India

ਕਿਸਾਨਾਂ ਦੇ ਦਿੱਲੀ ਪ੍ਰਦਰਸ਼ਨ ਤੋਂ ਪਹਿਲਾਂ ਕਿਸਾਨ ਆਗੂ ਰਾਕੇਸ਼ ਟਿਕੈਤ ਖਿਲਾਫ਼ ਪੁਲਿਸ ਦਾ ਵੱਡਾ ਐਕਸ਼ਨ !

22 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ ਹੋਣਾ ਹੈ

ਦ ਖ਼ਾਲਸ ਬਿਊਰੋ : ਦਿੱਲੀ ਦੇ ਜੰਤਰ-ਮੰਤਰ ‘ਤੇ SKM ਵੱਲੋਂ ਬੇਰੁਜ਼ਗਾਰੀ ਅਤੇ ਕਿਸਾਨੀ ਮੁੱਦਿਆਂ ਨੂੰ ਲੈਕੇ ਸੋਮਵਾਰ ਨੂੰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸੇ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਦੇ ਲਈ ਕਿਸਾਨ ਆਗੂ ਰਾਕੇਸ਼ ਟਿਕੈਤ ਦਿੱਲੀ ਪਹੁੰਚੇ ਪਰ ਗਾਜ਼ੀਪੁਰ ਬਾਰਡਰ ਤੋਂ ਹੀ ਪੁਲਿਸ ਨੇ ਉਨ੍ਹਾਂ ਨੂੰ ਵਾਪਸ ਜਾਣ ਦੇ ਲਈ ਕਿਹਾ। ਜਦੋਂ ਉਨ੍ਹਾਂ ਨੇ ਮਨ੍ਹਾ ਕੀਤਾ ਤਾਂ ਪੁਲਿਸ ਨੇ ਟਿਕੈਤ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਕਿਸਾਨ ਜਥੇਬੰਦੀ ਬੀਕੇਯੂ ਦੇ ਪ੍ਰਧਾਨ ਰਾਕੇਸ਼ ਟਿਕੈਤ ਨੂੰ ਪੁਲਿਸ ਮਧੂ ਵਿਹਾਰ ਥਾਣੇ ਵਿੱਚ ਲੈ ਕੇ ਆਈ ਹੈ । ਜਿੱਥੇ ਪੁਲਿਸ ਉਨ੍ਹਾਂ ਦੇ ਨਾਲ ਗੱਲਬਾਤ ਕਰ ਰਹੀ ਹੈ ਅਤੇ ਵਾਪਸ ਜਾਣ ਦੀ ਅਪੀਲ ਕਰ ਰਹੀ ਹੈ।  ਜਦਕਿ ਟਿਕੈਤ ਨੇ ਇਲਜ਼ਾਮ ਲਗਾਇਆ ਹੈ ਕਿ ਦਿੱਲੀ ਪੁਲੀਸ ਕੇਂਦਰ ਦੇ ਇਸ਼ਾਰੇ ‘ਤੇ ਕੰਮ ਕਰ ਰਹੀ ਹੈ। ਪੁਲੀਸ ਕਿਸਾਨਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ ਮੁੜ ਤੋਂ ਕਿਸਾਨ ਕੇਂਦਰ ਸਰਕਾਰ ਖਿਲਾਫ਼ ਮੋਰਚਾਬੰਦੀ ਕਰਨਗੇ। ਉਧਰ ਦਿੱਲੀ ਦੇ ਕੈਬਨਿਟ ਮੰਤਰੀ ਗੋਪਾਲ ਰਾਏ ਨੇ ਰਾਕੇਸ਼ ਟਿਕੈਤ ਨੂੰ ਨਜ਼ਰਬੰਦ ਕਰਨ ਦੀ ਨਿੰਦਾ ਕੀਤੀ ਹੈ,18 ਤੋਂ 20 ਅਗਸਤ ਦੌਰਾਨ ਲਖੀਮਰਪੁਰ ਖਿਰੀ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਰਾਕੇਸ਼ ਟਿਕੈਤ ਨੇ ਯੂਪੀ ਸਰਕਾਰ ਖਿਲਾਫ਼ ਜਮਕੇ ਹਮਲੇ ਕੀਤੇ ਸਨ।

ਰਾਕੇਸ਼ ਟਿਕੈਤ ਦਾ ਯੂਪੀ ਸਰਕਾਰ ‘ਤੇ ਨਿਸ਼ਾਨਾ

ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ 72 ਘੰਟੇ ਦੇ ਪ੍ਰਦਰਸ਼ਨ ਦੌਰਾਨ ਯੂਪੀ ਸਰਕਾਰ ਦੇ ਵਤੀਰੇ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਕਾਫੀ ਨਰਾਜ਼ ਨਜ਼ਰ ਆਏ ਸਨ।  ਉਨ੍ਹਾਂ ਨੇ ਯੂਪੀ ਸਰਕਾਰ ਨੂੰ ਧ ਮਕੀ ਦਿੰਦੇ ਹੋ ਕਿਹਾ ਸੀ ਕਿ ਆਪਣੇ ਦੀਮਾਗ ਠੀਕ ਕਰ ਲਏ ਪ੍ਰਸ਼ਾਸਨ ਅਤੇ ਸਰਕਾਰ ਨਹੀਂ ਤਾਂ ਜ਼ਿਲ੍ਹੇ ਦੇ ਦਫਤਰਾਂ ਤੱਕ ਵੀ ਅਸੀਂ ਪਹੁੰਚ ਸਕਦੇ ਹਾਂ,ਟਿਕੈਤ ਨੇ ਕਿਹਾ ਸੀ ਕਿ ਲੋਕ ਬਾਹਰ ਤੋਂ ਆ ਰਹੇ ਨੇ ਧਰਨੇ ਲਈ ਪਾਣੀ ਅਤੇ ਪਖਾਨੇ ਦਾ ਇੰਤਜ਼ਾਮ ਕਰਨਾ ਚਾਹੀਦਾ ਸੀ, ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੀ ਧਰਨੇ ਵਿੱਚ ਸ਼ਾਮਲ ਹੋਈਆਂ ਸਨ।