Punjab

ਮੁੱਖ ਮੰਤਰੀ ਮਾਨ ਵੱਲੋਂ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਅੱਜ PWD ਵਿਭਾਗ ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ ਜਾਰੀ ਕੀਤੇ।

ਇਸਦੀ ਜਾਣਕਾਰੀ ਮੁੱਖ ਮੰਤਰੀ ਨੇ ਟਵੀਟ ਕਰਕੇ ਦਿੱਤੀ ਹੈ। ਟਵੀਟ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਅੱਜ PWD ਵਿਭਾਗ ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ ਜਾਰੀ ਕੀਤੇ ਗਏ…।

ਸਾਡੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਸੜਕਾਂ ‘ਤੇ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ ਅਤੇ ਅਸੀਂ ਲਗਾਤਾਰ ਆਪਣੇ ਵਿਕਾਸ ਮਾਡਲ ਵੱਲ ਅੱਗੇ ਵਧ ਰਹੇ ਹਾਂ…ਇਸ ਤੋਂ ਪਹਿਲਾਂ ਕੱਲ੍ਹ ਭਗਵੰਤ ਮਾਨ ਨੇ ਸੂਬੇ ਵਿੱਚ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਅਤੇ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪ ਦਿੱਤੀ।

ਹੁਣ ਕੈਬਨਿਟ ਮੰਤਰੀ ਲੋਕ ਭਲਾਈ ਅਤੇ ਸਰਕਾਰੀ ਸਕੀਮਾਂ ਦਾ ਲਾਭ ਸਬੰਧਤ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣਗੇ। ਮਾਨ ਨੇ ਕਿਹਾ ਕਿ ਇਹ ਮੰਤਰੀ ਜ਼ਿਲ੍ਹਿਆਂ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਤੋਂ ਇਲਾਵਾ ਲੋਕਾਂ ਦੀਆਂ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਕੀਤੇ ਜਾਣਾ ਵੀ ਯਕੀਨੀ ਬਣਾਉਣਗੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।