India

ਕੁਰੂਕਸ਼ੇਤਰ highway ‘ਤੇ ਕਿਸਾਨਾਂ ਦਾ ਧਰਨਾ ਹੋਇਆ ਖ਼ਤਮ,ਸਰਕਾਰ ਨੇ ਮੰਨੀਆਂ ਮੰਗਾਂ

ਕੁਰੂਕਸ਼ੇਤਰ : ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਾਬਾਦ ਨੇੜੇ ਦਿੱਲੀ-ਅੰਬਾਲਾ ਰਾਸ਼ਟਰੀ ਰਾਜਮਾਰਗ ਉਤੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਖਤਮ ਹੋ ਗਿਆ ਹੈ। ਝੋਨੇ ਦੀ ਖਰੀਦ ਨੂੰ ਲੈ ਕੇ ਹਰਿਆਣਾ ਸਰਕਾਰ ਨਾਲ ਹੋਈ ਗੱਲਬਾਤ ਤੋਂ ਬਾਅਦ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਰਾਸ਼ਟਰੀ ਰਾਜ ਮਾਰਗ ‘ਤੇ ਜਾਮ ਖਤਮ ਕਰ ਦਿੱਤਾ ਹੈ। ਸਰਕਾਰ ਨੇ ਕਿਸਾਨਾਂ ਦੀ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ ਦੀ ਗੱਲ ਮੰਨ ਲਈ ਹੈ ।

ਭਾਰਤੀ ਕਿਸਾਨ ਸੰਘ (ਹਰਿਆਣਾ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਅਸੀਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੇ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ ਨੂੰ ਯਕੀਨੀ ਬਣਾਇਆ ਹੈ। ਸਾਡੀਆਂ ਮੰਗਾਂ ਮੰਨ ਲਈਆਂ ਗਈਆਂ ਹਨ, ਅਸੀਂ ਸੜਕ ਤੋਂ ਜਾਮ ਚੁੱਕਣ ਦਾ ਫੈਸਲਾ ਕੀਤਾ ਹੈ।

ਗੁਰਨਾਮ ਸਿੰਘ ਚੜੂੰਨੀ,ਕਿਸਾਨ ਆਗੂ

ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ NH ‘ਤੇ ਪੁਲਿਸ ਦੀ ਭਾਰੀ ਮੌਜੂਦਗੀ ਸੀ। ਦਰਅਸਲ, ਸ਼ੁੱਕਰਵਾਰ ਨੂੰ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਾਬਾਦ ਨੇੜੇ ਕਿਸਾਨ ਜਥੇਬੰਦੀ ਨੇ ਰਾਸ਼ਟਰੀ ਰਾਜਮਾਰਗ ਨੂੰ ਜਾਮ ਕਰ ਦਿੱਤਾ।

ਹਰਿਆਣਾ ਵਿੱਚ ਝੋਨੇ ਸਮੇਤ ਸਾਉਣੀ ਦੀਆਂ ਫਸਲਾਂ ਦੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਜਾਵੇਗੀ ਅਤੇ ਇਹ ਕਿਸਾਨ ਝੋਨੇ ਦੀ ਖਰੀਦ ਨਾ ਹੋਣ ਕਾਰਨ ਨਾਰਾਜ਼ ਸਨ ਤੇ ਉਹਨਾਂ ਧਰਨਾ ਲਾ ਦਿੱਤਾ ਸੀ ਤੇ ਮੰਗ ਕੀਤੀ ਕਿ ਸਰਕਾਰ ਤੁਰੰਤ ਖਰੀਦ ਪ੍ਰਕਿਰਿਆ ਸ਼ੁਰੂ ਕਰੇ। ਇਸ ਪ੍ਰਦਰਸ਼ਨ ਕਾਰਨ ਹਾਈਵੇਅ ’ਤੇ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਹੋਈ ਅਤੇ ਪੁਲਿਸ ਨੂੰ ਰਸਤਾ ਮੋੜਨਾ ਪਿਆ ਸੀ।