‘ਦ ਖ਼ਾਲਸ ਬਿਊਰੋ:-ਪਾਕਿਸਤਾਨ ਰੇਲ ਹਾਦਸੇ ’ਚ ਸਿੱਖ ਸ਼ਰਧਾਲੂਆਂ ਦੀਆਂ ਹੋਈ ਮੌਤ ’ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ।
ਜਥੇਦਾਰ ਹਰਪ੍ਰੀਤ ਸਿੰਘ ਨੇ PM ਇਮਰਾਨ ਖਾਨ ਨੂੰ ਕਿਹਾ ਕਿ ਪੀੜਤ ਪਰਿਵਾਰਾਂ ਦੀ ਇਸ ਔਖੇ ਸਮੇਂ ‘ਚ ਹਰ ਤਰ੍ਹਾਂ ਢੁਕਵੀਂ ਮਦਦ ਕੀਤੀ ਜਾਵੇ।
ਇਹ ਪਹਿਲੀ ਵਾਰ ਹੋਇਆ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿ ਦੇ ਪ੍ਰਧਾਨ ਮੰਤਰੀ ਨਾਲ ਕਿਸੇ ਮੁੱਦੇ ‘ਤੇ ਗੱਲਬਾਤ ਕੀਤੀ ਹੋਵੇ। ਜਥੇਦਾਰ ਹਰਪ੍ਰੀਤ ਸਿੰਘ ਨੇ ਦੁੱਖ ਦਾ ਪ੍ਰਗਟਾਵਾਂ ਕਰਦਿਆ PM ਇਮਰਾਨ ਖਾਨ ਨੂੰ ਇਹ ਵੀ ਕਿਹਾ ਕਿ, ਪਾਕਿਸਤਾਨ ਵਿੱਚ ਅਜਿਹੇ ਪੁਖਤਾ ਪ੍ਰਬੰਧ ਕੀਤੇ ਜਾਣ ਕਿ ਮੁੜ ਤੋਂ ਭਵਿੱਖ ਵਿੱਚ ਇਸ ਤਰ੍ਹਾਂ ਕੋਈ ਵੀ ਘਟਨਾਂ ਨਾ ਵਾਪਰੇ।
ਪ੍ਰਧਾਨ ਮੰਤਰੀ ਦੇ ਨਾਲ-ਨਾਲ ਉਹਨਾਂ ਪਾਕਿਸਤਾਨੀ ਸਿੱਖ ਆਗੂਆਂ ਨਾਲ ਵੀ ਗੱਲਬਾਤ ਕੀਤੀ।
3 ਜੁਲਾਈ ਨੂੰ ਪਾਕਿਸਤਾਨ ਦੇ ਫਰੂਕਾਬਾਦ ਵਿੱਚ ਇੱਕ ਸਿੱਖ ਸ਼ਰਧਾਲੂਆਂ ਦੀ ਵੈਨ ਦੀ ਟਰੇਨ ਨਾਲ ਟੱਕਰ ਹੋ ਗਈ ਸੀ। ਇਸ ਹਾਦਸੇ ਦੌਰਾਨ 19 ਸਿੱਖ ਸ਼ਰਧਾਲੂਆਂ ਦੀ ਮੌਤ ਹੋ ਗਈ।