Punjab

ਅਫਰੀਕਨ ਸਵਾਈਨ ਫੀਵਰ ਸੂਰਾਂ ਨੂੰ ਮਾ ਰਨ ਲਈ ਪਾਲਕਾਂ ਨੂੰ ਮਿਲੇਗਾ ਮੁਆਵਜ਼ਾ : ਪੰਜਾਬ ਸਰਕਾਰ ਦਾ ਐਲਾਨ

ਦ ਖ਼ਾਲਸ ਬਿਊਰੋ : ਪੰਜਾਬ ‘ਚ ਸੂਰਾਂ ‘ਚ ਅਫਰੀਕਨ ਸਵਾਈਨ ਫੀਵਰ ਦੀ ਦਸਤਕ ਕਾਰਨ ਹਲਚਲ ਮਚ ਗਈ ਹੈ। ਜਿੱਥੇ ਆਮ ਲੋਕ ਇਸ ਨੂੰ ਲੈ ਕੇ ਚਿੰਤਤ ਹਨ, ਉੱਥੇ ਹੀ ਪੰਜਾਬ ਸਰਕਾਰ ਨੇ ਇਸ ਬਿਮਾਰੀ ਨੂੰ ਲੈ ਕੇ ਕਈ ਐਡਵਾਈਜ਼ਰੀਆਂ ਜਾਰੀ ਕੀਤੀਆਂ ਹਨ। ਇੰਨਾ ਹੀ ਨਹੀਂ, ਹੁਣ ਇਸ ਬਿਮਾਰੀ ਦੀ ਲਪੇਟ ‘ਚ ਆਏ ਸੂਰਾਂ ਨੂੰ ਮਾਰਨ ‘ਤੇ ਮੁਆਵਜ਼ੇ ਦਾ ਐਲਾਨ ਵੀ ਕੀਤਾ ਗਿਆ ਹੈ। ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਸੂਬੇ ਦੇ ਸੂਰ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਪੰਜਾਬ ਸਰਕਾਰ ਸਵਾਈਨ ਲਕਿੰਗ ਲਈ ਮੁਆਵਜ਼ਾ ਦੇਵੇਗੀ।

african swine fever confirmed in west champaran bihar ans | पश्चिम चंपारण में अफ्रीकन स्वाइन फीवर की हुई पुष्टि, एक किमी क्षेत्र का दायरा इंफेक्टेड जोन चिन्हित

 

ਲੰਘੇ ਕੱਲ੍ਹ ਪਟਿਆਲਾ ਜ਼ਿਲ੍ਹੇ ਦੇ ਸੂਰਾਂ ਦੇ ਸੈਂਪਲਾਂ ਵਿਚ ਅਫਰੀਕਨ ਸਵਾਈਨ ਫਲੂ ਦੀ ਪੁਸ਼ਟੀ ਹੋਈ ਸੀ। ਪਟਿਆਲਾ ਤੋਂ ਭੇਜੇ ਗਏ ਸੂਰਾਂ ਦੇ ਸੈਂਪਲਾਂ ਵਿਚ ਅਫਰੀਕਨ ਸਵਾਈਨ ਫੀਵਰ ਦੀ ਪੁਸ਼ਟੀ ਹੋਣ ਤੋਂ ਬਾਅਦ ਪੰਜਾਬ ਨੂੰ ਕੰਟਰੋਲਡ ਖੇਤਰ ਐਲਾਨਿਆ ਗਿਆ ਸੀ। ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਨੁਸਾਰ ਕੌਮੀ ਉਚ ਰੱਖਿਆ ਪਸ਼ੂ ਰੋਗ ਸੰਸਥਾ ਭੋਪਾਲ ਵਲੋਂ ਆਈ ਸੈਂਪਲਾਂ ਦੀ ਰਿਪੋਰਟ ਤੋਂ ਬਾਅਦ ਜਾਨਵਰਾਂ ਵਿਚ ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ 2009 ਦੇ ਅਨੁਸਾਰ ਪੰਜਾਬ ਨੂੰ ਕੰਟਰੋਲਡ ਖੇਤਰ ਐਲਾਨਿਆ ਗਿਆ ਸੀ

Vietnam develops an ASF vaccine. What is the context? - Pig Progress

ਇਹ ਫੀਵਰ ਇੱਕ ਬਹੁਤ ਹੀ ਛੂਤ ਵਾਲੀ ਅਤੇ ਘਾਤਕ ਵਾਇਰਲ ਬਿਮਾਰੀ ਹੈ ਜੋ ਘਰੇਲੂ ਸੂਰਾਂ ਨੂੰ ਪ੍ਰਭਾਵਿਤ ਕਰਦੀ ਹੈ। ਪਟਿਆਲਾ ਵਿੱਚ ਦੋ ਥਾਵਾਂ ‘ਤੇ ਅਫਰੀਕਨ ਸਵਾਈਨ ਫੀਵਰ ਦੀ ਪੁਸ਼ਟੀ ਹੋਈ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਬੀਮਾਰੀ ਦੇ ਕੇਂਦਰ ਤੋਂ ਇੱਕ ਕਿਲੋਮੀਟਰ ਦੇ ਦਾਇਰੇ ਵਿੱਚ ਸੂਰਾਂ ਨੂੰ ਮਾਰਨਾ ਜ਼ਰੂਰੀ ਹੈ, ਨਹੀਂ ਤਾਂ ਇਹ ਬੀਮਾਰੀ ਹੋਰ ਘਾਤਕ ਹੋ ਸਕਦੀ ਹੈ।

 

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਇਸ ਬੀਮਾਰੀ ਦੀ ਮੌ ਤ ਦਰ 100 ਫ਼ੀਸਦੀ ਤੱਕ ਹੋ ਸਕਦੀ ਹੈ ਅਤੇ ਇੱਕ ਵਾਰ ਸੂਰ ਦੇ ਪ੍ਰਭਾਵਤ ਹੋਣ ‘ਤੇ ਕੁਝ ਦਿਨਾਂ ਵਿੱਚ ਹੀ ਉਸ ਦੀ ਮੌਤ ਹੋ ਜਾਂਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਮੁਤਾਬਕ ਸਿਰਫ਼ ਵਿਭਾਗ ਵੱਲੋਂ ਕੀਤੀ ਗਈ ਕਲਿੰਗ ਲਈ ਮੁਆਵਜ਼ਾ ਦਿੱਤਾ ਜਾਵੇਗਾ।

 

ਮੰਤਰੀ ਨੇ ਨੋਟੀਫਿਕੇਸ਼ਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੋਈ ਵੀ ਜ਼ਿੰਦਾ/ਮਰਿਆ ਸੂਰ (ਜੰਗਲੀ ਸੂਰਾਂ ਸਮੇਤ), ਨਾਨ-ਪ੍ਰੋਸੈਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ/ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ਸਾਮਾਨ ਇਨਫ਼ੈਕਟਿਡ ਜ਼ੋਨ ਤੋਂ ਬਾਹਰ ਨਾ ਲਿਜਾਇਆ ਜਾਵੇਗਾ, ਨਾ ਹੀ ਜ਼ੋਨ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸੂਚੀਬੱਧ ਬੀਮਾਰੀ ਨਾਲ ਸੰਕ੍ਰਮਿਤ ਕਿਸੇ ਵੀ ਸੂਰ ਜਾਂ ਸੂਰ ਉਤਪਾਦ ਨੂੰ ਮਾਰਕੀਟ ਵਿੱਚ ਨਹੀਂ ਲਿਆਵੇਗਾ ਅਤੇ ਨਾ ਹੀ ਲਿਆਉਣ ਦੀ ਕੋਸ਼ਿਸ਼ ਕਰੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਰ ਜਾਂ ਇਸ ਨਾਲ ਸਬੰਧਤ ਸਾਮਾਨ ਦੀ ਅੰਤਰ-ਰਾਜੀ ਆਵਾਜਾਈ ‘ਤੇ ਸਖ਼ਤੀ ਨਾਲ ਪਾਬੰਦੀ ਲਗਾਈ ਗਈ ਹੈ।