‘ਦ ਖ਼ਾਲਸ ਬਿਊਰੋ : ਬੀਤੇ ਸ਼ਾਮ ਅਮਰਨਾਥ ਗੁਫਾ ਨੇੜੇ ਬੱਦਲ ਫੱਟਣ ਨਾਲ 16 ਯਾਤਰੀਆਂ ਦੀ ਮੌ ਤ ਅਤੇ ਕਈ ਯਾਤਰੀ ਜ਼ ਖਮੀ ਹੋ ਗਏ ਸਨ। ਇਸ ਤੋਂ ਇਲਾਵਾ 40 ਯਾਤਰੀ ਲਾਪਤਾ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰਨਾਥ ਹਾਦਸੇ ਉਤੇ ਦੁੱਖ ਪ੍ਰਗਟ ਕੀਤਾ ਹੈ। ਮਾਨ ਨੇ ਟਵਿੱਟ ਕੀਤਾ ਹੈ ਕਿ ਪਵਿੱਤਰ ਸ੍ਰੀ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਦੀ ਖ਼ਬਰ ਨੇ ਚਿੰਤਾ ਵਧਾ ਦਿੱਤੀ ਹੈ। ਕਈ ਸ਼ਰਧਾਲੂਆਂ ਦੀ ਮੌ ਤ ਅਤੇ ਕਈ ਲਾਪਤਾ ਹੋ ਗਏ ਹਨ। ਬਾਬਾ ਦੇ ਦਰਸ਼ਨ ਕਰਨ ਗਏ ਸ਼ਰਧਾਲੂਆਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ ਅਤੇ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕੀ ਬਾਕੀ ਸ਼ਰਧਾਲੂਆਂ ‘ਤੇ ਮਿਹਰ ਭਰਿਆ ਹੱਥ ਰੱਖਣ।
ਜੰਮੂ-ਕਸ਼ਮੀਰ ‘ਚ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਕਾਰਨ ਵੱਡਾ ਹਾ ਦਸਾ ਵਾਪਰਿਆ ਸੀ , ਇਸ ਘਟਨਾ ‘ਚ 16 ਲੋਕਾਂ ਦੀ ਮੌ ਤ ਹੋ ਗਈ ਹੈ ਅਤੇ 3 ਨੂੰ ਉਥੋਂ ਜ਼ਿੰਦਾ ਬਾਹਰ ਕੱਢ ਲਿਆ ਗਿਆ ਹੈ। ਇਸ ਤੋਂ ਇਲਾਵਾ ਕਈ ਲੋਕ ਲਾਪ ਤਾ ਦੱਸੇ ਜਾ ਰਹੇ ਹਨ। ਇਸ ਹਾਦਸੇ ਤੋਂ ਬਾਅਦ ਅਮਰਨਾਥ ਯਾਤਰਾ ਰੋਕ ਦਿੱਤੀ ਗਈ ਹੈ।