India

ਰਾਸ਼ਟਰਪਤੀ ਦੀ ਚੋਣ ਲਈ ਮਤਦਾਨ ਸ਼ੁਰੂ

‘ਦ ਖ਼ਾਲਸ ਬਿੂਰੋ : ਭਾਰਤ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਲਈ ਅੱਜ ਮਤਦਾਨ ਸ਼ੁਰੂ ਹੋ ਗਿਆ ਹੈ। ਮਤਦਾਨ ਸਵੇਰੇ 10 ਵਜੇ ਹੋਇਆ ਅਤੇ ਸ਼ਾਮ 5 ਵਜੇ ਤੱਕ ਚੱਲੇਗਾ। ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ ਅਤੇ ਅਗਲੇ ਰਾਸ਼ਟਰਪਤੀ ਦਾ ਸਹੁੰ ਚੁੱਕ ਸਮਾਗਮ 25 ਜੁਲਾਈ ਨੂੰ ਹੋਵੇਗਾ। ਰਾਸ਼ਟਰੀ ਜਮਹੂਰੀ ਗਠਜੋੜ (ਐੱਨਡੀਏ) ਤੋਂ ਦਰੋਪਦੀ ਮੁਰਮੂ ਅਤੇ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਵੱਲੋਂ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਹਨ।

 ਦਰੋਪਦੀ ਮੁਰਮੂ ਇਸ ਤੋਂ ਪਹਿਲਾਂ ਝਾਰਖੰਡ ਦੀ ਰਾਜਪਾਲ ਰਹਿ ਚੁੱਕੀ ਹੈ। ਜੇਕਰ ਕਬਾਇਲੀ ਨੇਤਾ ਮੁਰਮੂ ਚੁਣੀ ਜਾਂਦੀ ਹਨ ਤਾਂ ਮੁਰਮੂ ਆਦਿਵਾਸੀ ਭਾਈਚਾਰੇ ਨਾਲ ਸਬੰਧਤ ਭਾਰਤ ਦੀ ਪਹਿਲੀ ਰਾਸ਼ਟਰਪਤੀ ਹੋਵੇਗੀ। ਵਿਰੋਧੀ ਪਾਰਟੀਆਂ ਵੱਲੋਂ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਉਮੀਦਵਾਰ ਹਨ, ਜੋ ਕਦੇ ਭਾਜਪਾ ਦੇ ਵੱਡੇ ਨੇਤਾ ਸਨ। ਸਿਨਹਾ ਨੇ 2018 ਵਿੱਚ ਭਾਜਪਾ ਨੂੰ ਛੱਡ ਦਿੱਤਾ ਸੀ ਅਤੇ ਦੋਸ਼ ਲਾਇਆ ਸੀ ਕਿ ਭਾਜਪਾ ਵਿੱਚ ਅੰਦਰੂਨੀ ਲੋਕਤੰਤਰ ਨਹੀਂ ਹੈ।

ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਸੰਸਦ ਭਵਨ ’ਚ ਹੋਵੇਗੀ ਅਤੇ ਅਗਲਾ ਰਾਸ਼ਟਰਪਤੀ 25 ਜੁਲਾਈ ਨੂੰ ਹਲਫ਼ ਲਵੇਗਾ।