‘ਦ ਖ਼ਾਲਸ ਬਿਊਰੋ : ਲੁਧਿਆਣਾ ਬਾਰ ਐਸੋਸੀਏਸ਼ਨ ਨੇ ਪੁਲਿਸ ਉੱਤੇ ਧੱਕੇਸ਼ਾਹੀ ਦਾ ਦੋਸ਼ ਲਾਉਂਦਿਆਂ ਇੱਕ ਦਿਨਾ ਹੜਤਾਲ ਕੀਤੀ। ਵਕੀਲਾਂ ਨੇ ਦੋਸ਼ ਲਾਇਆ ਕਿ ਪੁਲਿਸ ਵੱਲੋਂ ਧੱਕੇ ਨਾਲ ਤਿੰਨ ਵਕੀਲਾਂ ਉੱਪਰ ਐਫ ਆਈ ਆਰ ਦਰਜ ਕਰਕੇ ਉਨ੍ਹਾਂ ਨੂੰ ਥਾਣੇ ‘ਚ ਬੰਦ ਕੀਤਾ ਗਿਆ। ਪਰ ਬਾਅਦ ਵਿੱਚ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਭਰੋਸਾ ਦੇਣ ‘ਤੇ ਉਨ੍ਹਾਂ ਨੇ ਹੜਤਾਲ ਵਾਪਸ ਲੈ ਲਈ।
ਪੀੜਤ ਵਕੀਲ ਅਤੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਲੁਧਿਆਣਾ ਦੇ ਥਾਣਾ ਤਿੰਨ ਨੰਬਰ ਡਵੀਜ਼ਨ ਦੇ ਇਕ ਕੇਸ ਦੀ ਪੈਰਵਾਈ ਕਰ ਰਹੇ ਵਕੀਲਾਂ ਨਾਲ ਉੱਥੋਂ ਦੇ ਪੁਲਿਸ ਅਧਿਕਾਰੀਆਂ ਵੱਲੋਂ ਪਹਿਲਾਂ ਉਨ੍ਹਾਂ ਨੂੰ ਬੇਵਜ੍ਹਾ ਥਾਣੇ ਵਿੱਚ ਬੰਦ ਕੀਤਾ ਗਿਆ ਤੇ ਫਿਰ ਉਨ੍ਹਾਂ ਉਪਰ ਐਫਆਈਆਰ ਦਰਜ ਕਰ ਦਿੱਤੀ ਗਈ, ਜਿਸ ਦੇ ਵਿਰੋਧ ਵਿੱਚ ਅੱਜ ਉਨ੍ਹਾਂ ਵੱਲੋਂ ਇੱਕ ਦਿਨਾ ਹੜਤਾਲ ਦਾ ਐਲਾਨ ਕੀਤਾ ਗਿਆ ਸੀ ਪਰ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਭਰੋਸਾ ਦੇਣ ਤੋਂ ਬਾਅਦ ਉਨ੍ਹਾਂ ਨੇ ਹੜਤਾਲ ਵਾਪਸ ਲੈ ਲਈ ਹੈ।