ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਦੇ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਘੜੂੰਆ ‘ਚ ਸ਼ਨੀਵਾਰ ਅੱਧੀ ਰਾਤ ਨੂੰ ਹੰਗਾਮਾ ਹੋ ਗਿਆ। ਹੰਗਾਮੇ ਦੀਆਂ ਵੀਡੀਓ ਵਾਇਰਲ ਹੋਈਆਂ ਅਕੇ ਕਿਹਾ ਜਾਣ ਲੱਗਾ ਕਿ ਇੱਥੇ ਹੋਸਟਲ ਦਾ ਵਿੱਚ ਰਹਿੰਦੀਆਂ ਨਹਾਉਦੀਆਂ ਦੀਆਂ ਵੀਡੀਓ ਵਾਇਰਲ ਕੀਤੀਆਂ ਗਈਆਂ ਹਨ। ਜਿਸ ਤੋਂ ਬਾਅਦ ਕਰੀਬ ਸੱਤ-ਅੱਠ ਵਿਦਿਆਰਥਣਾਂ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ। ਜਿੰਨਾਂ ਨੂੰ ਤੁਰੰਤ ਹਸਪਤਲਾ ਦਾਖਲ ਕਰਵਾਇਆ ਗਿਆ ਹੈ।
ਚੰਡੀਗੜ੍ਹ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਦੀ ਕਥਿਤ ਤਰੋ ‘ਤੇ ਅਸ਼ਲੀਲ ਵੀਡੀਓ ਵਾਇਰਲ ਹੋਣ ‘ਤੇ ਕੈਂਪਸ ਵਿੱਚ ਸਥਿਤੀ ਕਾਫੀ ਤਣਾਅ ਵਾਲੀ ਬਣੀ ਹੋਈ ਹੈ। ਮੰਤਰੀ, ਸਿਆਸਤਦਾਨ ਵਿਦਿਆਰਥੀਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰ ਰਹੇ ਹਨ ਤੇ ਇਨਸਾਫ ਦਾ ਭਰੋਸਾ ਦੇ ਰਹੇ ਹਨ। ਇਸੇ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਾਪਰੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ, “ਧੀਆਂ ਸਾਡੀ ਇੱਜ਼ਤ, ਸ਼ਾਨ ਅਤੇ ਗੌਰਵ ਹਨ ਅਤੇ ਅਜਿਹੀ ਕੋਈ ਵੀ ਘਟਨਾ ਅਤਿ ਨਿੰਦਣਯੋਗ ਹੈ।” ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਘਟਨਾ ਬਾਰੇ ਜਾਣ ਕੇ ਦੁਖੀ ਹਨ ਅਤੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਸ ਘਿਨਾਉਣੇ ਅਪਰਾਧ ਲਈ ਕਸੂਰਵਾਰ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਾਪਰੀ ਮੰਦਭਾਗੀ ਘਟਨਾ ਸੁਣ ਕੇ ਦੁੱਖ ਲੱਗਿਆ…ਸਾਡੀਆਂ ਧੀਆਂ ਸਾਡੀ ਇੱਜ਼ਤ ਨੇ…ਘਟਨਾ ਦੀ ਉੱਚ-ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਨੇ…ਜੋ ਵੀ ਦੋਸ਼ੀ ਹੋਇਆ ਸਖ਼ਤ ਕਾਰਵਾਈ ਕਰਾਂਗੇ…
ਮੈਂ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ…ਮੈਂ ਸਾਰਿਆਂ ਨੂੰ ਅਪੀਲ ਕਰਦਾਂ ਹਾਂ ਕਿ ਅਫ਼ਵਾਹਾਂ ਤੋਂ ਬਚੋ…
— Bhagwant Mann (@BhagwantMann) September 18, 2022
ਮੁੱਖ ਮੰਤਰੀ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹਨ ਅਤੇ ਸਾਰੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਸਮਾਜ ਵਿਰੋਧੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਵਿੱਚ ਨਾ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਇਸ ਸੰਵੇਦਨਸ਼ੀਲ ਮੁੱਦੇ ਨੂੰ ਲੈ ਕੇ ਅਫਵਾਹ ਫੈਲਾਉਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਦੱਸ ਦਈਏ ਕਿ ਯੂਨੀਵਰਸਿਟੀ ਦੀ ਇੱਕ ਵਿਦਿਆਰਥਣ ਵੱਲੋਂ ਵਿਦਿਆਰਥਣਾਂ ਦੀਆਂ ਨਹਾਉਂਦੇ ਸਮੇਂ ਦੀਆਂ ਕਥਿਤ ਤੌਰ ‘ਤੇ ਅਸ਼ਲੀਲ ਵੀਡੀਓ ਵਾਇਰਲ ਬਣਾਈਆਂ ਗਈਆਂ ਸਨ। ਵਿਦਿਆਰਥਣ ਨੇ ਕਰੀਬ 60 ਹੋਰ ਵਿਦਿਆਰਥਣਾਂ ਦੇ ਨਹਾਉਣ ਦੀ ਵੀਡੀਓ ਵਾਇਰਲ ਕਰ ਦਿੱਤੀ। ਉਸ ਨੇ ਇਹ ਵੀਡੀਓ ਸ਼ਿਮਲਾ ‘ਚ ਰਹਿੰਦੇ ਆਪਣੇ ਦੋਸਤ ਨੂੰ ਭੇਜੀ ਸੀ। ਉਸ ਨੇ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ। ਜਦੋਂ ਇਹ ਗੱਲ ਸਾਹਮਣੇ ਆਈ ਤਾਂ 8 ਵਿਦਿਆਰਥਣਾਂ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਜਿਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿਨ੍ਹਾਂ ਵਿੱਤੋਂ ਕਈ ਵਿਦਿਆਰਥਣਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।