Punjab

ਸਿੱਧੂ ਮੂਸੇਵਾਲਾ ਦੀ ਯਾਦ ‘ਚ ਕੈਂਡਲ ਮਾਰਚ

‘ਦ ਖ਼ਾਲਸ ਬਿਊਰੋ :- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕ ਤਲ ‘ਚ ਇਨਸਾਫ ਲੈਣ ਲਈ ਅੱਜ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ, ਜਿਸ ਦੀ ਅਗਵਾਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਕਰ ਰਹੇ ਹਨ।  ਇਹ ਕੈਂਡਲ ਮਾਰਚ ਮਾਨਸਾ ਦੀ ਨਵੀਂ ਅਨਾਜ ਮੰਡੀ ਤੋਂ ਸ਼ੁਰੂ ਹੋਇਆ ਹੈ। ਇਸ ਸਥਾਨ ’ਤੇ ਸਿੱਧੂ ਮੂਸੇਵਾਲਾ ਦਾ ਭੋਗ ਸਮਾਗਮ ਹੋਇਆ ਸੀ। ਇਹ ਮਾਰਚ ਮੂਸੇਵਾਲਾ ਦੀ ‘ਲਾਸਟ ਰਾਈਡ’ ਤੱਕ ਜਾਵੇਗਾ।  ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਿਛਲੇ ਹਫ਼ਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਇੱਕ ਹਫ਼ਤੇ ਵਿੱਚ ਇਨਸਾਫ਼ ਨਾ ਦਿੱਤਾ ਗਿਆ ਤਾਂ ਉਹ ਸੜਕਾਂ ‘ਤੇ ਕੈਂਡਲ ਮਾਰਚ ਕੱਢਣਗੇ। ਸਿੱਧੂ ਦੇ ਕਤ ਲ ਹੋਏ ਨੂੰ ਕਾਫੀ ਸਮਾਂ ਹੋ ਗਿਆ ਹੈ ਪਰ ਕੁਝ ਕਾ ਤਲ ਵਿਦੇਸ਼ ਬੈਠੇ ਹਨ ਅਤੇ ਕੁਝ ਆਜ਼ਾਦ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਹੋਰ ਇੰਤਜ਼ਾਰ ਨਹੀਂ ਕਰ ਸਕਦੇ। ਉਨ੍ਹਾਂ ਮੂਸੇਵਾਲਾ ਦੇ ਫ਼ੈਨਜ ਨੂੰ ਵੀ ਕੈਂਡਲ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ।

ਸਿੱਧੂ ਮੂਸੇਵਾਲਾ ਦੇ ਮਾਪੇ ਸਰਕਾਰ ਦੀ ਕਾਰਵਾਈ ਤੋਂ ਸੰਤੁਸ਼ਟ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਗੋ ਲੀ ਚਲਾਉਣ ਵਾਲੇ ਤਾਂ ਪੁਲੀਸ ਨੇ ਫੜ ਲਏ ਪਰ ਸਾਰੀ ਸਾਜ਼ਿਸ਼ ਰਚਣ ਵਾਲੇ ਬਾਹਰ ਹਨ। ਮੂਸੇਵਾਲਾ ਦੀ ਸੁਰੱਖਿਆ ‘ਚ ਕਟੌਤੀ ਕਰਨ ਵਾਲੇ ਅਧਿਕਾਰੀਆਂ ‘ਤੇ ਕੋਈ ਕਾਰਵਾਈ ਨਹੀਂ ਹੋਈ ਅਤੇ ਨਾ ਹੀ ਉਨ੍ਹਾਂ ਨੇ ਗਲਤੀ ਮੰਨੀ। ਇਸ ਕਤਲ ਵਿੱਚ ਲਾਰੈਂਸ ਅਤੇ ਗੋਲਡੀ ਦੇ ਕਈ ਸਾਥੀ ਸ਼ਾਮਲ ਹਨ, ਜਿਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਜਿਸ ਕਾਰਨ ਉਹ ਇਨਸਾਫ਼ ਲਈ ਸੜਕਾਂ ‘ਤੇ ਆਉਣ ਲਈ ਮਜਬੂਰ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਸੀ ਕਿ ਹੁਣ ਸਖ਼ਤ ਫੈਸਲਾ ਲੈਣ ਦਾ ਸਮਾਂ ਆ ਗਿਆ ਹੈ।  ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਨੂੰ ਧਮਕੀਆਂ ਦੇਣ ਵਾਲੇ ਕੁਝ ਅਪਰਾਧੀ ਵਿਦੇਸ਼ਾਂ ਵਿੱਚ ਬੈਠੇ ਹਨ ਅਤੇ ਕੁਝ ਇੱਥੇ ਸ਼ਰੇਆਮ ਘੁੰਮ ਰਹੇ ਹਨ। ਜਦੋਂਕਿ ਉਨ੍ਹਾਂ ਨੂੰ ਸਲਾਖਾਂ ਪਿੱਛੇ ਹੋਣਾ ਚਾਹੀਦਾ ਸੀ।

ਦੱਸ ਦੇਈਏ ਕਿ 29 ਮਈ 2022 ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿੱਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਅਣਪਛਾਤੇ ਹਮ ਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇ ਰਿੰਗ ਕੀਤੇ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋ ਲੀਆਂ ਲੱਗੀਆਂ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌ ਤ ਹੋ ਚੁੱਕੀ ਸੀ।

ਲਾਰੈਂਸ ਗੈਂ ਗ ਦੇ ਕੈਨੇਡਾ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤ ਲ ਦੀ ਜ਼ਿੰਮੇਵਾਰੀ ਲਈ ਸੀ। ਦਿੱਲੀ ਪੁਲਿਸ ਨੇ 3 ਸ਼ਾਰਪ ਸ਼ੂਟ ਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਨੂੰ ਗ੍ਰਿਫ ਤਾਰ ਕੀਤਾ ਹੈ ,ਜਿਨ੍ਹਾਂ ਨੇ ਉਨ੍ਹਾਂ ਦਾ ਕਤਲ ਕੀਤਾ ਸੀ। ਦੋ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਸੀ। ਛੇਵਾਂ ਸ਼ਾਰਪਸ਼ੂਟਰ ਦੀਪਕ ਮੁੰਡੀ ਅਜੇ ਫਰਾਰ ਹੈ। ਪੰਜਾਬ ਪੁਲਿਸ ਇਸ ਮਾਮਲੇ ਵਿੱਚ ਲਾਰੇਂਸ ਅਤੇ ਜੱਗੂ ਨੂੰ ਪੰਜਾਬ ਲਿਆ ਕੇ ਪੁੱਛਗਿੱਛ ਕਰ ਰਹੀ ਹੈ। ਕਤਲ ਕੇਸ ਵਿੱਚ 24 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।