ਮੁਹਾਲੀ: ਕਾਂਗਰਸ ਦੇ ਸਾਬਕਾ ਮੰਤਰੀ ਰਮੇਸ਼ ਦੱਤ ਸ਼ਰਮਾ(Ramesh Dutt Sharma) ਦੇ ਪੁੱਤਰ ਨਰਿੰਦਰ ਸ਼ਰਮਾ(Narinder Sharma) l ਨੇ ਆਪਣੀ ਜੀਵਨ ਲੀਲਾ ਸਮਾਪਤ(suicide) ਕਰ ਲਈ ਹੈ। ਉਹ ਆਪਣੇ ਪਰਿਵਾਰ ਨਾਲ ਮੁਹਾਲੀ ਦੇ ਸੈਕਟਰ-68 ’ਚ ਰਹਿ ਰਿਹਾ ਸੀ ਅਤੇ ਆਪਣੇ ਕਾਰੋਬਾਰ ਤੋਂ ਪ੍ਰੇਸ਼ਾਨ ਚੱਲ ਰਿਹਾ ਸੀ। ਜਿਸ ਦੇ ਚਲਦਿਆਂ ਉਸਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਇਸ ਘਟਨਾ ਤੋਂ ਬਾਅਦ ਨਰਿੰਦਰ ਨੂੰ ਪਰਿਵਾਰ ਫੋਰਟਿਸ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਐੱਸਐੱਚਓ ਥਾਣਾ ਫੇਜ਼-8 ਦੇ ਅਨੁਸਾਰ ਮ੍ਰਿਤਕ ਨਰਿੰਦਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫੇਜ਼-6 ਦੀ ਮੌਰਚਰੀ ’ਚ ਰਖਵਾਇਆ ਗਿਆ ਹੈ। ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ’ਤੇ ਮਾਮਲੇ ਦੀ ਜਾਂਚ ਜਾਰੀ ਹੈ।
ਇੰਝ ਵਾਪਰੀ ਸਾਰੀ ਘਟ ਨਾ
ਨਰਿੰਦਰ ਸ਼ਰਮਾ ਦੀ ਪਤਨੀ ਸਕੂਲ ਟੀਚਰ ਹੈ ਅਤੇ ਇੱਕ ਬੇਟੀ ਇੱਕ ਪੁੱਤਰ ਹੈ, ਜੋ ਕਿ 11ਵੀਂ ਜਮਾਤ ’ਚ ਪੜ੍ਹਦਾ ਹੈ। ਬੁੱਧਵਾਰ ਨੂੰ ਜਦੋਂ ਸਾਰੇ ਆਪਣੇ-ਆਪਣੇ ਕੰਮ ’ਤੇ ਚਲੇ ਗਏ ਤਾਂ ਨਰਿੰਦਰ ਨੇ ਨਾਸ਼ਤਾ ਕਰਨ ਤੋਂ ਬਾਅਦ ਪੱਖੇ ਨਾਲ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸਦੀ ਪਤਨੀ ਨੇ 12 ਵਜੇ ਫੋਨ ਕੀਤਾ ਪਰ ਉਸ ਵੱਲੋਂ ਫੋਨ ਨਾ ਚੁੱਕਣ ‘ਤੇ ਪਤਨੀ ਨੇ ਆਪਣੇ ਗੁਆਂਢੀਆਂ ਨੂੰ ਬੁਲਾ ਕੇ ਮਾਮਲੇ ਦਾ ਪਤਾ ਲਗਾਉਣ ਲਈ ਕਿਹਾ। ਗੁਆਂਢੀਆਂ ਨੇ ਖਿੜਕੀ ’ਚੋਂ ਦੇਖਿਆ ਤਾਂ ਅੰਦਰ ਪੱਖੇ ਨਾਲ ਨਰਿੰਦਰ ਦੀ ਲਾਸ਼ ਲਟਕ ਰਹੀ ਸੀ। ਉਸ ਨੂੰ ਉਤਾਰ ਕੇ ਤੁਰੰਤ ਫੋਰਟਿਸ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੀ ਪਤਨੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਕੁਝ ਦਿਨਾਂ ਤੋਂ ਪੇ੍ਰਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਨਰਿੰਦਰ ਸ਼ਰਮਾ ਦਾ ਬੱਸੀ ਪਠਾਣਾਂ ’ਚ ਕਰੱਸ਼ਰ ਦਾ ਕਾਰੋਬਾਰ ਸੀ।