Punjab

ਪੰਜਾਬ ਸਰਕਾਰ ਨੇ ਨਿਵੇਸ਼ ਵਧਾਉਣ ਦਾ ਫਾਰਮੂਲਾ ਲੱਭਿਆ !

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਪੰਜਾਬ ਵਿਚ ਨਿਵੇਸ਼ਕਾਂ ਨੂੰ ਲਿਆਉਣ ਲਈ ਅਧਿਕਾਰੀਆਂ ਨੂੰ ਪਾਰਦਰਸ਼ੀ ਅਤੇ ਉਦਾਰਵਾਦੀ ਨੀਤੀ ਅਪਣਾਉਣ ਦੀਆਂ ਹਦਾਇਤਾਂ

ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਨਿਵੇਸ਼ਕਾਂ ਨੂੰ ਲਿਆਉਣ ਲਈ ਪਾਰਦਰਸ਼ੀ ਅਤੇ ਉਦਾਰਵਾਦੀ ਨੀਤੀ ਅਪਣਾਉਣ ਦਾ ਫੈਸਲਾ ਲਿਆ ਕੀਤਾ ਗਿਆ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਇਨਵੈਸਟ ਪੰਜਾਬ ਵਿਭਾਗ ਦੇ ਅਧਿਕਾਰੀਆਂ ਨੂੰ ਮਾਨ ਸਰਕਾਰ ਦੇ ਇਸ ਨਿਰਦੇਸ਼ ਨੂੰ ਬਿਨਾਂ ਕਿਸੇ ਦੇਰੀ ਦੇ ਅਮਲ ਵਿਚ ਲਿਆਉਣ ਲਈ ਨਿਰਦੇਸ਼ ਦਿੱਤੇ ਹਨ ਤਾਂ ਕਿ ਸੂਬੇ ‘ਚ ਵੱਧ ਤੋਂ ਵੱਧ ਨਿਵੇਸ਼ ਆ ਸਕੇ ਅਤੇ ਪੰਜਾਬ ਦਿਨ ਦੁੱਗਣੀ ਤੇ ਰਾਤ ਚੌਗੁਣੀ ਤਰੱਕੀ ਕਰੇ।

ਅਨਮੋਲ ਗਗਨ ਮਾਨ ਨੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਨਿਵੇਸ਼ਕਾਂ ਨੂੰ ਬਿਨਾਂ ਕਿਸੇ ਦੇਰੀ ਅਤੇ ਬਿਨਾਂ ਕਿਸੇ ਖੱਜ਼ਲ ਖੁਆਰੀ ਦੇ ਸਾਰੀਆਂ ਪ੍ਰਵਾਨਗੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਨਅਤੀ ਵਿਕਾਸ ’ਚ ਪੰਜਾਬ ਨੂੰ ਮੋਹਰੀ ਸੂਬੇ ਵਜੋਂ ਉਭਾਰਨ ਲਈ ਵਚਨਬੱਧ ਹੈ।

ਸਰਕਾਰ ਨੇ ਪਹਿਲਾਂ ਹੀ ਇਕ ਅਜਿਹਾ ਢਾਂਚਾ ਬਣਾ ਲਿਆ ਹੈ, ਜਿਸ ਤਹਿਤ ਸੂਬੇ ਵਿੱਚ ਸਨਅਤ ਲਾਉਣ ਲਈ ਸਿੰਗਲ ਵਿੰਡੋ ਰਾਹੀਂ ਸਾਰੀਆਂ ਮਨਜ਼ੂਰੀਆਂ ਮਿਲਣਗੀਆਂ, ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਦੇ ਇੱਛੁਕ ਨਿਵੇਸ਼ਕ ਮਨਜ਼ੂਰੀ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਮਨਜ਼ੂਰੀਆਂ ਤੇਜ਼ੀ ਨਾਲ ਦਿੱਤੀਆਂ ਜਾਣਗੀਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ ਜਿਸ ਵਿਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਲਈ ਕੋਈ ਜਗਾ ਨਹੀਂ ਅਤੇ ਜੇਕਰ ਕੋਈ ਅਧਿਕਾਰੀ ਜਾ ਮੁਲਾਜ਼ਮ ਅਜਿਹਾ ਕਰਦਾ ਪਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।