Punjab

ਪੰਜਾਬ 2 ਵੱਡੇ ਮੈਡੀਕਲ ਕਾਲਜਾਂ ‘ਚ 25-25 ਸੀਟਾਂ ਵਧੀਆਂ, 3 ਹੋਰ ਜ਼ਿਲ੍ਹਿਆਂ ਚ ਵੀ ਕਲਾਸਾਂ ਸ਼ੁਰੂ

ਮੈਡੀਕਲ ਕਾਲਜ ਪਟਿਆਲਾ ਅਤੇ ਫਰੀਦਕੋਟ ਵਿੱਚ ਡਾਕਟਰਾਂ ਦੀਆਂ 25-25 ਸੀਟਾਂ ਵਧਾਉਣ ਦੇ ਹੁਕਮ

ਦ ਖ਼ਾਲਸ ਬਿਊਰੋ : ਆਪਣੇ ਪਹਿਲੇ ਬਜਟ ਵਿੱਚ ਭਗਵੰਤ ਮਾਨ ਸਰਕਾਰ ਨੇ 23 ਫੀਸਦੀ ਸਿਹਤ ਬਜਟ ਵਧਾਉਣ ਦਾ ਐਲਾਨ ਕੀਤਾ ਸੀ ਹੁਣ ਇਸੇ ਮਕਸਦ ਨਾਲ ਸਰਕਾਰ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਖੋਲ੍ਹਣ ਦੀ ਦਿਸ਼ਾ ਵਿਚ ਤੇਜੀ ਨਾਲ ਕੰਮ ਕਰ ਰਹੀ ਹੈ।

ਡਾਕਟਰੀ ਸਿੱਖਿਆ ਖੋਜ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਵਿੱਚ ਡਾਕਟਰਾਂ ਦੀਆਂ 25-25 ਸੀਟਾਂ ਵਧਾਉਣ ਦੇ ਹੁਕਮ ਦਿੱਤੇ ਹਨ । ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਮੈਡੀਕਲ ਕਾਲਜ ਹੁਸ਼ਿਆਰਪੁਰ, ਕਪੂਰਥਲਾ ਅਤੇ ਸੰਗਰੂਰ ਅਗਾਮੀ ਵਿੱਦਿਅਕ ਵਰ੍ਹੇ ਕਲਾਸਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ।

ਮੈਡੀਕਲ ਕਾਲਜ ਦੇ ਹਸਪਤਾਲਾਂ ਦੇ ਕੰਮਕਾਜ ਵਿਚ ਹੋਰ ਸੁਧਾਰ ਲਿਆਉਣ ਦੇ ਹੁਕਮ ਦਿੰਦਿਆਂ ਉਨ੍ਹਾਂ ਕਿਹਾ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਖੱਜਲ ਖ਼ੁਆਰੀਆਂ ਨਾ ਹੋਣ ਦਿੱਤੀ ਜਾਵੇ,ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੈਡੀਕਲ ਕਾਲਜਾਂ ਦੇ ਹਸਪਤਾਲਾਂ ਵਿਚ ਇਲਾਜ ਅਧੀਨ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਜਲਦ ਮੁਹਈਆ ਕਰਵਾ ਦਿੱਤਾ ਜਾਣਗੀਆਂ।