‘ਦ ਖ਼ਾਲਸ ਬਿਊਰੋ : ਪੰਜਾਬ ਦੇ ਰੈਗੂਲਰ ਅਧਿਆਪਕਾਂ ਵੱਲੋਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਗਿਆ। ਅਧਿਆਪਕਾਂ ਵਿੱਚ ਰੋਸ ਹੈ ਕਿ, ਉਨ੍ਹਾਂ ਨੂੰ ਕਰੀਬ 6 ਸਾਲ ਪਹਿਲੋਂ ਸਰਕਾਰ ਦੇ ਵਲੋਂ ਪ੍ਰਰੌਪਰ ਚੈਨਲ ਰਾਹੀਂ ਰੈਗੂਲਰ ਕਰ ਦਿੱਤਾ ਗਿਆ ਸੀ ਪਰ ਉਨ੍ਹਾਂ ਦੀਆਂ ਤਨਖ਼ਾਹਾਂ 3-4 ਸਾਲ ਬਾਅਦ 65000 ਤੋਂ ਘਟਾ ਕੇ 25000 ਤਨਖ਼ਾਹ ਕਰ ਦਿੱਤੀਆਂ ਗਈਆਂ ਸਨ। ਅਧਿਆਪਕਾਂ ਨੇ ਕਿਹਾ ਕਿ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ, ਤਨਖ਼ਾਹਾਂ ਪੂਰੀਆਂ ਕਰ ਦਿੱਤੀਆਂ ਜਾਣਗੀਆਂ ਪਰ, ਸੱਤਾ ਵਿੱਚ ਆਉਂਦੇ ਹੀ ਆਮ ਆਦਮੀ ਪਾਰਟੀ ਪੰਜਾਬ ਵਾਅਦਿਆਂ ਤੋਂ ਭੱਜ ਗਈ ਹੈ ਅਤੇ 4 ਮਹੀਨੇ ਬੀਤ ਜਾਣ ਮਗਰੋਂ ਵੀ ਚੋਣ ਵਾਅਦਾ ਪੂਰਾ ਨਹੀਂ ਹੋਇਆ।