Punjab

ਪੰਜਾਬ ਪੁਲਿਸ ਦੇ ਇੰਸਪੈਕਟਰ ਦੇ ਘਰੋਂ ਨਸ਼ੇ ਦਾ ਜ਼ਖੀਰਾ ਮਿਲਿਆ !

ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਨੂੰ ਨ ਸ਼ੇ ਦੇ ਮਾਮਲੇ ਵਿੱਚ ਬਰਖਾਸਤ ਕੀਤਾ ਗਿਆ ਸੀ

‘ਦ ਖ਼ਾਲਸ ਬਿਊਰੋ :- ਪੰਜਾਬ ਪੁਲਿਸ ਨੇ ਸੋਮਵਾਰ ਨੂੰ ਬਰਖਾਸਤ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਦੇ ਘਰੋਂ 3710 ਨਸ਼ੀਲੀਆਂ ਗੋਲੀਆਂ (ਟਰੈਮਾਡੋਲ ਐਸ.ਆਰ. 100 ਮਿਲੀਗ੍ਰਾਮ) ਅਤੇ 4.7 ਕਿਲੋ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ, ਪੰਜਾਬ ਪੁਲਿਸ ਨੇ 2 ਵਿਅਕਤੀਆਂ ਨੂੰ ਨਸ਼ਿਆਂ ਦੇ ਮਾਮਲੇ ‘ਚ ਫਸਾਉਣ ਅਤੇ ਉਨਾਂ ਤੋਂ ਵੱਡੀ ਰਕਮ ਵਸੂਲਣ ਲਈ ਫਿਰੋਜ਼ਪੁਰ ਦੇ ਨਾਰਕੋਟਿਕ ਕੰਟਰੋਲ ਸੈੱਲ ‘ਚ ਤਾਇਨਾਤ ਇੰਸਪੈਕਟਰ ਬਾਜਵਾ ਅਤੇ ਉਸ ਦੇ 2 ਸਹਿਯੋਗੀਆਂ ਨੂੰ ਬਰਖਾਸਤ ਕੀਤਾ ਸੀ,ਨੌਕਰੀ ਤੋਂ ਬਰਖਾਸਤ ਕੀਤੇ ਗਏ 2 ਹੋਰ ਪੁਲਿਸ ਮੁਲਾਜਮਾਂ ਦੀ ਪਛਾਣ ਏ.ਐਸ.ਆਈ. ਅੰਗਰੇਜ਼ ਸਿੰਘ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਵਜੋਂ ਹੋਈ ਹੈ

ਆਈ.ਜੀ.ਪੀ. ਸੁਖਚੈਨ ਗਿੱਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਰੱਖਦਿਆਂ ਫਿਰੋਜਪੁਰ ਦੀਆਂ ਪੁਲਿਸ ਟੀਮਾਂ ਨੇ ਬਰਖਾਸਤ ਪਰਮਿੰਦਰ ਬਾਜਵਾ ਦੇ ਕਿਰਾਏ ਦੇ ਘਰ ਦੀ ਤਲਾਸ਼ੀ ਦੌਰਾਨ ਭਾਰੀ ਮਾਤਰਾ ’ਚ ਨਸ਼ੀਲਾ ਪਦਾਰਥ ਬਰਾਮਦ ਕੀਤਾ। ਉਨਾਂ ਦੱਸਿਆ ਕਿ ਡਿਊਟੀ ਮੈਜਿਸਟ੍ਰੇਟ ਦੀ ਹਾਜ਼ਰੀ ਵਿੱਚ ਬਣਦੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਤਲਾਸ਼ੀ ਕੀਤੀ ਗਈ, ਉਨਾਂ ਦੱਸਿਆ ਕਿ ਇਸ ਬਰਾਮਦਗੀ ਸਬੰਧੀ ਬਰਖਾਸਤ ਇੰਸਪੈਕਟਰ ਬਾਜਵਾ ਵਿਰੁੱਧ ਐਨ.ਡੀ.ਪੀ.ਐਸ. ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਫਿਰੋਜਪੁਰ ਦੇ ਥਾਣਾ ਕੁਲਗੜੀ ਵਿਖੇ ਇੱਕ ਨਵੀਂ FIR ਨੰ. 99 ਮਿਤੀ 1 ਅਗਸਤ, 2022 ਨੂੰ ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ