Punjab

ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਮਾਮਲੇ ‘ਚ ਆਈ ਵੱਡੀ ਖਬਰ,ਪੰਜਾਬ ਪੁਲਿਸ ਨੂੰ ਮਿਲੀ ਆਹ ਕਾਮਯਾਬੀ

ਮੁਹਾਲੀ : ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਮਾਮਲੇ ਵਿਚ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਫੌਜ, ਆਸਾਮ ਪ੍ਰਸ਼ਾਸਨ ਅਤੇ ਅਰੁਣਾਚਲ ਪ੍ਰਦੇਸ਼ ਪੁਲਿਸ ਦੇ ਸਹਿਯੋਗ ਨਾਲ ਇਸ ਮਾਮਲੇ ਵਿੱਚ ਨਾਮਜ਼ਦ ਇੱਕ ਹੋਰ ਵਿਅਕਤੀ ਨੂੰ ਅਰੁਣਾਚਲ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਪੁਲਿਸ ਇਸ ਮਾਮਲੇ ਵਿੱਚ ਇਸ ਗ੍ਰਿਫਤਾਰੀ ਨੂੰ ਅਹਿਮ ਸਫਲਤਾ ਮੰਨ ਰਹੀ ਹੈ। ਹਿਰਾਸਤ ਵਿੱਚ ਲਏ ਗਏ ਮੁਲਜ਼ਮ ਦੀ ਪਛਾਣ ਫੌਜੀ ਸੰਜੀਵ ਸਿੰਘ ਵਜੋਂ ਹੋਈ ਹੈ । ਇਸ ਨੂੰ ਸੈਲਾ ਪਾਸ, ਅਰੁਣਾਚਲ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਇਸ ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰ ਚੁੱਕੀ ਹੈ ਤੇ ਇਸ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ।ਇਸ ਸਬੰਧ ਵਿੱਚ ਡੀਜੀਪੀ ਪੰਜਾਬ ਗੋਰਵ ਯਾਦਵ ਨੇ ਇੱਕ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ।

ਇਸ ਮਾਮਲੇ ਵਿੱਚ ਪਹਿਲਾਂ ਤੋਂ ਨਾਮਜ਼ਦ ਮੁਲਜ਼ਮ ਕੁੜੀ ਤੇ ਉਸ ਦੇ ਦੋ ਦੋਸਤਾਂ ਨੂੰ ਪੁਲਿਸ ਪਹਿਲਾਂ ਹੀ ਗ੍ਰਿਫਤਾਰ ਕਰ ਕੇ ਰਿਮਾਂਡ ‘ਤੇ ਲੈ ਚੁੱਕੀ ਹੈ। ਉਹਨਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਕੁੱਝ ਦਿਨ ਪਹਿਲਾਂ ਕਥਿਤ ਤੌਰ ‘ਤੇ ਕੁੜੀਆਂ ਦੇ ਵੀਡੀਓ ਬਣਾ ਕੇ ਵਾਇਰਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ,ਜਿਸ ਦੇ ਖਿਲਾਫ਼ ਵੱਡੇ ਪੱਧਰ ‘ਤੇ ਯੂਨੀਵਰਸਿਟੀ ਵਿੱਚ ਰੋਸ ਪ੍ਰਦਰਸ਼ਨ ਵੀ ਹੋਏ ਸੀ।