‘ਦ ਖ਼ਾਲਸ ਬਿਊਰੋ : ਗੈਂ ਗਸਟਰ ਲਾਰੈਂਸ ਬਿਸ਼ਨੋਈ ਹੁਣ ਫਰੀਦਕੋਟ ਪੁਲਿਸ ਦੇ ਸ਼ਿਕੰਜੇ ਵਿੱਚ ਆ ਗਏ ਹਨ। ਅੱਜ ਮੋਗਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਉਸਨੂੰ ਫਰੀਦਕੋਟ ਪੁਲਿਸ ਟ੍ਰਾਂਜ਼ਿਟ ਰਿਮਾਂਡ ‘ਤੇ ਲੈ ਗਈ। ਫਰੀਦਕੋਟ ਕੋਰਟ ਵਿੱਚ ਪੇਸ਼ ਕਰਨ ਤੋਂ ਬਾਅਦ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ ਦੋ ਦਿਨ ਦਾ ਰਿਮਾਂਡ ਮਿਲ ਗਿਆ ਹੈ। ਲਾਰੈਂਸ ‘ਤੇ ਫਰੀਦਕੋਟ ਵਿੱਚ ਕੱਪੜਾ ਵਪਾਰੀ ਤੋਂ 50 ਲੱਖ ਦੀ ਫਿਰੌਤੀ ਮੰਗਣ ਦਾ ਦੋਸ਼ ਹੈ।
ਇਸ ਤੋਂ ਪਹਿਲਾਂ ਲਾਰੈਂਸ ਨੂੰ ਡਿਪਟੀ ਮੇਅਰ ਅਸ਼ੋਕ ਧਮੀਜਾ ਦੇ ਭਰਾ ‘ਤੇ ਕਾ ਤ ਲਾ ਨਾ ਹਮ ਲੇ ਦੇ ਕੇਸ ਵਿੱਚ ਮੋਗਾ ਪੁਲਿਸ ਨੇ ਰਿਮਾਂਡ ‘ਤੇ ਲਿਆ ਸੀ। 1 ਅਗਸਤ ਨੂੰ ਮੋਗਾ ਪੁਲਿਸ ਨੂੰ ਲਾਰੈਂਸ ਦਾ 10 ਦਿਨ ਦਾ ਰਿਮਾਂਡ ਮਿਲਿਆ ਸੀ। ਫਰੀਦਕੋਟ ਵਿੱਚ ਲਾਰੈਂਸ ‘ਤੇ ਇੱਕ ਕ ਤਲ ਕੇਸ ਵਿੱਚ ਮਾਮਲਾ ਦਰਜ ਹੈ। ਲਾਰੈਂਸ ‘ਤੇ ਪੰਜਾਬ ਭਰ ਵਿੱਚ 17 ਮਾਮਲੇ ਦਰਜ ਹਨ।
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤ ਲ ਮਾਮਲੇ ਵਿੱਚ ਪੰਜਾਬ ਲਿਆਂਦਾ ਗਿਆ ਸੀ। ਉਹ ਤਿਹਾੜ ਜੇਲ੍ਹ ਵਿੱਚ ਬੰਦ ਸੀ। ਲਾਰੈਂਸ ਨੇ ਹੀ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚੀ ਸੀ, ਜਿਸਨੂੰ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਅੰਜ਼ਾਮ ਦਿੱਤਾ।
ਲਾਰੈਂਸ ਬਿਸ਼ਨੋਈ ਖਿਲਾਫ਼ ਸਭ ਤੋਂ ਵੱਧ 17 ਮਾਮਲੇ ਪੰਜਾਬ ਵਿੱਚ ਦਰਜ ਹਨ, ਜਿਨ੍ਹਾਂ ਵਿੱਚ 6 ਕੇਸ ਫਾਜ਼ਿਲਕਾ ਵਿੱਚ ਹਨ। ਲਾਰੈਂਸ ਫਾਜ਼ਿਲਕਾ ਦੇ ਪਿੰਡ ਦੁਤਰਾਵਾਲੀ ਦਾ ਰਹਿਣ ਵਾਲਾ ਹੈ। ਬਿਸ਼ਨੋਈ ਖਿਲਾਫ ਮੁਹਾਲੀ ਵਿੱਚ 7, ਫਰੀਦਕੋਟ ਵਿੱਚ 2, ਅੰਮ੍ਰਿਤਸਰ ਤੇ ਮੁਕਤਸਰ ਵਿੱਚ 1-1 ਕੇਸ ਦਰਜ ਹਨ।