Punjab

ਕਮਜ਼ੋਰ ਮੁੱਖ ਮੰਤਰੀ ਕਾਰਨ ਪੰਜਾਬ ਨੂੰ ਖਤ ਰਾ : ਸੁਭਾਸ਼ ਸ਼ਰਮਾ

ਪੰਜਾਬ ਵਿੱਚ ਮੁੱਖ ਮਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰੀ ਬੱਸਾਂ ਵਿਚੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀਆਂ ਤਸਵੀਰਾਂ ਹਟਾਉਣ ਦਾ ਫੈਸਲਾ ਵਾਪਸ ਲੈਣ ‘ਤੇ ਭਾਰਤੀ ਜਨਤਾ ਪਾਰਟੀ ਨੇ ਸਖਤ ਵਿਰੋਧ ਪ੍ਰਗਟ ਕੀਤਾ ਹੈ। ਭਾਜਪਾ ਦਾ ਕਹਿਣਾ ਹੈ ਕਿ ਇਸ ਫੈਸਲੇ ਨਾਲ ਪੰਜਾਬ ਸਰਕਾਰ ਨੇ ਖਾਲਿਸਤਾਨੀਆਂ ਅੱਗੇ ਗੋਡੇ ਟੇਕ ਦਿੱਤੇ ਹਨ।

ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਟਵੀਟ ਜਾਰੀ ਕਰਦਿਆਂ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਕਾਪੀ ਪੇਸ਼ ਕਰਦਿਆਂ ਕਿਹਾ ਕਿ ਇਹ ਸਬੂਤ ਹੈ ਕਿ, ਸਰਕਾਰ ਨੇ ਖਾਲਿਸਤਾਨੀਆਂ ਅੱਗੇ ਗੋਡੇ ਟੇਕਦੇ ਹੋਏ ਪੰਜਾਬ ਦੀਆਂ ਸਰਕਾਰੀ ਬਸਾਂ ਵਿਚੋਂ ਅੱਤਵਾਦੀਆਂ ਦੀਆਂ ਤਸਵੀਰਾਂ ਹਟਾਉਣ ਦਾ ਆਪਣਾ ਫੈਸਲਾ ਵਾਪਸ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰੇ ਨੂੰ ਤੋੜਨ ਵਾਲੀਆਂ ਸ਼ਕਤੀਆਂ ਤਾਕਤਵਰ ਹੁੰਦੀਆਂ ਜਾ ਰਹੀਆਂ ਹਨ ਅਤੇ ਕਮਜ਼ੋਰ ਮੁੱਖ ਮੰਤਰੀ ਕਾਰਨ ਖਤਰਾ ਹੋਰ ਵੱਧ ਗਿਆ ਹੈ।

ਪੰਜਾਬ ਸਰਕਾਰ ਨੇ ਧਾਰਮਿਕ ਜਥੇਬੰਦੀਆਂ ਦੇ ਵਿਰੋਧ ਅੱਗੇ ਝੁਕਦਿਆਂ ਸਰਕਾਰੀ ਬੱਸਾਂ ਤੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਹਟਾਉਣ ਦੇ ਹੁਕਮ ਵਾਪਸ ਲੈ ਲਏ ਹਨ। ਪੰਜਾਬ ਸਰਕਾਰ ਵੱਲੋਂ ਇੱਕ ਸ਼ਿਕਾਇਤ ਦੇ ਬਾਅਦ ਸਰਕਾਰੀ ਬੱਸਾਂ ਨੂੰ ਸੰਤਾਂ ਦੀ ਤਸਵੀਰ ਉਤਾਰਨ ਦੇ ਹੁਕਮ ਦਿੱਤੇ ਗਏ ਸਨ । ਸਰਕਾਰ ਨੇ ਆਪਣੇ ਪਹਿਲੇ ਫੈਸਲੇ ਤੋਂ ਪਲਟਦਿਆਂ ਪੱਤਰ ਵਾਪਸ ਲੈ ਲਿਆ ਹੈ।  ਪੱਤਰ ਵਿੱਚ ਕੁਝ ਧਾਰਮਿਕ ਸੰਸਥਾਵਾਂ ਵੱਲੋਂ ਇਤਰਾਜ਼ ਜਤਾਉਣ ਕਰਕੇ ਇਹ ਨੋਟਿਸ ਵਾਪਸ ਲੈਣ ਦਾ ਹਵਾਲਾ ਦਿੱਤਾ ਗਿਆ ਹੈ।

ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਅਤੇ ਪੈਪਸੂ ਦੀਆਂ ਕੁਝ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਵੱਲੋਂ ਉਨ੍ਹਾਂ ਦੀਆਂ ਬੱਸਾਂ ‘ਤੇ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਸਮਰਥਕਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਸਨ, ਜਿਸ ‘ਤੇ ਪੰਜਾਬ ਪੁਲਿਸ ਨੇ ਇਤਰਾਜ਼ ਕਰਦਿਆਂ ਬੱਸਾਂ ਤੋਂ ਤਸਵੀਰਾਂ ਹਟਾਉਣ ਲਈ ਆਰਡਰ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਦੇ ਆਧਾਰ ’ਤੇ ਪੈਪਸੂ ਨੇ ਵੀ ਪੱਤਰ ਜਾਰੀ ਕਰਕੇ ਇਨ੍ਹਾਂ ਨੂੰ ਹਟਾਉਣ ਲਈ ਕਿਹਾ ਸੀ।


ਡੀਜੀਪੀ ਦਫ਼ਤਰ ਵੱਲੋਂ ਸੂਬੇ ਦੇ ਕਮਿਸ਼ਨਰਾਂ ਤੇ ਜ਼ਿਲ੍ਹਾ ਮੁਖੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਸਨ ਕਿ ਇਨ੍ਹਾਂ ਤਸਵੀਰਾਂ ਨੂੰ ਹਟਾਇਆ ਜਾਏ, ਜਿਸ ਵਿੱਚ ਬੱਸਾਂ ਦੀਆਂ ਨੰਬਰ ਪਲੇਟਾਂ ਵੀ ਸਪੱਸ਼ਟ ਨਹੀਂ ਲਿਖੀਆਂ ਗਈਆਂ ਸਨ। ਇਸ ਤੋਂ ਇਲਾਵਾ ਬਰਨਾਲਾ, ਬਠਿੰਡਾ ਤੇ ਸੰਗਰੂਰ ਡਿਪੂਆਂ ਦੀਆਂ ਕੁਝ ਪੀਆਰਟੀਸੀ ਤੇ ਪੈਪਸੂ ਦੀਆਂ ਬੱਸਾਂ ’ਤੇ ਭੜਕਾਊ ਸ਼ਬਦ ਲਿਖੇ ਗਏ ਸੀ। ਡੀਜੀਪੀ ਨੇ ਇਨ੍ਹਾਂ ਤਸਵੀਰਾਂ ਅਤੇ ਨਾਅਰਿਆਂ ਨੂੰ ਪ੍ਰਾਈਵੇਟ ਤੇ ਸਰਕਾਰੀ ਬੱਸਾਂ ਤੋਂ ਜਲਦੀ ਤੋਂ ਜਲਦੀ ਹਟਾਉਣ ਦੇ ਨਿਰਦੇਸ਼ ਦਿੱਤੇ ਸੀ।

ਪੀਆਰਟੀਸੀ ਬੱਸਾਂ ਤੋਂ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਹਟਾਉਣ ਦੇ ਸਰਕਾਰੀ ਆਦੇਸ਼ਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਈ ਸਿੱਖ ਜਥੇਬੰਦੀਆਂ ਨੇ ਵਿਰੋਧ ਜਤਾਇਆ ਸੀ।