‘ਦ ਖ਼ਾਲਸ ਬਿਊਰੋ : ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ‘ਚ ਪੁੱਛ ਪੜਤਾਲ ਸਬੰਧੀ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅੱਜ ਈਡੀ ਦੇ ਦਫ਼ਤਰ ਪਹੁੰਚ ਗਈ ਹੈ। ਇਸ ਦੌਰਾਨ ਕਾਂਗਰਸ ਵੱਲੋਂ ਇਸ ਖ਼ਿਲਾਫ਼ ਦੇਸ਼ ਭਰ ’ਚ ਥਾਂ-ਥਾਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਇਸ ਤੋਂ ਪਹਿਲਾਂ ਵੀ ਸੋਨੀਆ ਗਾਂਧੀ ਨੂੰ ਜੂਨ ਵਿੱਚ ਤਲਬ ਕੀਤਾ ਗਿਆ ਸੀ ਪਰ ਸਿਹਤ ਖ਼ਰਾਬ ਹੋਣ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਈਡੀ ਨੂੰ ਪੱਤਰ ਲਿਖ ਕੇ ਪੁੱਛਗਿੱਛ ਲਈ ਹੋਰ ਸਮਾਂ ਮੰਗਿਆ ਸੀ।
ਸੋਨੀਆ ਗਾਂਧੀ ਨੂੰ 12 ਜੂਨ ਨੂੰ ਕੋਰੋਨਾ ਵਾਇਰਸ ਦੀ ਲਾਗ ਤੋਂ ਬਾਅਦ ਸਿਹਤ ਸਬੰਧੀ ਪੇਚੀਦਗੀਆਂ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਹ ਕੋਰੋਨਾ ਵਾਇਰਸ ਨਾਲ ਪਾਜ਼ੇਟਿਵ ਪਾਈ ਗਈ ਸੀ। ਉਨ੍ਹਾਂ ਨੂੰ 20 ਜੂਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ। ਡਾਕਟਰਾਂ ਨੇ ਉਨ੍ਹਾਂ ਨੂੰ ਘਰ ‘ਚ ਆਰਾਮ ਕਰਨ ਦੀ ਸਲਾਹ ਦਿੱਤੀ ਸੀ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਪੁੱਛਗਿੱਛ ਲਈ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨੂੰ ਸੰਮਨ ਜਾਰੀ ਕੀਤਾ ਸੀ। ਇਸ ਤੋਂ ਪਹਿਲਾਂ ਜੂਨ ਵਿੱਚ ਵੀ ਈਡੀ ਨੇ ਰਾਹੁਲ ਗਾਂਧੀ ਤੋਂ 5 ਦਿਨਾਂ ਵਿੱਚ ਕਰੀਬ 50 ਘੰਟੇ ਪੁੱਛਗਿੱਛ ਕੀਤੀ ਸੀ। ਇਸ ਨੂੰ ਲੈ ਕੇ ਕਾਂਗਰਸ ਨੇ ਮੋਦੀ ਸਰਕਾਰ ਖਿਲਾ ਫ ਪ੍ਰ ਦਰਸ਼ਨ ਵੀ ਕੀਤਾ ਸੀ।