ਬਰਨਾਲਾ : ਆਮ ਆਦਮੀ ਪਾਰਟ ਦੇ ਵਿਧਾਇਕ ਲਾਭ ਸਿੰਘ ਉਗੋਕੇ(AAP MLA Labh Singh Ugoke) ਦੇ ਪਿਤਾ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਵਿੱਚ ਇੱਕ ਨਿੱਜੀ ਚੈਨਲ ਵਿੱਚ ਦੱਸਿਆ ਜਾ ਰਿਹਾ ਹੈ ਕਿ ਘਰੇਲੂ ਕਰੇਸ਼ ਕਾਰਨ ਓਗੇਕੇ ਦੇ ਪਿਤਾ ਨੇ ਸਲਫਾਸ ਖਾਧਾ ਹੈ। ਜਿਸ ਕਾਰਨ ਉਨ੍ਹਾਂ ਦੀ ਹਾਲਤ ਵਿਗੜਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਪਰ ਲਾਭ ਸਿੰਘ ਓਗੋਕੇ ਨੇ ਇਸ ਖ਼ਬਰ ਦਾ ਖੰਡਨ ਕੀਤਾ ਹੈ। ਉਗੋਕੇ ਨੇ ਇੱਕ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਦੇ ਪਿਤਾ ਦੀ ਹਾਰਟ ਬੀਟ ਕਾਫ਼ੀ ਘੱਟ ਹੋਣ ਕਰਕੇ ਦਿਲ ਸਬੰਧੀ ਸਮੱਸਿਆ ਆਈ ਹੈ ਅਤੇ DMC, Hero Heart ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਹੈ।
ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਆਪਣੇ ਪਿੰਡ ਉਗੋਕੇ ਵਿੱਚ ਰਹਿੰਦੇ ਹਨ ਅਤੇ ਵਿਧਾਇਕ ਲਾਭ ਸਿੰਘ ਉਗੋਕੇ ਦਾ ਭਰਾ ਸੁਖਚੈਨ ਸਿੰਘ ਵੀ ਉਨ੍ਹਾਂ ਦੇ ਨਾਲ ਰਹਿੰਦਾ ਹੈ। ਮੀਡੀਓ ਰਿਪੋਰਟ ਵਿੱਚ ਦੱਸਿਆ ਜਾ ਰਿਹਾ ਸੀ ਕਿ ਵੀਰਵਾਰ ਸਵੇਰੇ ਉਗੇਕੇ ਦੇ ਭਰਾ ਸੁਖਚੈਨ ਸਿੰਘ ਨਾਲ ਜ਼ਿਆਦਾ ਸ਼ਰਾਬ ਪੀਣ ਨੂੰ ਲੈ ਕੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਇਸ ਤੋਂ ਬਾਅਦ ਉਸ ਦੇ ਪਿਤਾ ਦਰਸ਼ਨ ਸਿੰਘ ਨੇ ਘਰ ਵਿੱਚ ਰੱਖਿਆ ਜ਼ਹਿਰੀਲਾ ਪਦਾਰਥ ਨਿਗਲ ਲਿਆ। ਇੱਥੋਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤਪਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਅਤੇ ਉੱਥੋਂ ਉਸ ਨੂੰ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਸੀ।
ਪਰਿਵਾਰ ਵੱਲੋਂ ਜ਼ਹਿਰੀਲੀ ਚੀਜ ਖਾਣ ਦਾ ਖੰਡਨ
ਜਿੱਥੇ ਇੱਕ ਪਾਸੇ ਓਗੇਕੇ ਦੀ ਮਾਤਾ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੇ ਮਰੀਜ਼ ਹਨ। ਜਿਸ ਕਾਰਨ ਉਨ੍ਹਾਂ ਦੀ ਸਿਹਤ ਬਿਗੜਨ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ। ਉੱਥੇ ਹੀ ਦੂਜੇ ਪਾਸੇ ਉਗੋਕੇ ਦੇ ਕਰੀਬੀ ਗੁਰਤੇਜ ਸਿੰਘ ਨੇ ਦੱਸਿਆ ਹੈ ਕਿ ਉਸ ਨੂੰ ਦਿਲ ਦਾ ਦੌਰਾ ਪਿਆ ਹੈ ਨਾ ਕਿ ਉਸ ਨੇ ਕੋਈ ਜ਼ਹਿਰੀਲੀ ਚੀਜ਼ ਖਾਧੀ ਹੈ। ਉਨ੍ਹਾਂ ਨੂੰ ਸਵੇਰੇ ਦਿਲ ਦਾ ਦੌਰਾ ਪਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੋਂ ਉਨ੍ਹਾਂ ਨੂੰ ਡੀਐਮਸੀ ਦੇ ਹੀਰੋ ਹਾਰਟ ਸੈਂਟਰ ਲਈ ਰੈਫਰ ਕਰ ਦਿੱਤਾ ਗਿਆ ਹੈ। ਇੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਗੁਰਤੇਜ ਸਿੰਘ ਅਨੁਸਾਰ ਮੀਡੀਆ ਵਿੱਚ ਚੱਲ ਰਹੀਆਂ ਸਾਰੀਆਂ ਖਬਰਾਂ ਗਲਤ ਅਤੇ ਬੇਬੁਨਿਆਦ ਹਨ ਅਤੇ ਬਿਨਾਂ ਪੁਸ਼ਟੀ ਤੋਂ ਚਲਾਈਆਂ ਜਾ ਰਹੀਆਂ ਹਨ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਹ ਬਰਨਾਲਾ ਦੀ ਰਾਖਵੀਂ ਲੋਕਾ ਭਦੌੜ ਸੀਟ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾ ਕੇ ਸੁਰਖੀਆਂ ਵਿੱਚ ਆਏ ਸਨ। ਉਗੇਕੇ ਦੀ ਮਾਤਾ ਬਲਦੇਵ ਕੌਰ ਸਕੂਲ ਵਿੱਚ ਹੀ ਸਵੀਪਰ ਵਜੋਂ ਠੇਕੇ ’ਤੇ ਕੰਮ ਕਰ ਰਹੀ ਹੈ।