Punjab

ਵੜਿੰਗ ਨੇ ਲਾਏ ਮਾਨ ਸਰਕਾਰ ‘ਤੇ ਸਿਆਸੀ ਬਦਲਾਖੋਰੀ ਦੇ ਦੋ ਸ਼

ਜੰਗਲਾਤ ਘੋਟਾਲੇ ਮਾਮਲੇ ‘ਚ ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਿਲਜੀਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਚੰਡੀਗੜ੍ਹ ਸੈਕਟਰ 37 ਤੋਂ ਦਿਲਜੀਤ ਨੂੰ ਗ੍ਰਿਫ਼ਤਾਰ ਕੀਤਾ ਗਿਆ।ਜਿਸ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।ਹੁਣ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ।

ਇਸ ‘ਤੇ ਰਾਜਾ ਵੜਿੰਗ ਨੇ ਟਵੀਟ ਕਰਕੇ ਗ੍ਰਿਫ਼ਤਾਰੀ ‘ਤੇ ਸਵਾਲ ਚੁੱਕੇ ਹਨ।ਵੜਿੰਗ ਨੇ ਕਿਹਾ, ਭਗਵੰਤ ਮਾਨ ਸਹਿਬ, ਬਿਨਾਂ ਕਿਸੇ ਸਬੂਤ ਦੇ ਦਲਜੀਤ ਗਿਲਜੀਆਂ ਦੀ ਗ੍ਰਿਫਤਾਰੀ ਦੇ ਤੌਰ ‘ਤੇ ਵਿਜੀਲੈਂਸ ਦੇ ਮਨਮਾਨੇ ਢੰਗ ਨਾਲ ਸਖ਼ਤ ਤਰੀਕਿਆਂ ‘ਤੇ ਰੋਕ ਲਗਾਉਣ ਦੀ ਲੋੜ ਹੈ। ਕਿਸੇ ਦਾ ਰਿਸ਼ਤੇਦਾਰ ਹੋਣਾ ਕੋਈ ਜੁਰਮ ਨਹੀਂ ਹੈ। ਉਸਦੀ ਗ੍ਰਿਫ਼ ਤਾਰੀ ਸੱਤਾ ਦੀ ਸ਼ਰੇਆਮ ਦੁਰਵਰਤੋਂ ਹੈ। ਇਹ ਨਿਆਂਇਕ ਜਾਂਚ ਦਾ ਸਾਹਮਣਾ ਨਹੀਂ ਕਰ ਪਾਏਗੀ। ਸਿਆਸੀ ਬਦਲਾਖੋਰੀ ਬੰਦ ਹੋਣੀ ਚਾਹੀਦੀ ਹੈ।