ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ (vidhan sabha punjab) ਅੱਜ 27 ਸਤੰਬਰ ਨੁੰ ਸਵੇਰੇ 11.00 ਵਜੇ ਹੋ ਰਿਹਾ ਹੈ। ਭਗਵੰਤ ਮਾਨ ਸਰਕਾਰ ਨੇ ਇਹ ਸੈਸ਼ਨ ਪਰਾਲੀ, ਕਿਸਾਨੀ ਤੇ ਹੋਰ ਮਾਮਲਿਆਂ ’ਤੇ ਚਰਚਾ ਲਈ ਸੱਦਿਆ ਹੈ। ਇਸ ਸੈਸ਼ਨ ਨੁੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਭਗਵੰਤ ਮਾਨ ਸਰਕਾਰ ਆਹਮੋ ਸਾਹਮਣੇ ਹੋ ਗਏ ਸਨ। ਅਖੀਰ ਸਰਕਾਰ ਵੱਲੋਂ ਸੈਸ਼ਨ ਦਾ ਏਜੰਡਾ ਭੇਜਣ ਤੋਂ ਬਾਅਦ ਰਾਜਪਾਲ ਨੇ ਸੈਸ਼ਨ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਸੀ।
ਪੰਜਾਬ ਵਿਧਾਨ ਸਭਾ ਦਾ ਅੱਜ ਹੋਣ ਵਾਲਾ ਇੱਕ ਦਿਨਾ ਵਿਸ਼ੇਸ਼ ਇਜਲਾਸ ਹੰਗਾਮਾਖੇਜ਼ ਰਹਿਣ ਦੇ ਆਸਾਰ ਬਣੇ ਹੋਏ ਹਨ। ਸੂਤਰਾਂ ਮੁਤਾਬਿਕ ਸਰਕਾਰ ਵੱਲੋਂ ਅੱਜ ‘ਭਰੋਸਗੀ ਮਤਾ’ ਲਿਆਂਦੇ ਜਾਣ ਦੇ ਵੀ ਆਸਾਰ ਹਨ। ਉਧਰ, ਵਿਰੋਧੀ ਧਿਰਾਂ ਨੇ ‘ਆਪ’ ਦੀ ਇਸ ਪੇਸ਼ਕਦਮੀ ਨੂੰ ਪ੍ਰਾਪੇਗੰਡਾ ਤੇ ਡਰਾਮਾ ਕਰਾਰ ਦਿੰਦਿਆਂ ਸੂਬੇ ਦੇ ਲੋਕਾਂ ’ਤੇ ਬੋਝ ਕਰਾਰ ਦਿੱਤਾ ਹੈ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਜਨਤਕ ਮੁੱਦਿਆਂ ਦੀ ਇਕ ਸੂਚੀ ਭੇਜ ਕੇ ਚਰਚਾ ਕਰਵਾਏ ਜਾਣ ਦੀ ਮੰਗ ਕੀਤੀ ਹੈ। ਵਿਰੋਧੀ ਧਿਰ ਨੇ ਐੱਸਵਾਈਐੱਲ, ਬੇਅਦਬੀ, ਕਾਨੂੰਨ ਵਿਵਸਥਾ, ਔਰਤਾਂ ਨੂੰ ਹਜ਼ਾਰ ਰੁਪਏ ਮਹੀਨੇ ਦੀ ਗਾਰੰਟੀ, ਬੇਰੁਜ਼ਗਾਰੀ, ਕੌਮੀ ਸੁਰੱਖਿਆ, ਗੈਰਕਾਨੂੰਨੀ ਖਣਨ, ਕੌਮੀ ਗਰੀਨ ਟ੍ਰਿਬਿਊਨਲ ਵੱਲੋਂ 2180 ਕਰੋੜ ਰੁਪਏ ਦਾ ਜੁਰਮਾਨਾ, ਕਿਸਾਨ ਖੁਦਕੁਸ਼ੀਆਂ, ਭ੍ਰਿਸ਼ਟਾਚਾਰ, ਮੂੰਗੀ ਦਾ ਸਮਰਥਨ ਮੁੱਲ ਅਤੇ ਲੰਪੀ ਸਕਿਨ ਆਦਿ ’ਤੇ ਬਹਿਸ ਕਰਵਾਉਣ ਦੀ ਮੰਗ ਕੀਤੀ ਹੈ।
ਪੰਜਾਬ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਮੀਡੀਆ ਨਾਲ ਗੱਲ ਕਰਦੇ ਹੋਏ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਆਪ ਤੇ ਇਲਜ਼ਾਮ ਲਗਾਇਆ ਹੈ ਕਿ ਇਹ ਸੈਸ਼ਨ ਆਪ ਦਾ ਸਿਰਫ ਇੱਕ ਡਰਾਮਾ ਹੈ। ਇਹਨਾਂ ਸਿਰਫ ਅੱਜ ਲੋਟਸ ਆਪਰੇਸ਼ਨ ਲੋਟਸ ਦੇ ਨਾਂ ਤੇ ਸਿਰਫ ਆਮ ਲੋਕਾਂ ਨੂੰ ਬੇਵਕੂਫ ਬਣਾਇਆ ਗਿਆ ਹੈ।ਸਾਰਾ ਕਾਨੂੰਨ ਤੇ ਪ੍ਰਸ਼ਾਸਨ ਇਹਨਾਂ ਦਾ ਆਪਣਾ ਹੈ ਤੇ ਫਿਰ ਕਰਾਈ ਗਈ ਐਫਆਈਆਰ ਵਿੱਚ ਕਿਸੇ ਦਾ ਵੀ ਨਾਮ ਕਿਉਂ ਨਹੀਂ ਹੈ।
ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਹਿੱਸਾ ਲੈਣ ਪਹੁੰਚੇ ਸਾਬਕਾ ਡਿਪਟੀ ਮੁੱਖ ਮੰਤਰੀ ਤੇ ਮੌਜੂਦਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ 6 ਮਹੀਨਿਆਂ ਵਿਚ ਹੀ ਆਪਣੇ ਵਿਧਾਇਕਾਂ ਤੋਂ ਭਰੋਸਾ ਉੱਠ ਜਾਣਾ ਸ਼ਰਮ ਦੀ ਗੱਲ ਹੈ। ਰੰਧਾਵਾ ਨੇ ਕਿਹਾ ਕਿ6 ਮਹੀਨਿਆਂ ਵਿਚ ਜਨਤਾ ਦਾ ਆਪ ਸਰਕਾਰ ਤੋਂ ਭਰੋਸਾ ਉਠ ਗਿਆ ਹੈ।
ਵਿਧਾਇਕਾ Baljinder Kaur ਨੇ ਕਿਹਾ ਕਿ ਲੋਕਾਂ ਨੂੰ ਸਾਡੇ ਤੋਂ ਉਮੀਦਾਂ ਨੇ ਤੇ ਲੋਕਾਂ ਨੇ ਸਾਡੇ ਤੇ ਭਰੋਸਾ ਕਰ ਕੇ ਸਾਨੂੰ ਇੱਥੇ ਪਹੁੰਚਾਇਆ। ਉਨ੍ਹਾਂ ਕਿਹਾ ਕਿ ਵਿਰੋਧਿਆਂ ਨੂੰ ਬੋਲਣ ਦਾ ਕੋਈ ਹੱਕ ਨਹੀਂ ਹੈ ਤੇ ਇਹ ਵੀ ਕਿਹਾ ਕਿ ਵਿਰੋਧੀ ਚਾਹੁੰਦੇ ਨੇ ਕਿ ਪੰਜਾਬ ਚ BJP ਦਾ Operation Lotus ਕਾਮਯਾਬ ਹੋਵੇ।
ਪੰਜਾਬ ਭਾਜਪਾ ਦੇ ਪ੍ਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਆਪ੍ਰੇ੍ਸ਼ਨ ਲੋਟਸ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਜਿਸ ਨਾਲ ਸੱਚਾਈ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਵਲੋਂ ਔਰਤਾਂ ਨਾਲ ਕੀਤੇ ਚੋਣ ਵਾਅਦੇ ਬਾਰੇ ਵੀ ਚਰਚਾ ਕਰਨੀ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਸਰਕਾਰ ਦੇ ਏਜੰਡੇ ਬਾਰੇ ਵੀ ਕੁਝ ਪਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਮ ਪ੍ਧਾਨ ਮੰਤਰੀ ਨਰਿੰਦਰ ਵਲੋਂ ਵਲੋਂ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਲਈ ਵਿਧਾਨ ਸਭਾ ਵਿਚ ਪ੍ਧਾਨ ਮੰਤਰੀ ਦਾ ਧੰਨਵਾਦੀ ਮਤਾ ਪਾਸ ਕਰਨਾ ਚਾਹੀਦਾ ਹੈ।