਾਅਦ ਇਥੋਂ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਮੁੜ ਪੁਲਿਸ ਰਿਮਾਂਡ ‘ਤੇ ਭੇਜੇ ਜਾਣ ਨੂੰ ਲੈ ਕੇ ਦੋਵਾਂ ਧਿਰਾ ਵਿਚਕਾਰ ਜੰਮ ਕੇ ਬਹਿਸ ਹੋਈ। ਜਿਸ ਤੋਂ ਬਾਅਦ SHO ਗੁਰਦੀਪ ਸਿੰਘ ਪੰਧੇਰ ਨੇ ਪੁਲਿਸ ਰਿਮਾਂਡ ਦੇ ਇਸ ਫੈਸਲੇ ਨੂੰ ਹਾਈਕੋਰਟ ਵਿੱਚ ਦੇਣ ਦੀ ਚੁਣੌਤੀ ਦਿੱਤੀ ਹੈ। SHO ਗੁਰਦੀਪ ਸਿੰਘ ਪੰਧੇਰ ‘ਤੇ ਫਰਜੀ ਰਿਕਾਰਡ ਤਿਆਰ ਕਰਨ ਦੇ ਦੋਸ਼ ਹਨ।
ਕੋਟਕਪੁਰਾ ਅਤੇ ਬਹਿਬਲ ਕਲਾਂ ਗੋਲੀ ਕਾਂਢ ਮਾਮਲੇ ਦੀ ਜਾਂਚ ਦੌਰਾਨ ਦੋ DSP ਅਹੁਦੇ ‘ਤੇ ਤੈਨਾਤ ਪੁਲਿਸ ਮੁਲਾਜ਼ਮਾਂ ਤੋਂ ਪੁੱਛ ਪੜਤਾਲ ਕੀਤੀ ਗਈ। ਜਦੋਂ ਜਾਂਚ ਟੀਮ ਦੇ ਮੁੱਖ ਮੈਂਬਰ IGਵਿਜੇ ਕੁੰਵਰ ਪ੍ਰਤਾਪ ਸਿੰਘ ਨੇ DSP ਹਰਪਾਲ ਸਿੰਘ ਅਤੇ DSP ਸੰਦੀਪ ਸਿੰਘ ਕੋਲੋ ਪੁੱਛਗਿਛ ਕੀਤੀ ਤਾਂ ਉਹਨਾਂ ਜਵਾਬ ਦਿੰਦਿਆਂ ਕਿਹਾ ਕਿ ਸਾਨੂੰ ਇਸ ਮਾਮਲੇ ਬਾਰੇ ਕੋਈ ਜਾਣਕਾਰੀ ਨਹੀਂ ਹੈ। ਜਾਣਕਾਰੀ ਮੁਤਾਬਿਕ ਇਹ ਦੋਵੇ ਮੁਲਾਜ਼ਮ ਘਟਨਾਂ ਵਾਲੇ ਦਿਨ ਕੋਟਕਪੁਰਾ ਅਤੇ ਬਹਿਬਲ ਕਲਾਂ ਵਿਖੇ ਮੌਜੂਦ ਸਨ।
ਮੌਜੂਦਾ ਸਮੇਂ ਵਿੱਚ ਬਠਿੰਡਾ ਅਦਾਲਤ ਨੇ ਇਸ ਕੇਸ ਦੀ ਸੁਣਵਾਈ ਨੂੰ 7 ਅਗਸਤ ਤੱਕ ਰੱਦ ਕਰ ਦਿੱਤਾ ਹੈ।