Punjab

ਆਖਰ ਬਿਕਰਮ ਮਜੀਠੀਆ ਨੂੰ ਮਿਲ ਹੀ ਗਈ ਜ਼ਮਾਨਤ, ਨਸ਼ਾ ਤਸਕਰੀ ਦੇ ਦੋਸ਼ਾਂ ‘ਚ 24 ਫਰਵਰੀ ਤੋਂ ਸੀ ਜੇਲ੍ਹ ‘ਚ ਬੰਦ

‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਅਦਾਲਤ ਵੱਲੋਂ ਮੁਲਜ਼ਮ ਦੀ ਜ਼ਮਾਨਤ ‘ਤੇ ਫੈਸਲਾ ਅੱਜ ਲਈ ਰਾਖ਼ਵਾਂ ਰੱਖ ਲਿਆ ਗਿਆ ਸੀ। ਉਹ 24 ਫਰਵਰੀ ਤੋਂ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਸਨ।

ਮਜੀਠੀਆ ਦੇ ਖ਼ਿਲਾਫ਼ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਤੋਂ ਉਨ੍ਹਾਂ ਦੀ ਮੁਹਾਲੀ ਦੀ ਜਿਲ੍ਹਾ ਅਦਾਲਤ ਵੱਲੋਂ ਦੋ ਵਾਰ ਜ਼ਮਾਨਤ ਰੱਦ ਕੀਤੀ ਜਾ ਚੁੱਕੀ ਹੈ । ਉਨ੍ਹਾਂ ਨੇ ਕੇਸ ਖਾਰਜ ਕਰਾਉਣ ਲਈ ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਦਾ ਦਰਵਾਜਾ ਵੀ ਖੜਕਾਇਆ ਸੀ ਪਰ ਅਦਾਲਤ ਨੇ ਕੇਸ ਜਿਲ੍ਹਾ ਕਚਿਹਰੀਆਂ ਨੂੰ ਵਾਪਸ ਮੋੜ ਦਿੱਤਾ ਸੀ। ਮਜੀਠੀਆ ਕੇਸ ਦੀ ਸੁਣਵਾਈ ਕਰਨ ਤੋਂ ਹਾਈ ਕੋਰਟ ਦੇ ਦੋ ਜੱਜਾਂ ਵੱਲੋਂ ਨਾਂਹ ਕਰਨ ਤੋਂ ਬਾਅਦ ਤੀਜੇ ਬੈਂਚ ਨੇ ਉਨ੍ਹਾਂ ਦੀ ਜ਼ਮਾਨਤ ਮੰਨਜ਼ੂਰ ਕਰ ਲਈ ਹੈ।

ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ

ਮਜੀਠੀਆ ਦੀ ਜ਼ਮਾਨਤ ਨਾਲ ਸਿਰਫ ਉਸ ਨੂੰ ਹੀ ਰਾਹਤ ਨਹੀਂ ਮਿਲੀ ਹੈ ਸਗੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੀ ਸੁਖ ਦਾ ਸਾਹ ਆਇਆ ਹੈ। ਅਕਾਲੀ ਦਲ ਵਿੱਚ ਚੱਲ ਰਹੇ ਸੰਕਟ ਦੇ ਨਾਲ ਸੁਖਬੀਰ ਨੂੰ ਹੁਣ ਤੱਕ ਇੱਕਲਿਆਂ ਲੜਨਾ ਪਾ ਰਿਹਾ ਸੀ ਹੁਣ ਉਨ੍ਹਾਂ ਨਾਲ ਨਵਾਂ ਮੋਢਾ ਜੁੜ ਗਿਆ ਹੈ। ਮਜੀਠੀਆ ਮਾਝੇ ਦੇ ਜਰਨੈਲ ਮੰਨੇ ਜਾਂਦੇ ਹਨ।    

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ

ਹਾਈਕੋਰਟ ਦੀ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਵਾਲੀ ਡਬਲ ਬੈਂਚ ਨੇ ਇਸ ਦੀ ਸੁਣਵਾਈ ਤੋਂ ਬਾਅਦ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ ਇਸ ਨੂੰ ਲੈ ਕੇ ਵਿਸਥਾਰਤ ਆਰਡਰ ਦੀ ਉਡੀਕ ਹੈ। ਮਜੀਠੀਆ ਦੇ ਵਕੀਲ ਦਾ ਕਹਿਣਾ ਹੈ ਕਿ ਉਹ ਅੱਜ ਸ਼ਾਮ ਹੀ ਜੇਲ੍ਹ ਤੋਂ ਬਾਹਰ ਆ ਜਾਣਗੇ। ਇਸ ਦੇ ਲਈ ਫਾਰਮੈਲਿਟੀਜ਼ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਹਾਈਕੋਰਟ ਵਿੱਚ ਮਜੀਠੀਆ ਦੇ ਵਕੀਲਾਂ ਨੇ ਉਨ੍ਹਾਂ ‘ਤੇ ਦਰਜ ਕੇਸ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ।

ਮਜੀਠੀਆ ਦੇ ਵਕੀਲ

24 ਫਰਵਰੀ ਨੂੰ ਮਜੀਠੀਆ ਨੇ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਹੇਠਲੀਆਂ ਅਦਾਲਤਾਂ ਤੋਂ ਲੈ ਕੇ ਉੱਚ ਅਦਾਲਤਾਂ ਤੱਕ ਉਸ ਦੀ ਜ਼ਮਾਨਤ ਰੱਦ ਹੋ ਗਈ ਸੀ। ਪੰਜਾਬ ਸਰਕਾਰ ਵੱਲੋਂ ਮਜੀਠੀਆ ਦੇ ਖ਼ਿਲਾ ਫ਼ ਨ ਸ਼ਾ ਤਸਕ ਰੀ ਦਾ ਕੇਸ ਦਰਜ ਕੀਤਾ ਗਿਆ ਸੀ। ਮਜੀਠੀਆ ਪੰਜ ਮਹੀਨੇ ਤੋਂ ਵੱਧ ਸਮੇਂ ਤੋਂ ਪਟਿਆਲਾ ਜੇ ਲ੍ਹ ਵਿੱਚ ਬੰਦ ਸਨ।

ਮਜੀਠੀਆ ‘ਤੇ ਇਲ ਜ਼ਾਮ ਲੱਗੇ ਸਨ ਕਿ ਡ ਰੱਗ ਤਸ ਕਰ ਸਤਪ੍ਰੀਤ ਸੱਤਾ ਮਜੀਠੀਆ ਦੇ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਾਲੇ ਘਰ ਵਿੱਚ ਰਹਿੰਦਾ ਸੀ। ਸਿਰਫ਼ ਏਨਾ ਹੀ ਨਹੀਂ, ਇਹ ਵੀ ਇਲ ਜ਼ਾਮ ਸੀ ਕਿ ਮਜੀਠੀਆ ਸੱਤਾ ਨੂੰ ਆਪਣੇ ਗੰ ਨਮੈਨ ਅਤੇ ਗੱਡੀ ਵੀ ਦਿੰਦਾ ਸੀ। ਮਜੀਠੀਆ ‘ਤੇ ਚੋਣਾਂ ਵਿੱਚ ਨ ਸ਼ਾ ਸਮੱਗਲਰਾਂ ਤੋਂ ਫੰਡ ਲੈਣ ਦੇ ਵੀ ਇਲ ਜ਼ਾਮ ਲੱਗੇ ਸਨ। ਹਾਲਾਂਕਿ, ਅਕਾਲੀ ਦਲ ਇਸ ਨੂੰ ਬਦ ਲਾਖੌਰੀ ਦੀ ਸਿਆਸਤ ਦੱਸ ਰਿਹਾ ਸੀ।