India

ਜੰਮੂ ਕਸ਼ਮੀਰ ‘ਚ ਵੋਟਰ ਸੂਚੀ ਨਾਲ ਜੁੜਿਆ ਸੱਚ ਕੀ ਹੈ ?

‘ਦ ਖ਼ਾਲਸ ਬਿਊਰੋ : ਜੰਮੂ-ਕਸ਼ਮੀਰ ‘ਚ ਵੋਟਰ ਸੂਚੀ ਦੀ ਸੋਧ ਨਾਲ ਜੁੜੀਆਂ ਖਬਰਾਂ ‘ਚ ਦਿੱਤੇ ਗਏ ਗਲਤ ਤੱਥਾਂ ‘ਤੇ ਸ਼ਨੀਵਾਰ ਨੂੰ ਸੂਬਾ ਸਰਕਾਰ ਨੇ ਸਪੱਸ਼ਟੀਕਰਨ ਦਿੱਤਾ ਹੈ। ਸਰਕਾਰ ਨੇ ਉਨ੍ਹਾਂ ਰਿਪੋਰਟਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਸੂਬੇ ਦੀ ਵੋਟਰ ਸੂਚੀ ਵਿੱਚ 25 ਲੱਖ ਤੋਂ ਵੱਧ ਨਵੇਂ ਨਾਂ ਸ਼ਾਮਲ ਕੀਤੇ ਜਾਣਗੇ। ਇਹ ਵੀ ਦੱਸਿਆ ਕਿ ਵੋਟਰ ਸੂਚੀ ਵਿੱਚ ਕਸ਼ਮੀਰੀ ਪ੍ਰਵਾਸੀਆਂ ਦੇ ਨਾਮ ਸ਼ਾਮਲ ਕਰਨ ਦੇ ਵਿਸ਼ੇਸ਼ ਪ੍ਰਬੰਧਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ, ਜਿਵੇਂ ਕਿ ਪਹਿਲਾਂ ਦਾਅਵਾ ਕੀਤਾ ਗਿਆ ਸੀ।

ਸਰਕਾਰ ਨੇ ਇਹ ਵੀ ਕਿਹਾ ਹੈ ਕਿ ਜੰਮੂ-ਕਸ਼ਮੀਰ ‘ਚ ਜਾਇਦਾਦ ਖਰੀਦਣ ਅਤੇ ਨੌਕਰੀਆਂ ਲੈਣ ਦੇ ਨਿਯਮਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਇਨ੍ਹਾਂ ਨਿਯਮਾਂ ਦਾ ਵੋਟਰਾਂ ਦੀ ਪ੍ਰਤੀਨਿਧਤਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

 

ਰਾਜ ਦੇ ਸੂਚਨਾ ਅਤੇ ਲੋਕ ਸੰਪਰਕ ਡਾਇਰੈਕਟੋਰੇਟ ਨੇ ਸ਼ਨੀਵਾਰ ਨੂੰ ‘ਵੋਟਰ ਸੂਚੀ ਦੀ ਸੁਧਾਈ’ ਨਾਲ ਸਬੰਧਤ ਵੱਖ-ਵੱਖ ਵਿਵਸਥਾਵਾਂ ਦੀ ਸੱਚਾਈ ਦੱਸਦੇ ਹੋਏ ਇੱਕ ਟਵੀਟ ਨੂੰ ਰੀਟਵੀਟ ਕਰਕੇ ਇਹ ਜਾਣਕਾਰੀ ਦਿੱਤੀ।