Punjab

ਪੰਜਾਬ ਵਿੱਚ ਮਾਸਕ ਪਹਿਨਣਾ ਹੋਇਆ ਲਾਜ਼ਮੀ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਕੋਰੋਨਾ ਨੂੰ ਲੈ ਕੇ ਨਵੀਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਪੰਜਾਬ ਦੇ ਸਾਰੇ ਵਿੱਦਿਅਕ ਅਦਾਰਿਆਂ, ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ, ਇਨਡੋਰ ਅਤੇ ਆਊਟਡੋਰ ਇਕੱਠਾਂ ਵਿੱਚ ਮਾਸਕ ਪਹਿਨਣਾ ਲਾਜ਼ਮੀ ਹੋ ਗਿਆ ਹੈ।

ਸਮਾਜਿਕ ਦੂਰੀ ਬਣਾਏ ਜਾਣ ਅਤੇ ਜਨਤਕ ਥਾਵਾਂ ਉੱਤੇ ਨਾ ਥੁੱਕਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਕਰੋਨਾ ਦੇ ਲੱਛਣ ਦਿਸਣ ਉੱਤੇ ਕਰੋਨਾ ਟੈਸਟ ਕਰਵਾਉਣ ਲਈ ਵੀ ਕਿਹਾ ਗਿਆ ਹੈ। ਸਾਰਿਆਂ ਨੂੰ ਕਰੋਨਾ ਟੀਕਾਕਰਣ ਦੀਆਂ ਸਾਰੀਆਂ ਡੋਜ਼ਾਂ ਲੈਣ ਦੀ ਵੀ ਅਪੀਲ ਕੀਤੀ ਗਈ ਹੈ।