Punjab

ਹੁਸ਼ਿਆਰਪੁਰ ‘ਚ ਇੱਕ ਸਕੂਲ ਬੱਸ ਹੋਈ ਹਾਦ ਸੇ ਦਾ ਸ਼ਿ ਕਾਰ. ਇੱਕ ਬੱਚੇ ਦੀ ਮੌ ਤ

ਦ ਖ਼ਾਲਸ ਬਿਊਰੋ : ਸਕੂਲ ਬੱਸਾਂ ਨਾਲ ਹੋਣ ਵਾਲੇ ਹਾਦਸੇ ਦਿਨੋ-ਦਿਨ ਵੱਧਦੇ ਜਾ ਰਹੇ ਹਨ। ਅਜਿਹਾ ਹੀ ਇੱਕ ਹਾਦ ਸਾ ਹੁਸ਼ਿਆਰਪੁਰ ਦੇ ਦਸੂਹਾ ਰੋਡ ਤੋਂ ਤੋਂ ਵਾਪਰਿਆ ਹੈ ਜਿਥੇ ਇਕ ਸਕੂਲੀ ਬੱਸ ਹਾਦ ਸੇ ਦਾ ਸ਼ਿ ਕਾਰ ਹੋ ਗਈ ਤੇ ਇਸ ਹਾਦਸੇ ਵਿਚ ਇੱਕ ਬੱਚੇ ਦੀ ਮੌ ਤ ਵੀ ਹੋ ਗਈ।

ਜਾਣਕਾਰੀ ਮੁਤਾਬਿਕ ਬੱਸ ਵਿੱਚ 40 ਦੇ ਕਰੀਬ ਬੱਚੇ ਸਨ। ਪਿੱਛੇ ਤੋਂ ਆ ਰਹੇ ਟਰੱਕ ਨੇ ਬੱਸ ਨੂੰ ਟੱ ਕਰ ਮਾ ਰ ਦਿੱਤੀ ਜਿਸ ਤੋਂ ਬਾਅਦ ਸੰਤੁਲਨ ਵਿਗੜਨ  ‘ਤੇ ਬੱਸ ਪਲਟ ਗਈ । ਇਸ ਹਾ ਦਸੇ ਵਿੱਚ ਇੱਕ ਬੱਚੇ ਦੀ ਮੌਤ ਹੋ ਗਈ ਹੈ ਜਦਕਿ  6 ਬੱਚੇ ਜ਼ਖਮੀ ਹੋ ਗਏ ਹਨ। ਮ੍ਰਿ ਤਕ ਬੱਚੇ ਦੀ ਪਛਾਣ ਨੌਵੀਂ ਦੇ ਵਿਦਿਆਰਥੀ ਹਰਮਨ ਸਿੰਘ ਸੈਣੀ ਵਾਸੀ ਲੋਧੀ ਚੱਕ ਟਾਂਡਾ ਵਜੋਂ ਹੋਈ ਹੈ, ਜੋ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਹਾ ਦਸੇ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਦਸੂਹਾ ਬਲਬੀਰ ਸਿੰਘ ਪੁਲੀਸ ਪਾਰਟੀ ਸਮੇਤ ਹਾਦਸੇ ਵਾਲੀ ਥਾਂ ’ਤੇ ਪੁੱਜੇ ਤੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਉਣ ਦਾ ਪ੍ਰਬੰਧ ਕੀਤਾ।

ਸਿਵਲ ਹਸਪਤਾਲ ਜ਼ੇਰੇ ਇਲਾਜ ਜ਼ਖ਼ਮੀਆਂ ਵਿੱਚੋਂ 3 ਨੂੰ ਜਲੰਧਰ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਸਵੇਰੇ ਟਾਂਡਾ ਵੱਲੋਂ ਵੱਖ ਵੱਖ ਪਿੰਡਾਂ ਤੋਂ ਬੱਚੇ ਲਿਆ ਰਹੀ ਸਕੂਲ ਬੱਸ ਨੂੰ ਪਿਛੋਂ ਆ ਰਹੇ ਤੇਜ਼ ਰਫਤਾਰ ਟੱਰਕ ਨੇ ਟਕੱਰ ਮਾਰ ਦਿੱਤੀ। ਸਿੱਟੇ ਵਜੋਂ ਬੱਸ ਦਾ ਸੰਤੁਲਨ ਵਿਗੜ ਗਿਆ ਤੇ ਡਵਾਈਡਰ ’ਤੇ ਚੜ੍ਹ ਗਈ। ਵਿਧਾਇਕ ਕਰਮਬੀਰ ਘੁੰਮਣ ਨੇ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਬੱਚਿਆਂ ਦਾ ਹਾਲ ਪੁੱਛਿਆ ਤੇ ਪੁਲੀਸ ਨੂੰ ਹਾਦਸੇ ਦੀ ਜਾਂਚ ਦੇ ਨਿਰਦੇਸ਼ ਦਿੱਤੇ। ਡੀਐੱਸਪੀ ਬਲਬੀਰ ਸਿੰਘ ਸੰਧੂ ਨੇ ਦੱਸਿਆ ਕਿ ਟਰੱਕ ਦਾ ਡਰਾਈਵਰ ਫ਼ਰਾਰ ਹੋ ਗਿਆ ਹੈ। ਟਰੱ ਕ ਨੂੰ ਕਬ ਜ਼ੇ ’ਚ ਲੈ ਲਿਆ ਹੈ।

ਇਸ ਤੋਂ ਪਹਿਲਾਂ ਵੀ ਹੁਸ਼ਿਆਰਪੁਰ ਦੇ ਚੱਬੇਵਾਲਾ ਤੋਂ ਸਾਹਮਣੇ ਆਇਆ ਸੀ ਜਿਥੇ ਇਕ ਸਕੂਲੀ ਬੱਸ ਹਾਦ ਸੇ ਦਾ ਸ਼ਿ ਕਾਰ ਹੋ ਗਈ ਸੀ ਤੇ ਇਸ ਹਾਦਸੇ ਵਿਚ ਇੱਕ ਬੱਚੇ ਦੀ ਮੌ ਤ ਵੀ ਹੋ ਗਈ ਸੀ।

ਇਸ ਹਾਦਸੇ ਵਿੱਚ ਬੱਸ ਵਿੱਚ 17 ਬੱਚੇ ਸਵਾਰ ਸਨ। ਬੱਸ ਦਿੱਲੀ ਇੰਟਰਨੈਸ਼ਨਲ ਸਕੂਲ ਚੱਬੇਵਾਲ ਦੀ ਸੀ ਤੇ ਦੁਪਿਹਰ ਦੀ ਛੁੱਟੀ ਹੋਣ ਦੇ ਬਾਅਦ ਜਦੋਂ ਬੱਸ ਬੱਚਿਆਂ ਨੂੰ ਲੈ ਕੇ ਪਰਤ ਰਹੀ ਸੀ ਤਾਂ ਕਿਸੇ ਵਾਹਨ ਨੂੰ ਓਵਰਟੇਕ ਕਰਦੇ ਸਮੇਂ ਦਿੱਲੀ ਇੰਟਰਨੈਸ਼ਨਲ ਸਕੂਲ ਦੀ ਬਸ ਦਾ ਸੰਤੁਲਨ ਵਿਗੜ ਗਿਆ ਜਿਸ ਕਾਰਨ ਬੱਸ ਪਲਟ ਗਈ ਅਤੇ ਹਾ ਦਸੇ  ‘ਚ ਕਈ ਬੱਚੇ ਜ਼ਖ ਮੀ ਹੋ ਗਏ ਜਦਕਿ ਇੱਕ ਸਾਢੇ 6 ਸਾਲ ਦੀ ਬੱਚੀ ਜਸਨੂਰ ਕੌਰ ਦੀ ਮੌ ਤ ਹੋ ਗਈ ਸੀ।