Punjab

ਲੰਘੀਂ ਉਮਰੇ ਢੀਂਡਸਾ ਬਣਾਉਣਗੇ ‘ਸ਼੍ਰੋਮਣੀ ਪੰਥਕ ਦਲ’ ਦੀ ਨਵੀਂ ਪਾਰਟੀ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਟਕਸਾਲੀ ਅਕਾਲੀ ਦਲ ਦੇ ਸੀਨੀਅਰ ਲੀਡਰ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਹੈ ਕਿ ਉਹ 7 ਜੁਲਾਈ ਯਾਨਿ ਕੱਲ ਨੂੰ ਨਵੀਂ ਪਾਰਟੀ ਬਣਾਉਣਗੇ। ਜਿਸ ਦਾ ਨਾਂ ਸ਼੍ਰੋਮਣੀ ਪੰਥਕ ਦਲ ਹੋ ਸਕਦਾ ਹੈ। ਉਹਨਾਂ ਕਿਹਾ ਇਸ ਨਵੀਂ ਪਾਰਟੀ ਬਣਾਉਣ ਸਬੰਧੀ ਸਮਾਗਮ ਲੁਧਿਆਣਾ ‘ਚ ਰੱਖਿਆ ਗਿਆ ਹੈ। ਸੁਖਦੇਵ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆਂ ਕਿ GBC ਨੂੰ ਬਾਦਲਾਂ ਤੋਂ ਮੁਕਤ ਕਰਵਾਉਣਾ ਤੇ ਪੰਜਾਬ ਦੇ ਹਿਤਾਂ ਲਈ ਯਤਨ ਕਰਨਾ ਉਨ੍ਹਾਂ ਦੀ ਪਾਰਟੀ ਦਾ ਮੁੱਖ ਟੀਚਾ ਹੋਵੇਗਾ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਰਡੀਨੈਂਸ ਨੂੰ ਲੈ ਕੇ ਕਿਸਾਨੀ ਦੇ ਹੋਰ ਮੰਦਹਾਲੀ ਦੇ ਦੌਰ ਵਿੱਚ ਜਾਣ ਦੀ ਗੱਲ ਵੀ ਆਖੀ।

ਢੀਂਡਸਾ ਗਰੁੱਪ ’ਚ ਸ਼ਾਮਲ ਹੋਏ ਤੇਜਿੰਦਰਪਾਲ ਸੰਧੂ

ਦੱਸਣਜੋਗ ਹੈ ਕਿ ਕੱਲ੍ਹ ਪਿੰਡ ਕੌਲੀ ਵਿੱਚ ਰੱਖੇ ਸਮਾਗਮ ਦੌਰਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਉਨ੍ਹਾਂ ਦੀ ਪਾਰਟੀ ਦਾ ਹਿੱਸਾ SS ਬੋਰਡ ਦੇ ਸਾਬਕਾ ਚੇਅਰਮੈਨ ਤਜਿੰਦਰਪਾਲ ਸਿੰਘ ਸੰਧੂ ਤੇ ਉਨ੍ਹਾਂ ਦੀ ਪਤਨੀ ਅਨੁਪਿੰਦਰ ਕੌਰ ਸੰਧੂ ਜੋ ਕਿ ਇੱਕ ਦਿਨ ਪਹਿਲਾਂ ਹੀ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਹਨ, ਢੀਂਡਸਾ ਗਰੁੱਪ ਵਿੱਚ ਸ਼ਾਮਲ ਹੋ ਗਏ ਹਨ। ਢੀਂਡਸਾ ਨੇ ਸੰਧੂ ਜੋੜੀ ਨੂੰ ਸਿਰੋਪਾਓ ਪਾ ਕੇ ਆਪਣੇ ਧੜੇ ਵਿੱਚ ਸ਼ਾਮਲ ਕੀਤਾ। ਉਨ੍ਹਾਂ ਕਿਹਾ ਕਿ ਤੇਜਿੰਦਰਪਾਲ ਸਿੰਘ ਸੰਧੂ ਤੇ ਅਨੁਪਿੰਦਰ ਕੌਰ ਸੰਧੂ ਨੂੰ ਇਸ ਪਾਰਟੀ ‘ਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ।