Punjab

ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਦੀ ਪਿੱਠ ‘ਤੇ ਛੂ ਰਾ ਮਾ ਰਿਆ ਹੈ : ਸੁਖਬੀਰ ਬਾਦਲ

ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਐਲਾਨ ਨੇ ਪੰਜਾਬ ਦੀ ਸਿਆਸਤ ਭਖਾ ਦਿੱਤੀ ਹੈ। ਹਰਿਆਣਾ ਦੀ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਕੇਂਦਰ ਤੋਂ ਹਰਿਆਣਾ ਦੀ ਤਰਜ਼ ’ਤੇ ਪੰਜਾਬ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਦੀ ਮੰਗ ਕੀਤੀ ਹੈ। ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਮਾਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।

ਭਗਵੰਤ ਮਾਨ ਵੱਲੋਂ ਪੰਜਾਬ ਲਈ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਮੰਗਣ  ‘ਤੇ ਸਿਆਸੀ ਸੰਗ੍ਰਾਮ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ। ਇਸ ਨੂੰ ਲੈ ਕੇ ਹੁਣ ਅਕਾਲੀ ਦਲ ਵੱਲੋਂ ਸਖਤ ਸ਼ਬਦਾਂ ‘ਚ ਨਿਖੇਧੀ ਕੀਤੀ ਗਈ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ  ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਬਿਆਨ ਪੰਜਾਬੀਆਂ ਦੇ ਪਿੱਠ ‘ਚ ਛੂਰਾ ਮਾਰ ਨ ਦੇ ਬਰਾਬਰ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ਦੇ ਹੱਕਾਂ  ‘ਤੇ ਡਾਕਾ ਪੰਜਾਬੀ ਅਤੇ ਅਕਾਲੀ ਦਲ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਹਨਾਂ ਕਿਹਾ ਕਿ ਸੀਐੱਮ ਤੁਰੰਤ ਇਹ ਬਿਆਨ ਵਾਪਸ ਲੈਣ। ਉਹਨਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੱਕ ਹੈ ਅਤੇ ਹਰਿਆਣਾ ਨੂੰ ਇਸ  ‘ਤੇ ਨਾ ਹੀ ਵਿਧਾਨ ਸਭਾ ਅਤੇ ਨਾ ਹੀ ਹਾਈਕੋਰਟ ਬਣਾਉਣ ਦੇਵਾਂਗੇੇ।

ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਚੰਡੀਗੜ੍ਹ ਦੀਆਂ ਜ਼ਮੀਨਾਂ ਅਤੇ ਸਰਕਾਰੀ ਇਮਾਰਤਾਂ ‘ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ। ਮਿਸਾਲ ਵਜੋਂ ਪੰਜਾਬ ਪੁਨਰਗਠਨ ਐਕਟ 1966 ਤਹਿਤ ਇਹ ਫੈਸਲਾ ਕੀਤਾ ਗਿਆ ਹੈ ਕਿ ਹਰਿਆਣਾ ਨੂੰ ਵੱਖਰੀ ਰਾਜਧਾਨੀ ਬਣਾਉਣ ਦੀ ਲੋੜ ਹੈ। ਕਿਰਪਾ ਕਰਕੇ ਅਜਿਹੇ ਬਿਆਨਾਂ ਨਾਲ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਨਾ ਕਰੋ। ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੋਗਲੀ ਸਿਆਸਤ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਭਗਵੰਤ ਨਹੀਂ  ਦਿੱਲੀ ਤੋਂ ਅਰਵਿੰਦ ਕੇਜਰੀਵਾਲ ਚਲਾ ਰਿਹਾ ਹੈ । ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਜੋ ਵਿਧਾਨ ਸਭਾ ਨੂੰ ਲੈ ਕੇ ਬਿਆਨ ਦਿੱਤਾ ਹੈ ਉਹ ਬਿਆਨ ਵੀ ਕੇਜਰੀਵਾਲ ਦੇ ਇਸ਼ਾਰੇ  ‘ਤੇ ਦਿੱਤਾ ਗਿਆ ਹੈ।

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਮਾਨ ‘ਤੇ ਇਲ ਜ਼ਾਮ ਲਗਾਉਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬੀਆਂ ਦੀ ਪਿੱਠ ‘ਤੇ ਛੁਰਾ ਮਾਰਨ ਵਾਲਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਿੰਨੇ ਹੀ ਲੋਕਾਂ ਨੇ ਪੰਜਾਬ ਨੂੰ ਖੁਸ਼ਹਾਲ ਕਰਨ ਦੇ ਲਈ ਆਪਣੀਆਂ ਜਾਨਾਂ ਪੰਜਾਬ ਦੇ ਉੱਤੋਂ ਕੁਰਬਾਨ ਕਰ ਦਿੱਤੀਆਂ ਪਰ ਅੱਜ ਮੁੱਖ ਮੰਤਰੀ ਮਾਨ ਦੇ ਇਸ ਬਿਆਨ ਨੇ ਉਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਰੋਲ਼ ਕੇ ਰੱਖ ਦਿੱਤਾ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਸੀਐੱਮ ਭਗਵੰਤ ਮਾਨ ਰਬੜ ਦੀ ਸਟੈਂਪ ਹੈ ਇਹ ਬਿਆਨ ਕੇਜਰੀਵਾਲ ਵੱਲੋਂ ਦਿਵਾਇਆ ਗਿਆ ਹੈ। ਸੀਐੱਮ ਦੇ ਬਿਆਨ ਨੂੰ ਖ ਤਰਨਾਕ ਦੱਸਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬੀਆਂ ਦੇ ਹੱਕ  ‘ਤੇ ਡਾਕਾ ਸ਼੍ਰੋਮਣੀ ਅਕਾਲੀ ਦਲ ਕਦੇ ਬਰ ਸ਼ਤ ਨਹੀਂ ਕਰੇਗਾ । ਇਸ ਲਈ ਅਗਲੇ ਦਿਨਾਂ  ‘ਚ ਉਹਨਾਂ ਦੀ ਪਾਰਟੀ ਵੱਲੋਂ ਮੀਟਿੰਗ ਕਰਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।