India International Punjab

viral video: ਅਮਰੀਕਾ ‘ਚ ਸਿੱਖ ਨੌਜਵਾਨ ਵਿਦਿਆਰਥੀ ਨਾਲ ਪੁਲਿਸ ਵੱਲੋਂ ਬਦਸਲੂਕੀ , ਕਿਰਪਾਨ ਨਾ ਲਾਹੁਣ ‘ਤੇ ਲਾਈ ਹੱਥਕੜੀ

A young Sikh student in America was mistreated by the police, handcuffed for not wearing Kirpan.

ਅਮਰੀਕਾ(America) ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਵਿੱਚ ਇੱਕ ਸਿੱਖ ਵਿਦਿਆਰਥੀ ਨਾਲ ਪੁਲਿਸ ਵੱਲੋਂ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਆਪਣੀ ਮਰਿਆਦਾ ਅਨੁਸਾਰ ਮੁਤਾਬਕ ਸਿਰੀ ਸਾਹਿਬ ਪਾ ਕੇ ਨਾਰਥ ਕੈਰੋਲੀਨਾ ਯੂਨੀਵਰਸਿਟੀ ਪਹੁੰਚਿਆ ਸੀ, ਪਰ ਉਥੇ ਹਾਜ਼ਰ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਸਿਰੀ ਸਾਹਿਬ ਉਤਾਰਨ ਲਈ ਕਿਹਾ ਗਿਆ। ਇਸ ’ਤੇ ਸਿੱਖ ਨੌਜਵਾਨ ਨੇ ਉਥੇ ਮੌਜੂਦ ਵਰਦੀਧਾਰੀ ਪੁਲੀਸ ਅਧਿਕਾਰੀ ਨੂੰ ਕਿਹਾ ਕਿ ਇਹ ਉਸ ਦੇ ਧਰਮ ਦੀ ਨਿਸ਼ਾਨੀ ਹੈ। ਉਹ ਇਸ ਨੂੰ ਨਹੀਂ ਲਾਹ ਸਕਦਾ। ਇਸ ਤੋਂ ਬਾਅਦ ਪੁਲਿਸ ਅਧਿਕਾਰੀ ਨੇ ਖੁਦ ਸਿੱਖ ਵਿਦਿਆਰਥੀ ਵੱਲੋਂ ਪਾਈ ਕਿਰਪਾਣ ਨੂੰ ਲਾਹੁਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਇਸ ‘ਤੇ ਸਿੱਖ ਨੌਜਵਾਨ ਆਰਾਮ ਨਾਲ ਕਹਿੰਦਾ ਹੈ ਕਿ ਇਸ ਨੂੰ ਹੱਥ ਨਾ ਲਾਓ। ਇਸ ਤੋਂ ਬਾਅਦ ਪੁਲਿਸ ਅਫਸਰ ਕਹਿੰਦਾ ਹੈ ਕਿ ਕਿਰਪਾਨ ਨਾ ਲਾਹੀ ਤਾਂ ਹੱਥਕੜੀ ਲਾਉਣੀ ਪਵੇਗੀ।

 

ਇਸ ਤੋਂ ਬਾਅਦ ਸਿੱਖ ਨੌਜਵਾਨ ਸੋਫ਼ੇ ਤੋਂ ਉੱਠ ਕੇ ਆਪਣੇ ਹੱਥੀਂ ਹੱਥ ਖੁਦ ਪਿੱਛੇ ਕਰ ਲੈਂਦਾ ਹੈ। ਪੁਲਿਸ ਅਫਸਰ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੂੰ ਹਥਕੜੀਆਂ ਲਾ ਕੇ ਆਪਣੇ ਨਾਲ ਲੈ ਜਾਂਦਾ ਹੈ। ਇਸ ਵੀਡੀਓ ਦੇ ਵਾਇਰਲ ਹੁੰਦੇ ਹੀ ਸਿੱਖ ਭਾਈਚਾਰੇ ‘ਚ ਭਾਰੀ ਰੋਸ ਹੈ। ਅਮਰੀਕੀ ਪੁਲਿਸ ਅਧਿਕਾਰੀ ਦੇ ਇਸ ਤਰ੍ਹਾਂ ਦੇ ਵਤੀਰੇ ਦੀ ਸਿੱਖ ਸੰਗਤਾਂ ਵੱਲੋਂ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿੱਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਹਿਨੀ ਹੋਣ ਕਰਕੇ ਪੁਲੀਸ ਵੱਲੋਂ ਯੂਨੀਵਰਸਿਟੀ ਕੈਪਸ ’ਚੋਂ ਗ੍ਰਿਫ਼ਤਾਰ ਕਰਨ ਤੇ ਉਸ ਦੀ ਕਿਰਪਾਨ ਉਤਾਰਨ ਦੀ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਵਿਦੇਸ਼ ਮੰਤਰੀ ਡਾ. ਐੱਸ ਜੈ ਸ਼ੰਕਰ ਤੇ ਅਮਰੀਕਾ ’ਚ ਭਾਰਤੀ ਸਫੀਰ ਤਰਨਜੀਤ ਸਿੰਘ ਸੰਧੂ ਨੂੰ ਇਸ ਮਾਮਲੇ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇਕ ਹੈ ਤੇ ਅੰਮ੍ਰਿਤਧਾਰੀ ਸਿੱਖ ਕਕਾਰਾਂ ਨੂੰ ਹਮੇਸ਼ਾ ਆਪਣੇ ਅੰਗ ਸੰਗ ਰੱਖਣ ਲਈ ਪਾਬੰਦ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਨੂੰ ਕਕਾਰ ਪਹਿਨੇ ਹੋਣ ਕਰਕੇ ਜ਼ਲੀਲ ਕਰਨਾ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ। ਇਸ ਸਬੰਧੀ ਅਮਰੀਕਾ ਸਰਕਾਰ ਨੂੰ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।

ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਟਵੀਟ ਕਰਕੇ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਵਿਦੇਸ਼ ਮੰਤਰਾਲੇ ਨੂੰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੂੰ ਅਮਰੀਕਾ ਦੀ ਉੱਤਰੀ ਕੈਰੋਲੀਨਾ ਯੂਨੀਵਰਸਿਟੀ ਨਾਲ ਸੰਪਰਕ ਕਰਨਾ ਚਾਹੀਦਾ ਹੈ ਅਤੇ ਵਿਦਿਆਰਥੀ ਨੂੰ ਤੁਰੰਤ ਪ੍ਰਭਾਵ ਨਾਲ ਪੁਲਿਸ ਤੋਂ ਰਿਹਾਅ ਕਰਵਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਉਥੇ ਵਿਦਿਆਰਥੀ ਵਿਰੁੱਧ ਜੋ ਵੀ ਕੇਸ ਬਣਾਇਆ ਹੈ, ਉਸ ਨੂੰ ਵੀ ਰੱਦ ਕਰਵਾਇਆ ਜਾਵੇ। ਉੱਤਰੀ ਕੈਰੋਲੀਨਾ ਯੂਨੀਵਰਸਿਟੀ ਦੀ ਮੈਨੇਜਮੈਂਟ ਦੇ ਨਾਲ-ਨਾਲ ਪੁਲਿਸ ਆਪਣੀ ਇਸ ਤਰ੍ਹਾਂ ਦੀ ਹਰਕਤ ਲਈ ਮੁਆਫੀ ਵੀ ਮੰਗੇ।