Punjab

4 ਘੰਟਿਆਂ ਲਈ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ , 2 ਵੱਡੀਆਂ ਕਿਸਾਨ ਯੂਨੀਅਨਾਂ ਵੱਲੋਂ ਬਾਇਕਾਟ,ਇਸ ਰੂਟ ਦੀਆਂ ਟ੍ਰੇਨਾਂ ਪ੍ਰਭਾਵਿਤ

ਦ ਖ਼ਾਲਸ ਬਿਊਰੋ : ਸੰਯੁਕਤ ਕਿਸਾਨ ਮੋਰਚਾ ਵਲੋਂ ਲਮਕਦੀਆਂ ਮੰਗਾਂ ਦੀ ਪੂਰਤੀ ਲਈ ਅੱਜ ਪੰਜਾਬ ਭਰ ਵਿੱਚ ਚਾਰ ਘੰਟਿਆਂ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਹ ਜਾਮ 11 ਵਜੇ ਤੋਂ 3 ਵਜੇ ਤੱਕ ਹੋਵੇਗਾ । ਉਧਰ ਬੀਕੇਯੂ (ਉਗਰਾਹਾਂ) ਨੇ ਰੇਲਾਂ ਦੇ ਨਾਲ-ਨਾਲ ਸੜਕੀ ਆਵਾਜਾਈ ਵੀ ਬੰਦ ਕਰਨ ਦਾ ਐਲਾਨ ਕੀਤਾ ਹੈ।


ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਮੌਜੂਦਾ ਕਿਸਾਨੀ ਮੰਗਾਂ ਤੇ ਦਿੱਲੀ ਅੰਦੋਲਨ ਮੁਲਤਵੀ ਕਰਨ ਉਪਰੰਤ ਰਹਿੰਦੀਆਂ ਮੰਗਾਂ ਪਾਸ ਕਰਾਉਣ ਨੂੰ ਲੈਕੇ ਜਿੱਥੇ ਦੇਸ਼ ਦੇ ਹੋਰ ਸੂਬਿਆਂ ਅੰਦਰ ਸੜਕੀ ਆਵਾਜਾਈ ਬੰਦ ਕਰਕੇ ਚੱਕਾ ਜਾਮ ਕੀਤਾ ਜਾਵੇਗਾ ,ਉਥੇ ਪੰਜਾਬ ਅੰਦਰ “ਰੇਲਵੇ ਟਰੈਕ” ਰੋਕੇ ਜਾਣਗੇ।


ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਹੀ ਜਾਮ ਦੌਰਾਨ ਊਧਮ ਸਿੰਘ ਦਾ ਸਹੀਦੀ ਦਿਹਾੜਾ ਮਨਾਇਆ ਜਾਵੇਗਾ। ਕਿਸਾਨ ਆਗੂ ਨੇ ਕਿਹਾ ਕਿ ਯਾਤਰੀ ਰੇਲਵੇ ਸਫਰ ਨਾ ਕਰਨ ਅਤੇ ਦੇਸ ਦੀ ਆਰਥਿਕਤਾ ਨੂੰ ਉਪਰ ਚੁੱਕਣ ਲਈ ਅਤੇ ਦੇਸ ਦੇ ਅੰਨਦਾਤਾ ਨੂੰ ਬਚਾਉਣ ਲਈ ਕਿਸਾਨੀ ਅੰਦੋਲਨ ਦਾ ਸਮਰਥਨ ਕਰਨ। ਉਨ੍ਹਾਂ ਕਿਹਾ ਕਿ ਕਿਸਾਨੀ ਸੰਕਟ ਹੱਲ ਕਰਵਾਉਣ ਲਈ ਕੇਂਦਰ ਸਰਕਾਰ ਦੀਆਂ ਕਾਲੀਆਂ ਨੀਤੀਆਂ ਨੂੰ ਮੋੜਾ ਦੇਣ ਦਾ ਇੱਕੋ ਇੱਕ ਅੰਦੋਲਨ ਹੀ ਰਾਹ ਬਚਿਆ ਹੈ,ਇਸ ਦੇ ਨਾਲ ਹੀ ਦੇਸ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥੀਂ ਜਾਣ ਤੋਂ ਬਚਾਇਆ ਜਾ ਸਕਦਾ ਹੈ।


ਇਸ ਦੌਰਾਨ ਬੀਕੇਯੂ (ਉਗਰਾਹਾਂ) ਨੇ ਵੀ ਚਾਰ ਘੰਟੇ ਦੇ ਚੱਕਾ ਜਾਮ ਸੱਦੇ ਤਹਿਤ ਪੰਜਾਬ ਅੰਦਰ ਰੇਲ-ਮਾਰਗ ਅਤੇ ਹਾਈਵੇ ਸੜਕਾਂ ਦੋਨੋਂ ਜਾਮ ਕਰਨ ਦਾ ਫ਼ੈਸਲਾ ਕੀਤਾ ਹੈ। ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 31 ਜੁਲਾਈ ਨੂੰ ‘ਰੇਲ ਰੋਕੋ’ ਅੰਦੋਲਨ ਦੌਰਾਨ ਰੇਲਵੇ ਦੇ ਸਟਾਫ ਮੈਂਬਰਾਂ ਜਾਂ ਸਵਾਰੀਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਉਣ ਦੇਣ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕਰਦਿਆਂ ਰੇਲਾਂ ਰੋਕੀਆਂ ਜਾਣਗੀਆਂ।

ਜਿੱਥੇ ਰੇਲ ਰੇਕੋ ਅੰਦੋਲਨ ਵਿੱਚ ਕਿਸਾਨ ਜਥੇਬੰਦੀਆਂ ਨੇ ਪੰਜਾਬ ਭਰ ਵਿੱਚ ਚਾਰ ਘੰਟਿਆਂ ਲਈ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ ਉੱਥੇ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਰੇਲ ਰੋਕੋ ਅੰਦੋਲਨ ਦਾ ਸਮਰਥਨ ਨਹੀਂ ਕੀਤਾ ਗਿਆ। ਇੱਥੇ ਹੀ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਵੀ ਰੇਲ ਰੋਕੋ ਅੰਦੋਲਨ ਤੋਂ ਕਿਨਾਰਾ ਕੀਤਾ ਹੈ।


ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਐਮ.ਐਸ.ਪੀ. ਲਈ ਇੱਕ ਗਾਰੰਟੀ ਕਾਨੂੰਨ ਬਣਾਵੇ। ਦਿੱਲੀ ਧਰਨੇ ਦੌਰਾਨ ਸ਼ਹੀ ਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਲਖੀਮਪੁਰ ਖੀਰੀ ਕ ਤਲ ਕਾਂ ਡ ਦੇ ਦੋ ਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸ ਜ਼ਾ ਦਿੱਤੀ ਜਾਵੇ। ਅੰਦੋਲਨ ਦੌਰਾਨ ਕਿਸਾਨ ਆਗੂਆਂ ਅਤੇ ਆਮ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਸ ਲਏ ਜਾਣ।