‘ਦ ਖ਼ਾਲਸ ਬਿਊਰੋ :- ਦੋ ਦਿਨ ਪਹਿਲਾਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਉਣ ਕਾਰਨ ਹੁਣ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਵੀ ਕੋਰੋਨਾ ਟੈਸਟ ਕੀਤਾ ਗਿਆ। ਜਿਸ ‘ਚੋਂ ਬਾਜਵਾ ਦਾ ਬੇਟਾ ਰਵੀ ਨੰਦਨ ਤੇ ਪਤਨੀ ਰਤਨੇਸ਼ਵਰ ਕੌਰ ਦੀ ਰਿਪੋਰਟ ਪਾਜ਼ਿਟਿਵ ਆਈ ਹੈ। ਡਾਕਟਰਾਂ ਦੀ ਜਾਣਕਾਰੀ ਮੁਤਾਬਿਕ ਬਾਜਵਾ ਦੇ ਬੇਟੇ ਤੇ ਪਤਨੀ ਦੀ ਤਬੀਅਤ ਠੀਕ ਦੱਸੀ ਜਾ ਰਹੀ ਹੈ ਤੇ ਡਾਕਟਰਾਂ ਦੀ ਸਲਾਹ ‘ਤੇ ਉਹ ਘਰ ‘ਚ ਹੀ 14 ਦਿਨਾਂ ਵਾਸਤੇ ਇਕਾਂਤਵਾਸ ‘ਚ ਰਹਿਣਗੇ। ਜਦਕਿ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਹਸਪਤਾਲ ‘ਚ ਹੀ ਭਰਤੀ ਰਹਿਣਗੇ।
ਸੂਤਰਾਂ ਮੁਤਾਬਿਕ ਬਾਜਵਾ ਹਸਪਤਾਲ ‘ਚ ਦਾਖ਼ਲ ਨੇ ਤੇ ਹੁਣ ਉਨ੍ਹਾਂ ਦੀ ਹਾਲਤ ਠੀਕ ਦਸੀ ਜਾ ਰਹੀ ਹੈ। ਬਾਜਵਾ ਨੇ ਦੱਸਿਆ ਕਿ ਉਨ੍ਹਾਂ ਦੀ ਸਿਹਤ ਹੁਣ ਠੀਕ ਹੈ ਤੇ ਉਨ੍ਹਾਂ ਨੂੰ ਹਸਪਤਾਲ ਦੇ ਪ੍ਰਾਈਵੇਟ ਰੂਮ ‘ਚ ਸ਼ਿਫ਼ਟ ਕਰ ਦਿੱਤਾ ਗਿਆ ਹੈ ਤੇ ਜਲਦੀ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। ਬਾਜਵਾ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਤੇ ਬੇਟੇ ਨੂੰ ਵੀ ਕੋਰੋਨਾ ਹੋ ਗਿਆ ਹੈ।
ਉੱਥੇ ਦੂਜੇ ਪਾਸੇ ਪੰਚਾਇਤੀ ਵਿਭਾਗ ਦੇ ਡਾਇਰੈਕਟ ਦੀ ਰਿਪੋਰਟ ਕੋਰੋਨਾ ਪਾਜ਼ਿਟਿਵ ਆਉਣ ਮਗਰੋਂ ਵਿਭਾਗ ਦੇ 80 ਅਧਿਕਾਰੀਆਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ, ਜਿਨ੍ਹਾਂ ‘ਚ 18 ਅਧਿਕਾਰੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ।